ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਹਿਮ ਕਦਮ : ਰਮਨਦੀਪ ਕੌਰ ਸ਼ੇਰੋਂ, ਬਿੱਲਾ ਸ਼ੇਰੋਂ ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਹਿਮ ਕਦਮ : ਰਮਨਦੀਪ ਕੌਰ ਸ਼ੇਰੋਂ, ਬਿੱਲਾ ਸ਼ੇਰੋਂ
Publish Date: Tue, 24 Nov 2026 04:25 PM (IST)
Updated Date: Tue, 24 Nov 2026 04:28 PM (IST)
ਪੰਜਾਬ ਦੇ ਹਿੱਤਾਂ ਦੀ ਰਾਖੀ ਤੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ’ਚ ਸਿਆਸੀ ਸਾਂਝ ਨਿਭਾਏਗੀ ਅਹਿਮ ਭੂਮਿਕਾ ਰਾਕੇਸ਼ ਨਈਅਰ•, ਪੰਜਾਬੀ ਜਾਗਰਣ ਚੋਹਲਾ ਸਾਹਿਬ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਮਜ਼ਬੂਤ ਸਿਆਸੀ ਸਾਂਝ ਵੱਲ ਇਕ ਅਹਿਮ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ, ਵਿਕਾਸ ਅਤੇ ਲੋਕਾਂ ਦੀਆਂ ਲੋੜਾਂ ਨੂੰ ਤਰਜੀਹ ਦੇ ਕੇ ਬਣਾਈਆਂ ਜਾਣ ਵਾਲੀਆਂ ਸਿਆਸੀ ਸਾਂਝਾਂ ਸੂਬੇ ਦੇ ਭਵਿੱਖ ਲਈ ਲਾਹੇਵੰਦ ਸਾਬਿਤ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ- ਭਾਜਪਾ ਗੱਠਜੋੜ ਪਹਿਲਾਂ ਵੀ ਪੰਜਾਬ ਵਿਚ ਵਿਕਾਸ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਤੇ ਲੋਕ ਭਲਾਈ ਨਾਲ ਜੁੜੇ ਕਈ ਕੰਮਾਂ ਲਈ ਜਾਣਿਆ ਜਾਂਦਾ ਰਿਹਾ ਹੈ। ਦੋਵਾਂ ਪਾਰਟੀਆਂ ਦੀ ਸਾਂਝ ਨੇ ਸੂਬੇ ਦੇ ਵਿਕਾਸ ਨੂੰ ਗਤੀ ਦੇਣ ਦੇ ਨਾਲ-ਨਾਲ ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਬਿਹਤਰ ਤਾਲਮੇਲ ਬਣਾਉਣ ਵਿਚ ਵੀ ਅਹਿਮ ਭੂਮਿਕਾ ਨਿਭਾਈ ਹੈ। ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਨੂੰ ਅਜਿਹੀ ਸਿਆਸੀ ਦਿਸ਼ਾ ਅਤੇ ਮਜ਼ਬੂਤ ਤਾਲਮੇਲ ਦੀ ਲੋੜ ਹੈ, ਜਿਸ ਰਾਹੀਂ ਸੂਬੇ ਦੀਆਂ ਸਮੱਸਿਆਵਾਂ, ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ਨਾਲ ਸਬੰਧਿਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੇਂਦਰ ਸਰਕਾਰ ਤਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਨਾਲ ਸਿਆਸੀ ਸਾਂਝ ਪੰਜਾਬ ਦੀ ਕੇਂਦਰ ਤਕ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਾਈ ਹੋ ਸਕਦੀ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਸੂਬੇ ਨੂੰ ਨਵੇਂ ਵਿਕਾਸ ਪ੍ਰੋਜੈਕਟਾਂ, ਬੁਨਿਆਦੀ ਸਹੂਲਤਾਂ ਤੇ ਲੋਕ ਹਿੱਤਾਂ ਨਾਲ ਜੁੜੇ ਮਾਮਲਿਆਂ ਵਿਚ ਲਾਭ ਮਿਲਣ ਦੀ ਉਮੀਦ ਹੈ। ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਬਿੱਲਾ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਗੱਠਜੋੜ ਸੂਬੇ ਦੀ ਤਰੱਕੀ, ਆਪਸੀ ਸਿਆਸੀ ਸਹਿਯੋਗ ਤੇ ਲੋਕਾਂ ਦੀ ਬਿਹਤਰੀ ਲਈ ਨਵੇਂ ਰਾਹ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਦੋਵੇਂ ਪਾਰਟੀਆਂ ਮਿਲ ਕੇ ਉਸਾਰੂ ਭੂਮਿਕਾ ਨਿਭਾਉਣਗੇ।