ਪਾਕਿਸਤਾਨੋਂ ਨਸ਼ਾ ਮੰਗਵਾਉਣ ਵਾਲੇ ਦੋ ਕਾਬੂ, ਵੱਡੀ ਮਾਤਰਾ ’ਚ ਆਈਸ ਬਰਾਮਦ ਪਾਕਿਸਤਾਨੋਂ ਨਸ਼ਾ ਮੰਗਵਾਉਣ ਵਾਲੇ ਦੋ ਕਾਬੂ, ਵੱਡੀ ਮਾਤਰਾ ’ਚ ਆਈਸ ਬਰਾਮਦ
Publish Date: Sat, 28 Nov 2026 07:52 PM (IST)
Updated Date: Sat, 28 Nov 2026 07:55 PM (IST)
ਪਾਕਿਸਤਾਨੋਂ ਨਸ਼ਾ ਮੰਗਵਾਉਣ ਵਾਲੇ ਦੋ ਕਾਬੂ, ਵੱਡੀ ਮਾਤਰਾ ’ਚ ਆਈਸ ਬਰਾਮਦ ਨਰਿੰਦਰ ਸਿੰਘ ਦੋਦੇ•, ਪੰਜਾਬੀ ਜਾਗਰਣ ਸਰਾਏ ਅਮਾਨਤ ਖਾਂ : ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਤੋਂ ਵੱਡੀ ਮਾਤਰਾ ਵਿਚ ਆਈਸ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਵਿਅਕਤੀ ਪੁਲਿਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐੱਸਐੱਸਪੀ ਅਜੈ ਗਾਂਧੀ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਵਰਿੰਦਰ ਸਿੰਘ ਪੁੱਤਰ ਗੁਰਭੇਜ ਸਿੰਘ ਅਤੇ ਹਰੀ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਨੌਸ਼ਹਿਰਾ ਢਾਲਾ ਦੇ ਸਬੰਧ ਸਰਹੱਦ ਪਾਰਲੇ ਤਸਕਰਾਂ ਨਾਲ ਹਨ ਅਤੇ ਇਹ ਲੋਕ ਡ੍ਰੋਨ ਦੀ ਮਦਦ ਨਾਲ ਸਰਹੱਦ ਪਾਰੋਂ ਨਸ਼ੇ ਦੀਆਂ ਖੇਪਾਂ ਮੰਗਵਾ ਕੇ ਅੱਗੇ ਸਪਲਾਈ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਨੇ ਏਐੱਸਆਈ ਮੰਗਲ ਸਿੰਘ ਦੀ ਅਗਵਾਈ ਹੇਠ ਪਿੰਡ ਨੌਸ਼ਹਿਰਾ ਢਾਲਾ ’ਚ ਛਾਪੇਮਾਰੀ ਕੀਤੀ ਤਾਂ ਉਕਤ ਦੋਵੇਂ ਜਣੇ ਜੋ ਸ਼ਮਸ਼ਾਨਘਾਟ ਕੋਲ ਖੜ੍ਹੇ ਸਨ, ਪੁਲਿਸ ਪਾਰਟੀ ਨੂੰ ਵੇਖ ਦੌੜ ਗਏ। ਉਨ੍ਹਾਂ ਨੇ ਦੱਸਿਆ ਕਿ ਉਕਤ ਦੋਵਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ 892 ਗ੍ਰਾਮ ਆਈਸ ਬਰਾਮਦ ਹੋਈ। ਐੱਸਐੱਸਪੀ ਨੇ ਦੱਸਿਆ ਕਿ ਦੋਵਾਂ ਨੂੰ ਕੇਸ ’ਚ ਨਾਮਜ਼ਦ ਕਰ ਲਿਆ ਗਿਆ ਹੈ ਤੇ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।