ਲੋਕ ਹੱਕੀ ਮੰਗਾਂ ਲਾਗੂ ਕਰਵਾਉਣ ਲਈ 7 ਦਸੰਬਰ ਨੂੰ ਕਰਾਂਗੇ ਚੰਡੀਗੜ੍ਹ ਕੂਚ : ਪਹੂਵਿੰਡ, ਚੀਮਾ ਲੋਕ ਹੱਕੀ ਮੰਗਾਂ ਲਾਗੂ ਕਰਵਾਉਣ ਲਈ 7 ਦਸੰਬਰ ਨੂੰ ਕਰਾਂਗੇ ਚੰਡੀਗੜ੍ਹ ਕੂਚ - ਪਹੂਵਿੰਡ, ਚੀਮਾ
Publish Date: Mon, 23 Nov 2026 05:25 PM (IST)
Updated Date: Mon, 23 Nov 2026 05:28 PM (IST)
ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਅਹਿਮ ਪੜਾਅ ਸਾਬਿਤ ਹੋਵੇਗਾ ਮੋਰਚਾ ਰਾਜਨ ਚੋਪੜਾ•, ਪੰਜਾਬੀ ਜਾਗਰਣ ਭਿੱਖੀਵਿੰਡ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਭਿੱਖੀਵਿੰਡ ਦੀ ਮੀਟਿੰਗ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਅਸਥਾਨ ਨਗਰ ਪਹੂਵਿੰਡ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਜ਼ੋਨ ਪ੍ਰਧਾਨ ਦਿਲਬਾਗ ਸਿੰਘ ਪਹੂਵਿੰਡ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆ ਦਿਲਬਾਗ ਸਿੰਘ ਪਹੂਵਿੰਡ, ਨਿਸ਼ਾਨ ਸਿੰਘ ਮਾੜੀਮੇਘਾ, ਪੂਰਨ ਸਿੰਘ ਮੱਦਰ, ਸੁਖਦੇਵ ਸਿੰਘ ਭੈਣੀ ਮੱਸਾ ਸਿੰਘ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ 7 ਦਸੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਗਾਇਆ ਜਾ ਰਿਹਾ ਹੈ । ਕਿਸਾਨ ਆਗੂਆ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ’ਤੇ ਚੁੱਪ ਧਾਰੀ ਬੈਠੇ ਹਨ। ਇਸ ਮੌਕੇ ਰਣਜੀਤ ਸਿੰਘ ਚੀਮਾ, ਸੁਖਦੇਵ ਸਿੰਘ ਭੈਣੀ ਮੱਸਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੰਜ ਫ਼ਸਲਾਂ ਦੀ ਘੱਟੋਂ-ਘੱਟ ਸਮਰਥਨ ਮੁੱਲ ਐੱਮਐੱਸਪੀ ’ਤੇ ਸਰਕਾਰੀ ਖ਼ਰੀਦ ਦੀ ਕਾਨੂੰਨੀ ਗਾਰੰਟੀ ਕਰੇ ਤੇ ਕਿਸਾਨਾਂ, ਮਜ਼ਦੂਰਾਂ ਦੀ ਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ। ਆਗੂਆਂ ਨੇ ਪੰਜਾਬ ਸਰਕਾਰ ਤੋਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਅਤੇ ਕੇਂਦਰ ਸਰਕਾਰ ਤੋਂ ਅਮਰੀਕਾ ਸਮੇਤ ਹੋਰਨਾਂ ਦੇਸ਼ਾਂ ਨਾਲ ਕੀਤੇ ਜਾ ਰਹੇ ਕਿਸਾਨ ਅਤੇ ਦੇਸ਼ ਵਿਰੋਧੀ ਵਪਾਰਕ ਸਮਝੌਤੇ ਰੱਦ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਬਿਜਲੀ ਸੋਧ ਬਿੱਲ ਵਾਪਸ ਲੈਣ, ਸਮਾਰਟ ਮੀਟਰ ਜਬਰੀ ਲਗਾਉਣੇ ਬੰਦ ਕਰਨ, ਪੁਰਾਣੇ ਮੀਟਰ ਮੁੜ ਲਗਾਉਣ ਦੀ ਮੰਗ ਕੀਤੀ ਗਈ। ਉਨ੍ਹਾਂ ਸਹਿਕਾਰੀ ਖੇਤਰ ’ਚ ਵਿਆਜ ਦਰ 7 ਫ਼ੀਸਦੀ ਤੋਂ ਵਧਾ ਕੇ 11 ਫ਼ੀਸਦੀ ਕਰਨ ਦੇ ਫੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ। ਮੋਰਚੇ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਸ਼ੇਸ਼ ਵਿਧਾਨ ਸਭਾ ਇਜਲਾਸ ਬੁਲਾ ਕੇ ਕੇਂਦਰ ਦੀਆਂ ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ ਮਤੇ ਪਾਸ ਕਰੇ। ਆਗੂਆਂ ਨੇ ਪੰਜਾਬ ਸਰਕਾਰ ਤੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਕੀਤੇ ਵਾਅਦੇ ਲਾਗੂ ਨਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਵਾਪਸ ਲੈਣ, ਪਰਾਲੀ ਸਾੜਨ ਸਬੰਧੀ ਕੇਸ ਰੱਦ ਕਰਨ, ਕਿਸਾਨਾਂ ਦੇ ਕਰਜ਼ਿਆਂ ਦੇ ਹੱਲ ਲਈ ਇਕ ਵਾਰੀ ਨਿਪਟਾਰਾ ਸਕੀਮ ੳਟੀਐੱਸ ਲਿਆਉਣ, ਸਰਕਾਰ ਮੀਟਿੰਗਾਂ ਵਿਚ ਸਹਿਮਤੀ ਦੇਣ ਦੀ ਬਜਾਏ ਇਨ੍ਹਾਂ ਨੂੰ ਅਮਲੀ ਰੂਪ ਦੇਵੇ। ਆਗੂਆਂ ਨੇ ਕਿਹਾ ਕਿ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਤੇ ਲੋਕਾਂ ਦੇ ਮਸਲਿਆਂ ਪ੍ਰਤੀ ਅੜੀਅਲ ਰਵੱਈਆ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜ਼ਬੂਰ ਕਰ ਰਿਹਾ ਹੈ। ਕਿਸਾਨ ਮਜ਼ਦੂਰ ਮੋਰਚਾ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਸੰਘਰਸ਼ ਕਰਨ ਲਈ 7 ਦਸੰਬਰ ਨੂੰ ਚੰਡੀਗੜ੍ਹ ਮੋਰਚਾ ਲੱਗੇਗਾ। ਜਿਸ ’ਚ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਮਜ਼ਦੂਰ ਟਰੈਕਟਰ-ਟਰਾਲੀਆਂ ਸਮੇਤ ਚੰਡੀਗੜ੍ਹ ਨੂੰ ਕੂਚ ਕਰਨਗੇ। ਕਿਸਾਨਾਂ, ਮਜ਼ਦੂਰਾਂ ਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਇਹ ਮੋਰਚਾ ਇਕ ਅਹਿਮ ਪੜਾਅ ਸਾਬਿਤ ਹੋਵੇਗਾ। ਇਸ ਮੌਕੇ ਹਰਪਾਲ ਸਿੰਘ ਕਲਸੀਆ, ਮੇਜਰ ਸਿੰਘ ਕਲਸੀਆ, ਹਰਜਿੰਦਰ ਸਿੰਘ ਕਲਸੀਆ, ਸੁਖਪਾਲ ਸਿੰਘ ਦੋਦੇ, ਬਲਵਿੰਦਰ ਸਿੰਘ ਦੋਦੇ, ਗੁਰਵਰਿਆਮ ਸਿੰਘ ਦੋਦੇ, ਅਜ਼ਮੇਰ ਸਿੰਘ ਅਮੀਸ਼ਾਹ, ਕਸ਼ਮੀਰ ਸਿੰਘ ਅਮੀਸ਼ਾਹ, ਸਤਨਾਮ ਸਿੰਘ ਮਨਿਹਾਲਾ, ਜਰਨੈਲ ਸਿੰਘ ਕੱਚਾ ਪੱਕਾ, ਜਗਤਾਰ ਸਿੰਘ ਕੱਚਾ ਪੱਕਾ, ਗੁਰਚਰਨ ਸਿੰਘ ਪਹੂਵਿੰਡ, ਬਲਜਿੰਦਰ ਸਿੰਘ ਪਹੂਵਿੰਡ, ਜਗਜੀਤ ਸਿੰਘ ਪਹੂਵਿੰਡ, ਬਲਵਿੰਦਰ ਸਿੰਘ ਪਹੂਵਿੰਡ, ਮਾਨ ਸਿੰਘ ਮਾੜੀਮੇਘਾ, ਸੁਖਦੇਵ ਸਿੰਘ ਮਾੜੀਮੇਘਾ, ਅਵਤਾਰ ਸਿੰਘ ਢੋਲਾ, ਜਗਰੂਪ ਸਿੰਘ ਮਾੜੀਮੇਘਾ, ਕੁਲਬੀਰ ਸਿੰਘ ਨਵਾਂਪਿੰਡ, ਜੱਸਾ ਸਿੰਘ ਨਵਾਂਪਿੰਡ, ਬਲਦੇਵ ਸਿੰਘ ਉੱਦੋਕੇ, ਸੁਖਦੇਵ ਸਿੰਘ ਚੀਮਾ, ਜਸਬੀਰ ਸਿੰਘ ਚੀਮਾ, ਜਥੇਦਾਰ ਬਲਵੀਰ ਸਿੰਘ ਚੀਮਾ, ਕਾਲਾ ਸਿੰਘ ਮੈਂਬਰ, ਦਿਲਬਾਗ ਸਿੰਘ ਮਨਿਹਾਲਾ, ਗੁਰਵਿੰਦਰ ਸਿੰਘ ਚੂੰਘ, ਛਤਰਪਾਲ ਸਿੰਘ ਚੂੰਘ, ਪਲਵਿੰਦਰ ਸਿੰਘ ਚੂੰਘ, ਹੀਰਾ ਸਿੰਘ ਮੱਦਰ, ਕੁਲਵੰਤ ਸਿੰਘ ਕਲਸੀਆਂ ਆਦਿ ਕਿਸਾਨ ਆਗੂ ਹਾਜ਼ਰ ਸਨ।