ਫ਼ਤਿਆਬਾਦ ’ਚ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 23 ਨੂੰ ਫਤਿਆਬਾਦ ’ਚ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 23 ਨੂੰ
Publish Date: Fri, 20 Nov 2026 04:31 PM (IST)
Updated Date: Fri, 20 Nov 2026 04:34 PM (IST)
- 22 ਨੂੰ ਹੀ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ - 24 ਨੂੰ ਪਾਏ ਜਾਣਗੇ ਭੋਗ ਹੋਵੇਗਾ ਧਾਰਮਿਕ ਸਮਾਗਮ ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਫ਼ਤਿਆਬਾਦ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਲੋਕਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਰਤਨ ਸਿੰਘ ਦਿਓਲ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ 23 ਨਵੰਬਰ ਨੂੰ ਸ੍ਰੀ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਨਗਰ ਦੀ ਪਰਿਕਰਮਾ ਕਰਦਾ ਹੋਇਆ ਵੱਖ-ਵੱਖ ਪੜਾਵਾਂ ਤੇ ਵਿਸ਼ਰਾਮ ਕਰੇਗਾ ਅਤੇ ਸ਼ਾਮ ਸਮੇਂ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਗੁਰਪੁਰਬ ਸਮਾਗਮਾਂ ਦੀ ਸ਼ੁਰੂਆਤ 22 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਵਾਉਣ ਨਾਲ ਹੋਵੇਗੀ, ਜਿਨ੍ਹਾਂ ਦੇ ਭੋਗ 24 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਪਾਏ ਜਾਣਗੇ। ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ’ਚ ਰਾਗੀ, ਕਵੀਸ਼ਰੀ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਗੁਰੂ ਇਤਿਹਾਸ ਨਾਲ ਜੋੜਨਗੇ। ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਜਾਣਗੇ। ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਚੜ੍ਹ ਕੇ ਗੁਰਪੁਰਬ ਸਮਾਗਮਾਂ ’ਚ ਸ਼ਮੂਲੀਅਤ ਕਰਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ। ਇਸ ਮੌਕੇ ਪ੍ਰਧਾਨ ਜਥੇਦਾਰ ਰਤਨ ਸਿੰਘ ਦਿਓਲ ਤੋਂ ਇਲਾਵਾ ਬਲਦੇਵ ਸਿੰਘ ਸ਼ੈਲਰ ਵਾਲੇ, ਨੰਬਰਦਾਰ ਸੰਤੋਖ ਸਿੰਘ, ਜਗਜੀਤ ਸਿੰਘ ਕਾਲੂ, ਭਾਈ ਹਰਪਾਲ ਸਿੰਘ, ਭਾਈ ਜਸਕਰਨ ਸਿੰਘ, ਭਾਈ ਰਣਦੀਪ ਸਿੰਘ ਅਤੇ ਹੋਰ ਪ੍ਰਬੰਧਕ ਹਾਜ਼ਰ ਸਨ।