ਇਤਿਹਾਸਕ ਹੋਵੇਗੀ ਅੱਜ ਮੋਗਾ ’ਚ ਹੋਣ ਵਾਲੀ ‘ਖੁਸ਼ਹਾਲ ਪੰਜਾਬ’ ਰੈਲੀ : ਸੋਹਲ ਇਤਿਹਾਸਕ ਹੋਵੇਗੀ ਅੱਜ ਮੋਗਾ ’ਚ ਹੋਣ ਵਾਲੀ 'ਖੁਸ਼ਹਾਲ ਪੰਜਾਬ' ਰੈਲੀ - ਅੰਗਦਦੀਪ ਸਿੰਘ ਸੋਹਲ
Publish Date: Wed, 25 Nov 2026 04:47 PM (IST)
Updated Date: Wed, 25 Nov 2026 04:49 PM (IST)
ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਕੀਤੀ ਅਪੀਲ ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ ਤਰਨਤਾਰਨ : ਮੋਗਾ ਵਿਖੇ ਅੱਜ ਵੀਰਵਾਰ ਨੂੰ ਹੋਣ ਜਾ ਰਹੀ ‘ਖੁਸ਼ਹਾਲ ਪੰਜਾਬ’ ਰੈਲੀ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਵੱਡੀ ਰੈਲੀ ਹੋਵੇਗੀ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਤਰਨਤਾਰਨ ਦੇ ਚੇਅਰਮੈਨ ਅੰਗਦਦੀਪ ਸਿੰਘ ਸੋਹਲ ਨੇ ਅੱਜ ਪੇਂਡੂ ਵਿਕਾਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਈ ਜਾ ਰਹੀ ਇਹ ਰੈਲੀ ਇਤਿਹਾਸਕ ਹੋਵੇਗੀ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਰੈਲੀ ’ਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦਿਆਂ ਮੁੜ ਦੁਬਾਰਾ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ, ਮੁਫਤ ਤੀਰਥ ਯਾਤਰਾ ਯੋਜਨਾ, ਮਾਵਾਂ-ਧੀਆਂ ਸਤਿਕਾਰ ਯੋਜਨਾ, ਖੇਤਾਂ ਤਕ ਨਹਿਰੀ ਪਾਣੀ, 10 ਲੱਖ ਤਕ ਦਾ ਸਿਹਤ ਬੀਮਾ, 71 ਹਜ਼ਾਰ ਨੌਕਰੀਆਂ ਤੇ ਹੋਰ ਅਨੇਕਾਂ ਲੋਕ-ਪੱਖੀ ਨੀਤੀਆਂ ਕਾਰਨ 2027 ’ਚ ਪੰਜਾਬ ਦੇ ਲੋਕ ਦੁਬਾਰਾ ਭਗਵੰਤ ਮਾਨ ਦੀ ਸਰਕਾਰ ਲਿਆਉਣਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਅਜਿਹੇ ਕੰਮ ਕੀਤੇ ਹਨ ਜੋ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਯੂਥ ਨਸ਼ਿਆਂ ਵਿਰੁੱਧ ਅਤੇ ਗੈਂਗਸਟਰਾਂ ’ਤੇ ਵਾਰ ਆਦਿ ਮੁਹਿੰਮਾਂ ਨਾਲ ਪੰਜਾਬ ਸਰਕਾਰ ਨੇ ਨਸ਼ਾ ਸੌਦਾਗਰਾਂ ਤੇ ਗੈਂਗਸਟਰਾਂ ਦਾ ਲੱਕ ਤੋੜਿਆ ਹੈ। ਇਸ ਮੌਕੇ ਪੰਜਾਬ ਰਾਜ ਗੋਦਾਮ ਨਿਗਮ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿਲਵਾੜ, ਪੇਡਾ ਦੇ ਸੀਨੀਅਰ ਵਾਈਸ ਚੇਅਰਮੈਨ ਨਵਜੋਤ ਕੌਰ ਹੁੰਦਲ, ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਹਰਮਨਦੀਪ ਸਿੰਘ ਮੈਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੇਵਕਪਾਲ ਸਿੰਘ ਤੇ ਗੁਰਦਿਆਲ ਸਿੰਘ ਮਰਹਾਣਾ ਤੋਂ ਇਲਾਵਾ ਹੋਰ ਆਗੂ ਮੌਜੂਦ ਸਨ।