ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਵਿਚ ਪਿੰਡ ਬੋਪਾਰਾਏ ’ਚ ਹੋਇਆ ਭਾਰੀ ਇਕੱਠ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਵਿਚ ਪਿੰਡ ਬੋਪਾਰਾਏ ’ਚ ਹੋਇਆ ਭਾਰੀ ਇਕੱਠ
Publish Date: Sat, 21 Nov 2026 06:50 PM (IST)
Updated Date: Sat, 21 Nov 2026 06:52 PM (IST)
ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਈ ਪਰਿਵਾਰਾਂ ਨੇ ਕੈਰੋਂ ਨੂੰ ਦਿੱਤਾ ਸਮਰਥਨ ਬੱਲੂ ਮਹਿਤਾ/ਸਤਨਾਮ ਚੀਮਾ, •ਪੰਜਾਬੀ ਜਾਗਰਣ ਪੱਟੀ/ਘਰਿਆਲਾ : ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਬੋਪਾਰਾਏ ਵਿਖੇ ਰਣਜੀਤ ਸਿੰਘ ਬੋਪਾਰਾਏ ਦੇ ਗ੍ਰਹਿ ਵਿਖੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ’ਚ ਇਕ ਭਰਵਾਂ ਇਕੱਠ ਹੋਇਆ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਵੱਡੀ ਗਿਣਤੀ ਵਿਚ ਪਰਿਵਾਰਾਂ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਅਗਵਾਈ ’ਚ ਆਪਣਾ ਭਰੋਸਾ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਸਮਰਥਨ ਦੇਣ ਵਾਲੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹਲਕਾ ਨਿਵਾਸੀਆਂ ਦੀ ਸੇਵਾ ਨੂੰ ਪਹਿਲ ਦਿੱਤੀ ਹੈ ਅਤੇ ਕਿਸੇ ਵੀ ਯੋਗ ਤੇ ਲੋੜਵੰਦ ਪਰਿਵਾਰ ਨੂੰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ। ਉਨ੍ਹਾਂ ਕਿਹਾ ਕਿ ਉਹ ਲੋੜਵੰਦ ਮਰੀਜ਼ਾਂ ਦਾ ਪੀਜੀਆਈ ਚੰਡੀਗੜ੍ਹ ਸਮੇਤ ਹੋਰ ਪ੍ਰਮੁੱਖ ਹਸਪਤਾਲਾਂ ’ਚ ਮਾਹਿਰ ਡਾਕਟਰਾਂ ਦੀ ਸਲਾਹ ਅਨੁਸਾਰ ਇਲਾਜ ਕਰਵਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਂਦੇ ਰਹੇ ਹਨ। ਇਸ ਤੋਂ ਇਲਾਵਾ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਆਟਾ-ਦਾਲ ਸਕੀਮ ਅਤੇ ਸ਼ਗਨ ਸਕੀਮ ਦਾ ਲਾਭ ਪਹੁੰਚਾਉਣ ਲਈ ਵੀ ਯਤਨ ਕੀਤੇ ਗਏ। ਉਨ੍ਹਾਂ ਕਿਹਾ ਕਿ ਹਲਕੇ ਦੇ ਕਿਸਾਨਾਂ ਨੂੰ ਵੱਡੀ ਗਿਣਤੀ ਵਿਚ ਖੇਤੀਬਾੜੀ ਮੋਟਰਾਂ ਦੇ ਬਿਜਲੀ ਕੁਨੈਕਸ਼ਨ ਦਿਵਾਏ ਗਏ ਅਤੇ ਨਵੇਂ ਬਿਜਲੀ ਘਰ ਬਣਵਾਉਣ ਦੇ ਨਾਲ-ਨਾਲ ਪੁਰਾਣੇ ਬਿਜਲੀ ਘਰਾਂ ਨੂੰ ਅਪਗ੍ਰੇਡ ਕਰਕੇ ਉਨ੍ਹਾਂ ਦੀ ਸਮਰੱਥਾ ’ਚ ਵਾਧਾ ਕਰਵਾਇਆ ਗਿਆ, ਤਾਂ ਜੋ ਕਿਸਾਨਾਂ ਅਤੇ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਨੌਜਵਾਨਾਂ ਲਈ ਸਪੋਰਟਸ ਕਲੱਬ, ਜਿੰਮ ਅਤੇ ਖੇਡ ਸਟੇਡੀਅਮ ਬਣਵਾਏ ਗਏ ਅਤੇ ਪੇਂਡੂ ਲਿੰਕ ਸੜਕਾਂ ਦਾ ਵਿਸਥਾਰ ਕਰਵਾਇਆ ਗਿਆ। ਇਸ ਤੋਂ ਇਲਾਵਾ ਹਥਾੜ ਇਲਾਕੇ ਦੀ ਤਰੱਕੀ ਲਈ ਮਾਝੇ ਅਤੇ ਮਾਲਵੇ ਨੂੰ ਜੋੜਨ ਵਾਸਤੇ ਸਤਲੁਜ ਦਰਿਆ ਤੇ ਕੋਟਬੁੱਢਾ ਨੇੜੇ ਬਿਨ੍ਹਾਂ ਟੋਲ ਪਲਾਜ਼ਾ ਦੇ ਪੁਲ ਦੀ ਉਸਾਰੀ ਕਰਵਾਉਣ ’ਚ ਵੀ ਅਹਿਮ ਭੂਮਿਕਾ ਨਿਭਾਈ ਗਈ। ਇਸੇ ਤਰ੍ਹਾਂ ਪੱਟੀ-ਫਿਰੋਜ਼ਪੁਰ ਰੇਲਵੇ ਲਾਈਨ ਨੂੰ ਮਨਜ਼ੂਰੀ ਦਿਵਾਉਣ ਲਈ ਵੀ ਆਪਣਾ ਬਣਦਾ ਯੋਗਦਾਨ ਪਾਇਆ ਗਿਆ, ਤਾਂ ਜੋ ਪੱਛੜੇ ਇਲਾਕੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕੇ। ਕੈਰੋਂ ਨੇ ਕਿਹਾ ਕਿ ਪੱਟੀ ਹਲਕੇ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਾਉਣ ਲਈ ਨਵੇਂ ਪ੍ਰਾਜੈਕਟ ਲਿਆਉਣ ਦੀ ਲੋੜ ਹੈ, ਤਾਂ ਜੋ ਇਲਾਕੇ ’ਚ ਰੁਜ਼ਗਾਰ ਦੇ ਮੌਕੇ ਵਧਣ ਅਤੇ ਹਲਕਾ ਨਿਵਾਸੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਇਸ ਮੌਕੇ ਮਾਸਟਰ ਗੁਰਿੰਦਰਪਾਲ ਸਿੰਘ ਸੰਧੂ, ਓਐੱਸਡੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ। ਮੇਹਰ ਸਿੰਘ ਫੌਜੀ ਨੇ ਇਕੱਠ ’ਚ ਸ਼ਾਮਿਲ ਹੋਏ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਜੰਗਸ਼ੇਰ ਸਿੰਘ ਬੋਪਾਰਾਏ ਨੇ ਬਾਖੂਬੀ ਨਿਭਾਈ। ਇਸ ਮੌਕੇ ਪ੍ਰਭਜੋਤ ਸਿੰਘ ਪ੍ਰਭ ਧਾਰੀਵਾਲ, ਜੁਗਰਾਜ ਸਿੰਘ ਢਿੱਲੋਂ, ਬਲਸੇਵਕ ਸਿੰਘ ਬੋਪਾਰਾਏ, ਸਿਕੰਦਰ ਸਿੰਘ ਧਾਰੀਵਾਲ, ਸੰਗਤ ਸਿੰਘ ਬਾਠ, ਅਮਰਜੀਤ ਸਿੰਘ ਤੋਂ ਇਲਾਵਾ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦੇ ਮੈਂਬਰਾਂ ’ਚ ਸਾਹਿਬ ਸਿੰਘ ਨੰਬਰਦਾਰ, ਪ੍ਰੀਤਮ ਸਿੰਘ, ਅੰਗਰੇਜ਼ ਸਿੰਘ, ਕੁਲਵੰਤ ਸਿੰਘ, ਕੁਲਦੀਪ ਸਿੰਘ, ਜੋਬਨਜੀਤ ਸਿੰਘ, ਰੇਸ਼ਮ ਸਿੰਘ, ਗੁਰਨਾਮ ਸਿੰਘ, ਹੀਰਾ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਸਿੰਘ, ਮੋਹਨ ਸਿੰਘ, ਸਰਵਣ ਸਿੰਘ ਅਤੇ ਦਿਲਬਾਗ ਸਿੰਘ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।