ਆਮ ਲੋਕਾਂ ਦੇ ਸਹਿਯੋਗੀ ਬਣ ਕੇ ਸਿਆਸਤ ’ਚ ਵਿਚਰਣਾ ਮੇਰਾ ਮੰਤਵ : ਲਾਲੀ ਵਸੀਕਾ ਆਮ ਲੋਕਾਂ ਦੇ ਸਹਿਯੋਗੀ ਬਣ ਕੇ ਸਿਆਸਤ ’ਚ ਵਿਚਰਣਾ ਮੇਰਾ ਮੰਤਵ : ਲਾਲੀ ਵਸੀਕਾ
Publish Date: Tue, 17 Nov 2026 07:41 PM (IST)
Updated Date: Wed, 18 Nov 2026 04:04 AM (IST)
ਕਿਹਾ- ਵਿਕਾਸ ਕਾਰਜ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਨੂੰ ਦਿੱਤੀ ਜਾਵੇਗੀ ਪਹਿਲ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ ਤਰਨਤਾਰਨ ਦੇ ਸੀਨੀਅਰ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਨੇ ਕਿਹਾ ਕਿ ਸਿਆਸਤ ’ਚ ਵਿਚਰਨ ਦਾ ਉਨ੍ਹਾਂ ਦਾ ਮੁੱਖ ਮੰਤਵ ਆਮ ਲੋਕਾਂ ਦੇ ਸਹਿਯੋਗੀ ਬਣ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਯਤਨ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਨੂੰ ਪਹਿਲ ਦਿੰਦੇ ਹਨ ਅਤੇ ਹਰ ਵਰਗ ਦੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਲਾਲੀ ਵਸੀਕਾ ਨੇ ਕਿਹਾ ਕਿ ਆਮ ਲੋਕਾਂ ਨੂੰ ਕਈ ਵਾਰ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਕੰਮਾਂ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਲੈਣ ਸਮੇਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦਾ ਯਤਨ ਰਹੇਗਾ ਕਿ ਲੋੜਵੰਦ ਅਤੇ ਯੋਗ ਵਿਅਕਤੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਦਿਵਾਉਣ ਲਈ ਬਣਦਾ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਅਸਲ ਹੱਕਦਾਰਾਂ ਤਕ ਪਹੁੰਚਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸੜਕਾਂ, ਗਲੀਆਂ, ਨਾਲੀਆਂ, ਸੀਵਰੇਜ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਸਬੰਧਿਤ ਵਿਭਾਗਾਂ ਅਤੇ ਅਧਿਕਾਰੀਆਂ ਤਕ ਲੋਕਾਂ ਦੀ ਆਵਾਜ਼ ਪਹੁੰਚਾਈ ਜਾਵੇਗੀ। ਵਿਕਾਸ ਕਾਰਜਾਂ ਸਬੰਧੀ ਲੋਕਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਵੀ ਮਹੱਤਵ ਦਿੱਤਾ ਜਾਵੇਗਾ, ਤਾਂ ਜੋ ਇਲਾਕੇ ਦਾ ਵਿਕਾਸ ਲੋਕਾਂ ਦੀਆਂ ਅਸਲ ਲੋੜਾਂ ਅਨੁਸਾਰ ਹੋ ਸਕੇ। ਲਾਲੀ ਵਸੀਕਾ ਨੇ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਹ ਲੋਕਾਂ ’ਚ ਰਹਿ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਵਿਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਸਿਆਸਤ ਅਹੁਦਾ ਜਾਂ ਨਿੱਜੀ ਲਾਭ ਹਾਸਿਲ ਕਰਨ ਦਾ ਸਾਧਨ ਨਹੀਂ, ਸਗੋਂ ਲੋਕਾਂ ਦੀ ਸੇਵਾ ਅਤੇ ਇਲਾਕੇ ਦੀ ਬਿਹਤਰੀ ਲਈ ਕੰਮ ਕਰਨ ਦਾ ਮੌਕਾ ਹੈ।