ਧਾਰੀਵਾਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਧਾਰੀਵਾਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Publish Date: Mon, 23 Nov 2026 06:09 PM (IST)
Updated Date: Mon, 23 Nov 2026 06:10 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਪਿੰਡ ਧਾਰੀਵਾਲ ਵਿਖੇ ਸਿੱਖ ਧਰਮ ਦੇ ਬਾਨੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਬਾਬਾ ਸ਼ਰਨ ਦਾਸ ਜੀ ਦੇ ਪਾਵਨ ਤਪ ਅਸਥਾਨ ਵੱਡਾ ਗੁਰਦੁਆਰਾ ਸਾਹਿਬ ਧਾਰੀਵਾਲ ਵਿਖੇ ਅਰਦਾਸ ਕਰਨ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਹੋਈ। ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਵਾਪਸ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਅਰਦਾਸ ਉਪਰੰਤ ਸੰਪੰਨ ਹੋਇਆ। ਇਸ ਮੌਕੇ ਸਰਪੰਚ ਦਰਸ਼ਨ ਸਿੰਘ ਧਾਰੀਵਾਲ ਤੇ ਪ੍ਰਭਜੋਤ ਸਿੰਘ ਪ੍ਰਭ ਧਾਰੀਵਾਲ ਵੱਲੋਂ ਪੰਜ ਪਿਆਰਿਆਂ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਸਿੰਘਾਂ ਵੱਲੋਂ ਗਤਕੇ ਦੇ ਸ਼ਾਨਦਾਰ ਜੌਹਰ ਦਿਖਾਏ ਗਏ ਅਤੇ ਬੈਂਡ ਪਾਰਟੀ ਵੱਲੋਂ ਧਾਰਮਿਕ ਧੁਨਾਂ ਰਾਹੀਂ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ। ਵੱਖ-ਵੱਖ ਪੜਾਵਾਂ ਤੇ ਨਗਰ ਨਿਵਾਸੀ ਸੰਗਤਾਂ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਚਾਹ, ਪਕੌੜਿਆਂ ਤੇ ਮਠਿਆਈਆਂ ਦੇ ਲੰਗਰ ਲਗਾਏ ਗਏ। ਆਤਿਸ਼ਬਾਜ਼ੀ ਨਾਲ ਸਮੁੱਚਾ ਮਾਹੌਲ ਰੌਣਕਮਈ ਹੋ ਗਿਆ। ਇਸ ਮੌਕੇ ਕਵੀਸ਼ਰੀ ਜਥਾ ਭਾਈ ਬਲਵਿੰਦਰ ਸਿੰਘ ਬੰਡਾਲਾ ਤੇ ਭਾਈ ਸੁਖਵਿੰਦਰ ਸਿੰਘ ਧਾਰੀਵਾਲ ਦੇ ਨਿਸ਼ਕਾਮ ਕੀਰਤਨੀ ਜਥੇ ਵੱਲੋਂ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਧਾਰੀਵਾਲ ਸਪੋਰਟਸ ਕਲੱਬ ਦੇ ਮੁੱਖ ਸੇਵਾਦਾਰ, ਉਘੇ ਖੇਡ ਪ੍ਰਮੋਟਰ ਅਤੇ ਕੈਰੋਂ ਗਰੁੱਪ ਦੇ ਯੂਥ ਆਗੂ ਪ੍ਰਭਜੋਤ ਸਿੰਘ ਪ੍ਰਭ ਧਾਰੀਵਾਲ ਨੇ ਨਗਰ ਨਿਵਾਸੀ ਸੰਗਤਾਂ ਦਾ ਧੰਨਵਾਦ ਕਰਦਿਆਂ ਸਮੂਹ ਸੰਗਤਾਂ ਨੂੰ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਗੁਰਦੁਆਰਾ ਬਾਬਾ ਭਜਾਣਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਜਸਬੀਰ ਸਿੰਘ ਰੱਬ, ਗੁਰਦੁਆਰਾ ਬਾਬਾ ਸ਼ਰਨ ਦਾਸ ਜੀ ਦੇ ਮੁੱਖ ਗ੍ਰੰਥੀ ਬਾਬਾ ਗੁਰਭੇਜ ਸਿੰਘ ਧਾਰੀਵਾਲ, ਸਰਪੰਚ ਦਰਸ਼ਨ ਸਿੰਘ ਧਾਰੀਵਾਲ, ਬਾਬਾ ਰਤਨ ਸਿੰਘ ਧਾਰੀਵਾਲ, ਚਾਚਾ ਮਹਿਲ ਸਿੰਘ, ਅਜਾਇਬ ਸਿੰਘ, ਗੁਰਵਿੰਦਰ ਸਿੰਘ, ਸਿਕੰਦਰ ਸਿੰਘ ਧਾਰੀਵਾਲ, ਹਰਦੇਵ ਸਿੰਘ, ਸੁਖਦੇਵ ਸਿੰਘ, ਠੇਕੇਦਾਰ ਅਮਰੀਕ ਸਿੰਘ, ਭੁਪਿੰਦਰ ਸਿੰਘ, ਕੁਲਜੀਤ ਸਿੰਘ ਰੱਬ, ਗੁਰਤਾਜ਼ ਸਿੰਘ ਬਿੱਟੂ ਬੌਸ, ਅਜੈਪਾਲ ਸਿੰਘ, ਗੁਰਨਾਜ਼ ਸਿੰਘ ਧਾਰੀਵਾਲ, ਠੇਕੇਦਾਰ ਪ੍ਰਗਟ ਸਿੰਘ, ਗੁਰਮਾਨ ਸਿੰਘ ਧਾਰੀਵਾਲ, ਬਾਬਾ ਭਜਾਣਾ ਸਾਹਿਬ ਕਬੱਡੀ ਕਲੱਬ ਧਾਰੀਵਾਲ ਦੇ ਕੋਚ ਦਵਿੰਦਰ ਸਿੰਘ ਕਾਲੂ ਭਲਵਾਨ, ਪ੍ਰਭ ਧਾਰੀਵਾਲ ਸਪੋਰਟਸ ਕਲੱਬ ਦੇ ਸਮੂਹ ਸੇਵਾਦਾਰ, ਸਹਿਯੋਗੀ ਅਤੇ ਵੱਡੀ ਗਿਣਤੀ ’ਚ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ।