ਐੱਨਐੱਚਐੱਮ ਮੁਲਾਜ਼ਮਾਂ ਨੇ ਆਪਣੇ-ਆਪਣੇ ਬਲਾਕਾਂ ਦੇ ਐੱਸਐੱਮਓਜ਼ ਨੂੰ ਸੌਂਪੇ ਮੰਗ ਪੱਤਰ ਐੱਨਐੱਚਐੱਮ ਮੁਲਾਜ਼ਮਾਂ ਨੇ ਆਪਣੇ-ਆਪਣੇ ਬਲਾਕਾਂ ਦੇ ਐੱਸਐੱਮਓਜ਼ ਨੂੰ ਸੌਂਪੇ ਮੰਗ ਪੱਤਰ
Publish Date: Wed, 18 Nov 2026 05:25 PM (IST)
Updated Date: Wed, 18 Nov 2026 05:27 PM (IST)
ਪਲਸ ਪੋਲਿਓ ਮੁਹਿੰਮ, ਆਨਲਾਈਨ ਤੇ ਹੋਰ ਸਾਰੇ ਕੰਮ ਰਹਿਣਗੇ ਬੰਦ : ਪ੍ਰਧਾਨ ਮਨਦੀਪ ਸਿੰਘ ਅੱਜ ਤੋਂ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਲੱਗੇਗਾ ਪੱਕਾ ਧਰਨਾ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਆਪਣੀਆਂ ਲੰਬਿਤ ਮੰਗਾਂ ਦੀ ਪ੍ਰਾਪਤੀ ਲਈ ਸਮੂਹ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਗਾਤਾਰ ਜਾਰੀ ਹੈ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤਕ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰ ਕੇ ਇਸ ਸਬੰਧੀ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤਕ ਸੰਘਰਸ਼ ਵਾਪਸ ਨਹੀਂ ਲਿਆ ਜਾਵੇਗਾ। ਇਸ ਸਬੰਧੀ ਐੱਨਐੱਚਐੱਮ ਯੂਨੀਅਨ ਤਰਨਤਾਰਨ ਦੇ ਪ੍ਰਧਾਨ ਮਨਦੀਪ ਸਿੰਘ ਨੇ ਦੱਸਿਆ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਸਰਕਾਰ ਦੇ ਵੱਖ-ਵੱਖ ਪੱਧਰਾਂ ’ਤੇ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਅਜੇ ਤਕ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਬਣਾਇਆ ਜਾਵੇ ਅਤੇ ਉਨ੍ਹਾਂ ਨੂੰ ਬਣਦੇ ਸੇਵਾ ਲਾਭ ਤੇ ਹੋਰ ਹੱਕ ਦਿੱਤੇ ਜਾਣ ਤਾਂ ਜੋ ਉਹ ਬਿਨ੍ਹਾਂ ਕਿਸੇ ਆਰਥਿਕ ਅਤੇ ਮਾਨਸਿਕ ਅਸੁਰੱਖਿਆ ਦੇ ਆਪਣੀਆਂ ਸੇਵਾਵਾਂ ਨਿਭਾਅ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਬਲਾਕਾਂ ਦੇ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਆਪਣੇ-ਆਪਣੇ ਬਲਾਕਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਐੱਸਐੱਮਓਜ਼ ਨੂੰ ਮੰਗ ਪੱਤਰ ਸੌਂਪੇ ਗਏ। ਇਨ੍ਹਾਂ ਮੰਗ ਪੱਤਰਾਂ ਰਾਹੀਂ ਮੁਲਾਜ਼ਮਾਂ ਨੇ ਪਲਸ ਪੋਲਿਓ ਮੁਹਿੰਮ, ਆਨਲਾਈਨ ਅਤੇ ਆਫਲਾਈਨ ਰਿਪੋਰਟਿੰਗ, ਵਿਭਾਗੀ ਮੀਟਿੰਗਾਂ ਅਤੇ ਟ੍ਰੇਨਿੰਗਾਂ, ਸਿਵਲ ਸਰਜਨ ਕਾਨਫਰੰਸ ਸਬੰਧੀ ਰਿਪੋਰਟਿੰਗ ਤੇ ਹੋਰ ਕੰਮਾਂ ਸਮੇਤ ਕਾਇਆਕਲਪ ਨਾਲ ਸਬੰਧਤਿ ਸਾਰੇ ਕੰਮ ਬੰਦ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਪਹਿਲਾਂ ਤੋਂ ਉਲੀਕੇ ਗਏ ਸੰਘਰਸ਼ ਪ੍ਰੋਗਰਾਮ ਤਹਿਤ 19 ਨਵੰਬਰ ਤੋਂ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਧਰਨੇ ਰਾਹੀਂ ਸਰਕਾਰ ਦਾ ਧਿਆਨ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਵੱਲ ਖਿੱਚਿਆ ਜਾਵੇਗਾ ਅਤੇ ਮੰਗਾਂ ਦੀ ਪ੍ਰਾਪਤੀ ਤਕ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਸਮੂਹ ਐੱਨਐੱਚਐੱਮ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਏਕਤਾ ਅਤੇ ਅਨੁਸ਼ਾਸਨ ਬਣਾਈ ਰੱਖਦੇ ਹੋਏ ਸੰਘਰਸ਼ ’ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ। ਇਸ ਮੌਕੇ ਜੈਸਮੀਨ ਕੌਰ ਸੀਐੱਚਓ ਪ੍ਰਧਾਨ, ਰਵਿੰਦਰ ਕੌਰ ਸੀਐੱਚਓ ਪ੍ਰਧਾਨ, ਕਵਲਜੀਤ ਕੌਰ ਡੀਐੱਸਏ ਤਰਨਤਾਰਨ, ਸਿਮਰਜੀਤ ਸਿੰਘ ਕੰਪਿਊਟਰ ਆਪਰੇਟਰ ਤਰਨਤਾਰਨ, ਆਰੂਸ਼ ਭੱਲਾ ਤਰਨਤਾਰਨ, ਤੇਜਿੰਦਰ ਸਿੰਘ ਆਈਏ ਤਰਨਤਾਰਨ, ਅਮਰਜੀਤ ਕੌਰ ਅਕਾਊਂਟੈਂਟ ਕੈਰੋਂ, ਕੁਲਵੰਤ ਕੌਰ ਅਕਾਊਂਟੈਂਟ ਸਰਹਾਲੀ, ਵਿਸ਼ਾਲ ਕੁਮਾਰ ਬੀਐੱਸਏ, ਸੰਦੀਪ ਕੁਮਾਰ ਬੀਐੱਸਏ, ਜਤੇਸ਼ ਕੁਮਾਰ ਕੰਪਿਊਟਰ ਆਪਰੇਟਰ, ਸੰਦੀਪ ਸਿੰਘ ਕੰਪਿਊਟਰ ਆਪਰੇਟਰ, ਡਾ. ਤਰਸੇਮ ਸਿੰਘ ਕੈਰੋਂ, ਰਮਨਦੀਪ ਕੌਰ ਸੀਐੱਚਓ ਕੈਰੋਂ, ਜੁਗਰਾਜ ਸਿੰਘ, ਵਿੱਦਿਆ ਦੇਵੀ, ਅਮਰਜੀਤ ਕੌਰ ਸੀਐੱਚਓ ਖੇਮਕਰਨ, ਸੁਪ੍ਰੀਤ ਕੌਰ, ਨਵਜੋਤ ਕੌਰ ਸਰਹਾਲੀ, ਰਵਿੰਦਰ ਕੌਰ, ਜੀਵਨਜੋਤ ਸਿੰਘ, ਮਨਦੀਪ ਕੌਰ ਸੀਐੱਚਓ ਝਬਾਲ, ਮਨਜਿੰਦਰ ਸਿੰਘ, ਪ੍ਰਵੀਨ ਕੌਰ, ਪ੍ਰਭਜੀਤ ਕੌਰ ਸੁਰਸਿੰਘ, ਜਗਦੀਪ ਕੌਰ, ਗੁਰਪ੍ਰੀਤ ਕੌਰ, ਡਾ. ਅਮਨ, ਯੋਗੇਸ਼ ਗਿੱਲ, ਡਾ. ਸ਼ਰਨ ਕਸੇਲ, ਡਾ. ਚੰਦਨ ਸ਼ਰਮਾ ਘਰਿਆਲਾ, ਡਾ. ਗੁਰਸ਼ਰਨ ਸਿੰਘ, ਤਰੁਣ, ਸੰਦੀਪ ਸਿੰਘ ਸੀਓ, ਕੰਵਲਜੀਤ ਕੌਰ ਡੀਐੱਸਏ, ਸਿਮਰਜੀਤ ਸਿੰਘ, ਆਰੂਸ਼ ਭੱਲਾ, ਕੋਮਲਜੀਤ ਕੌਰ, ਸੁਮਨ ਸਿੱਧੂ, ਰਜਿੰਦਰ ਸਿੰਘ, ਪ੍ਰਗਟ ਸਿੰਘ, ਕਮਲਜੀਤ ਕੌਰ ਅਤੇ ਮਨਿੰਦਰ ਕੌਰ ਸਮੇਤ ਵੱਡੀ ਗਿਣਤੀ ’ਚ ਐੱਨਐੱਚਐੱਮ ਕਰਮਚਾਰੀ ਹਾਜ਼ਰ ਸਨ।