ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਵਰਗ ਤਕ ਪਹੁੰਚਾਇਆ ਜਾਵੇਗਾ : ਰੁਪਿੰਦਰ ਕੌਰ ਸੰਧੂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਵਰਗ ਤਕ ਪਹੁੰਚਾਇਆ ਜਾਵੇਗਾ : ਰੁਪਿੰਦਰ ਕੌਰ ਸੰਧੂ
Publish Date: Fri, 20 Nov 2026 08:13 PM (IST)
Updated Date: Fri, 20 Nov 2026 08:16 PM (IST)
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ’ਚ ਵਿਕਾਸ ਦੇ ਕੰਮਾਂ ਨੂੰ ਮਿਲੀ ਨਵੀਂ ਦਿਸ਼ਾ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਸੰਗਠਨ ਇੰਚਾਰਜ ਅਤੇ ਮਾਰਕੀਟ ਕਮੇਟੀ ਤਰਨਤਾਰਨ ਦੀ ਚੇਅਰਪਰਸਨ ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਸਰਕਾਰ ਦਾ ਮੁੱਖ ਉਦੇਸ਼ ਸਿਹਤ, ਸਿੱਖਿਆ, ਬਿਜਲੀ, ਰੁਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਨੂੰ ਆਮ ਲੋਕਾਂ ਤਕ ਪਹੁੰਚਾਉਣਾ ਹੈ, ਤਾਂ ਜੋ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੋਚ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਨੇ ਪੰਜਾਬ ਦੀ ਰਾਜਨੀਤੀ ਵਿਚ ਲੋਕ ਭਲਾਈ ਅਤੇ ਆਮ ਨਾਗਰਿਕਾਂ ਦੇ ਮੁੱਦਿਆਂ ਨੂੰ ਵਿਸ਼ੇਸ਼ ਮਹੱਤਵ ਦਿੱਤਾ ਹੈ। ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਵਿਚ ਕੀਤੇ ਜਾ ਰਹੇ ਸੁਧਾਰਾਂ ਨਾਲ ਆਮ ਪਰਿਵਾਰਾਂ ਨੂੰ ਰਾਹਤ ਮਿਲ ਰਹੀ ਹੈ। ਸਰਕਾਰੀ ਸਕੂਲਾਂ ਦੀ ਬਿਹਤਰੀ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ ਅਤੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਲੋਕਾਂ ਲਈ ਮਹੱਤਵਪੂਰਨ ਉਪਰਾਲੇ ਹਨ। ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ, ਕਿਸਾਨਾਂ ਦੀ ਭਲਾਈ, ਔਰਤਾਂ ਦੀ ਭਾਗੀਦਾਰੀ ਵਧਾਉਣ ਅਤੇ ਪਿੰਡਾਂ ਤੇ ਸ਼ਹਿਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਅਸਲ ਮਕਸਦ ਉਦੋਂ ਹੀ ਪੂਰਾ ਹੁੰਦਾ ਹੈ, ਜਦੋਂ ਇਨ੍ਹਾਂ ਦਾ ਲਾਭ ਲੋੜਵੰਦ ਪਰਿਵਾਰਾਂ ਤਕ ਪਹੁੰਚੇ। ਤਰਨਤਾਰਨ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਹਰਮੀਤ ਸਿੰਘ ਸੰਧੂ ਵੱਲੋਂ ਕੀਤੇ ਜਾ ਰਹੇ ਯਤਨਾਂ ਅਤੇ ਉਨ੍ਹਾਂ ਦੀ ਭੂਮਿਕਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ, ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਅਤੇ ਸਬੰਧਤ ਵਿਭਾਗਾਂ ਤਕ ਪਹੁੰਚਾਉਣਾ ਅਤੇ ਵਿਕਾਸ ਕਾਰਜਾਂ ਲਈ ਲਗਾਤਾਰ ਯਤਨ ਕਰਨਾ ਹਰਮੀਤ ਸਿੰਘ ਸੰਧੀ ਦੀ ਵਿਸ਼ੇਸ਼ਤਾ ਹੈ। ਉਨ੍ਹਾਂ ਕਿਹਾ ਕਿ ਤਰਨਤਾਰਨ ਹਲਕੇ ਵਿਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਫ਼ਾਈ, ਸਿਹਤ ਸਹੂਲਤਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਵਿਕਾਸ ਦਾ ਮਤਲਬ ਸਿਰਫ਼ ਵੱਡੇ ਪ੍ਰਾਜੈਕਟ ਬਣਾਉਣਾ ਨਹੀਂ, ਸਗੋਂ ਆਮ ਲੋਕਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਵੀ ਹੈ। ਮਾਰਕੀਟ ਕਮੇਟੀ ਦੀ ਚੇਅਰਪਰਸਨ ਵਜੋਂ ਆਪਣੀ ਜ਼ਿੰਮੇਵਾਰੀ ਬਾਰੇ ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ, ਖਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਉਣਾ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦੇਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਲ ਹੈ। ਅਖੀਰ ਵਿਚ ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਲੈਣ ਅਤੇ ਸੂਬੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਸਰਕਾਰ ਦੇ ਯਤਨਾਂ ਨਾਲ ਤਰਨ ਤਾਰਨ ਹਲਕੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਲਿਜਾਣ ਲਈ ਕੰਮ ਕੀਤਾ ਜਾ ਸਕਦਾ ਹੈ।