ਬਲਾਕ ਪੱਧਰੀ ਮੁਕਾਬਲਿਆਂ ’ਚ ਵਿਦਿਆਰਥੀਆਂ ਮਾਰੀਆਂ ਮੱਲਾਂ ਬਲਾਕ ਪੱਧਰੀ ਮੁਕਾਬਲਿਆਂ 'ਚ ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Publish Date: Tue, 17 Nov 2026 06:40 PM (IST)
Updated Date: Wed, 18 Nov 2026 04:04 AM (IST)
ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਸਕੂਲ ਆਫ਼ ਐਮੀਨੈਂਸ ਗੋਇੰਦਵਾਲ ਸਾਹਿਬ ਵਿਖੇ ਕਰਵਾਏ ਗਏ। ਇਹ ਮੁਕਾਬਲੇ ਦੋ ਪੱਧਰਾਂ ਐਲੀਮੈਂਟਰੀ ਛੇਵੀਂ ਤੋਂ ਅੱਠਵੀਂ ਅਤੇ ਸੈਕੰਡਰੀ ਨੌਵੀਂ, ਦਸਵੀਂ ਹੇਠ ਕਰਵਾਏ ਗਏ। ਐਲੀਮੈਂਟਰੀ ਪੱਧਰ ਦੇ ਮੁਕਾਬਲਿਆਂ ’ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ 17 ਮਾਡਲ ਅਤੇ ਸੈਕੰਡਰੀ ਪੱਧਰ ਤੇ ਵਿਦਿਆਰਥੀ 18 ਮਾਡਲ ਤਿਆਰ ਕਰਕੇ ਲਿਆਏ, ਜਿਹੜੇ ਛੇ ਵੱਖ-ਵੱਖ ਥੀਮਾਂ ਨਾਲ ਸਬੰਧਿਤ ਸਨ। ਸਕੂਲ ਆਫ਼ ਐਮੀਨੈਂਸ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਸਾਰੇ ਹੀ ਥੀਮਾਂ ’ਚ ਸ਼ਮੂਲੀਅਤ ਕੀਤੀ । ਸਕੂਲ ਦੇ ਵਿਦਿਆਰਥੀਆਂ ਨਵਨੀਤ ਕੌਰ, ਮਨਿੰਦਰ ਸਿੰਘ, ਕੌਸ਼ਲਦੀਪ ਸਿੰਘ, ਮਾਨਸੀ ਤੇ ਰਾਜਬੀਰ ਸਿੰਘ ਨੇ ਪਹਿਲੀ ਪੁਜੀਸ਼ਨ ਹਾਸਿਲ ਕੀਤੀ। ਸਿਮਰਨ, ਮੁਸਕਾਨ, ਦਿਲਪ੍ਰੀਤ ਸਿੰਘ ਨੇ ਦੂਸਰੀ ਪੁਜੀਸ਼ਨ ਹਾਸਿਲ ਕੀਤੀ ਅਤੇ ਸਾਹਿਲਪ੍ਰੀਤ ਕੌਰ ਨੇ ਤੀਸਰੀ ਪੁਜੀਸ਼ਨ ਹਾਸਿਲ ਕੀਤੀ। ਜੱਜਮੈਂਟ ਦੀ ਭੂਮਿਕਾ ਪ੍ਰਵੀਨ ਹਾਂਡਾ ਸਾਇੰਸ ਮਿਸਟ੍ਰੈਸ ਸਰਕਾਰੀ ਮਿਡਲ ਸਕੂਲ ਭਰੋਵਾਲ, ਅਵਤਾਰ ਸਿੰਘ ਸਾਇੰਸ ਮਾਸਟਰ ਸਰਕਾਰੀ ਹਾਈ ਸਕੂਲ ਭੈਲ ਢਾਏ ਵਾਲਾ ਅਤੇ ਕੁਲਦੀਪ ਕੌਰ ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ਨੇ ਬਾਖੂਬੀ ਨਿਭਾਈ। ਸਟੇਜ ਸਕੱਤਰ ਦੀ ਸੇਵਾ ਬਲਵਿੰਦਰ ਸਿੰਘ ਅਤੇ ਬਲਜੀਤ ਸਿੰਘ ਨੇ ਨਿਭਾਈ ਅਤੇ ਇਸ ਪ੍ਰੋਗਰਾਮ ਨੂੰ ਸਫ਼ਲ ਕਰਨ ’ਚ ਅੰਮ੍ਰਿਤਪਾਲ ਸਿੰਘ, ਰੁਪਿੰਦਰ ਕੌਰ, ਸਿਮਰਨ, ਅਮਰਦੀਪ ਅਤੇ ਹਰਜਿੰਦਰ ਸਿੰਘ ਦਾ ਭਰਪੂਰ ਯੋਗਦਾਨ ਸੀ। ਅੰਤ ’ਚ ਸਕੂਲ ਦੇ ਇੰਚਾਰਜ ਪ੍ਰਿੰਸੀਪਲ ਪਰਵੀਨ ਕੌਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਆਸ ਜਤਾਈ ਕਿ ਆਉਣ ਵਾਲੇ ਸਮੇਂ ’ਚ ਵੀ ਵਿਦਿਆਰਥੀ਼ ਅਤੇ ਅਧਿਆਪਕ ਇਸੇ ਤਰ੍ਹਾਂ ਹੀ ਮਿਹਨਤ ਕਰਕੇ ਸਕੂਲ ਅਤੇ ਆਪਣੇ ਇਲਾਕੇ ਦਾ ਨਾਮ ਰੁਸ਼ਨਾਉਂਦੇ ਰਹਿਣਗੇ।