ਨਸ਼ਾ ਕਰਨ ਵਾਲਿਆਂ ’ਤੇ ਚੱਲਿਆਂ ਪੁਲਿਸ ਦਾ ਡੰਡਾ, 33 ਜਣੇ ਨਸ਼ਾ ਕਰਦੇ ਕਾਬੂ ਨਸ਼ਾ ਕਰਨ ਵਾਲਿਆਂ ’ਤੇ ਚੱਲਿਆਂ ਪੁਲਿਸ ਦਾ ਡੰਡਾ, 33 ਜਣੇ ਨਸ਼ਾ ਕਰਦੇ ਕਾਬੂ
Publish Date: Thu, 19 Nov 2026 04:51 PM (IST)
Updated Date: Thu, 19 Nov 2026 04:54 PM (IST)
ਵੱਖ-ਵੱਖ ਥਾਣਿਆਂ ’ਚ ਪੁਲਿਸ ਨੇ ਦਰਜ ਕੀਤੇ ਐੱਨਡੀਪੀਐੱਸ ਐਕਟ ਦੇ ਕੇਸ ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਤੋਂ ਨਸ਼ਾ ਕਰਦੇ ਤਿੰਨ ਦਰਜਨ ਦੇ ਕਰੀਬ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਖਿਲਾਫ਼ ਸਬੰਧਿਤ ਥਾਣਿਆਂ ’ਚ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੀ ਪਲਿਸ ਨੇ ਗੁਰਦੇਵ ਸਿੰਘ ਦੀ ਅਗਵਾਈ ਹੇਠ ਗੁਰਭੇਜ ਸਿੰਘ ਪੁੱਤਰ ਹਰਭੇਜ ਸਿੰਘ ਵਾਸੀ ਜਲਾਲਾਬਾਦ ਨੂੰ ਬੋਦਲਕੀੜੀ ਪਿੰਡ ਦੇ ਅੱਡੇ ਕੋਲੋਂ ਨਸ਼ਾ ਕਰਦਿਆਂ ਕਾਬੂ ਕੀਤਾ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਏਐੱਸਆਈ ਅਮਰਬੀਰ ਸਿੰਘ ਦੀ ਅਗਵਾਈ ਹੇਠ ਹਰਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਛਾਪੜੀ ਸਾਹਿਬ, ਗੁਰਪ੍ਰੀਤ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਕੰਗ ਕਲਾਂ, ਗੁਰਮੁੱਖ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਫਤਿਆਬਾਦ, ਬਲਵੀਰ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਫਤਿਆਬਾਦ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ। ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਬਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ, ਹਰਪ੍ਰੀਤ ਸਿੰਘ ਪੁੱਤਰ ਧੀਰ ਸਿੰਘ, ਅੰਗਰੇਜ਼ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪੱਖੋਕੇ, ਬਲਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਦੀਨੇਵਾਲ, ਗੁਰਵਿੰਦਰ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਚੁਤਾਲਾ, ਜੋਧਬੀਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਚੁਤਾਲਾ, ਰਣਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕੱਲਾ ਨੂੰ ਨਸ਼ਾ ਕਰਦਿਆਂ ਗ੍ਰਿਫ਼ਤਾਰ ਕੀਤਾ। ਜਦੋਂਕਿ ਥਾਣਾ ਕੱਚਾ ਪੱਕਾ ਦੇ ਇੰਸਪੈਕਟਰ ਕਿਰਨਪਾਲ ਕੌਰ ਨੇ ਰਣਜੀਤ ਸਿੰਘ ਪੁੱਤਰ ਦਿਲਬਾਗ ਸਿੰਘ, ਸਾਹਿਬ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਦਿਆਲਪੁਰ ਤੇ ਸੁਖਜੀਤ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਜਮਾਲਪੁਰ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏਐੱਸਆਈ ਦਿਲਬਾਗ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਪ੍ਰਿੰਸ ਪੁੱਤਰ ਸਤਨਾਮ ਸਿੰਘ ਵਾਸੀ ਖੇਮਕਰਨ ਤੇ ਕੁਲਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਭੂਰਾ ਕਰੀਮਪੁਰਾ ਨੂੰ ਨਸ਼ਾ ਕਰਦਿਆਂ ਕਾਬੂ ਕਰਕੇ ਕੇਸ ਦਰਜ ਕੀਤਾ ਹੈ। ਖਾਲੜਾ ਥਾਣੇ ਦੀ ਪੁਲਿਸ ਨੇ ਵੀ ਗੁਰਪ੍ਰੀਤ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਡੱਲ, ਬਲਰਾਜ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਖਾਲੜਾ, ਸੁਖਚੈਨ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਅਮੀਸ਼ਾਹ ਤੇ ਗੁਰਲਾਲ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਅਮੀਸ਼ਾਹ ਨੂੰ ਨਸ਼ਾ ਕਰਦਿਆਂ ਗ੍ਰਿਫ਼ਤਾਰ ਕਰਕੇ ਕੇਸ ਦਰਜ ਕੀਤਾ। ਜਦੋਂਕਿ ਇਸੇ ਥਾਣੇ ਦੇ ਸਬ ਇੰਸਪੈਕਟਰ ਆਰਜੂ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਅਕਾਸ਼ਦੀਪ ਸਿੰਘ ਪੁੱਤਰ ਜੈਮਲ ਸਿੰਘ, ਜਗਜੀਤ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਬਾਸਰਕੇ, ਸੁਖਮਨ ਸਿੰਘ ਪੁੱਤਰ ਹਰਚੰਦ ਸਿੰਘ ਵਾਸੀ ਡਲੀਰੀ ਤੇ ਅਜੈ ਕੁਮਾਰ ਪੁੱਤਰ ਸੁਖਚੈਨ ਸਿੰਘ ਵਾਸੀ ਸਿੱਧਵਾਂ ਨੂੰ ਡਿਫੈਂਸ ਡਰੇਨ ਕੋਲ ਨਸ਼ਾ ਕਰਦਿਆਂ ਕਾਬੂ ਕੀਤਾ। ਇਸ ਤੋਂ ਇਲਾਵਾ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਸਬ ਇੰਸਪੈਕਟਰ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸੰਦੀਪ ਸ਼ਰਮਾ ਪੁੱਤਰ ਅੰਮ੍ਰਿਤਪਾਲ ਸ਼ਰਮਾ ਵਾਸੀ ਮਰਗਿੰਦਪੁਰਾ, ਗੁਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਭਿੱਖੀਵਿੰਡ, ਕੰਵਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮੁਗਲਚੱਕ ਤੇ ਰਿੰਕੂ ਪੁੱਤਰ ਰਾਮ ਚੰਦ ਵਾਸੀ ਭਿੱਖੀਵਿੰਡ ਨੂੰ ਨਸ਼ਾ ਕਰਦਿਆਂ ਗ੍ਰਿਫ਼ਤਾਰ ਕਰਕੇ ਕੇਸ ’ਚ ਨਾਮਜ਼ਦ ਕੀਤਾ। ਜਦੋਂਕਿ ਥਾਣਾ ਵਲਟੋਹਾ ਦੀ ਪੁਲਿਸ ਨੇ ਜਗਜੀਤ ਸਿੰਘ ਤੇ ਚਾਨਣ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਕੋਟਲਾਈ ਵਸਾਵਾ ਸਿੰਘ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਤੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਸਬ ਇੰਸਪੈਕਟਰ ਵਰਿੰਦਰ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਤੇ ਚਾਨਣ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪੱਟੀ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ। ਇਸੇ ਤਰ੍ਹਾਂ ਥਾਣਾ ਸਰਹਾਲੀ ਦੀ ਪੁਲਿਸ ਪਾਰਟੀ ਨੇ ਏਐੱਸਆਈ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਗੁਲਾਬ ਸਿੰਘ ਪੁੱਤਰ ਮਨਜਿੰਦਰ ਸਿੰਘ ਵਾਸੀ ਚੌਧਰੀਵਾਲਾ, ਸਾਬੂ ਪੁੱਤਰ ਰੂੜਾ ਸਿੰਘ ਵਾਸੀ ਜੌੜਾ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਹੈ। ਥਾਣਾ ਸਿਟੀ ਪੱਟੀ ਦੀ ਸਬ ਇੰਸਪੈਕਟਰ ਸੰਗੀਤਾ ਰਾਣੀ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਸਾਹਿਲ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਪੱਟੀ ਅਤੇ ਦੀਪਕ ਸਿੰਘ ਗੋਹਲੀ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਬਾਸਰਕੇ ਨੂੰ ਬੰਦ ਪੈਟਰੋਲ ਪੰਪ ’ਤੇ ਨਸ਼ਾ ਕਰਦਿਆਂ ਕਾਬੂ ਕੀਤਾ।