ਕਿਡਜ਼ੀ ਸਕੂਲ ’ਚ ਸਾਲਾਨਾ ਸਪੋਰਟਸ ਮੀਟ ਕਰਵਾਈ, ਬੱਚਿਆਂ ਦੇ ਨਾਲ ਮਾਪਿਆਂ ਨੇ ਵੀ ਖੇਡਾਂ ’ਚ ਦਿਖਾਇਆ ਉਤਸ਼ਾਹ ਕਿਡਜੀ ਸਕੂਲ ’ਚ ਸਾਲਾਨਾ ਸਪੋਰਟਸ ਮੀਟ ਕਰਵਾਈ, ਬੱਚਿਆਂ ਦੇ ਨਾਲ ਮਾਪਿਆਂ ਨੇ ਵੀ ਖੇਡਾਂ ’ਚ ਦਿਖਾਇਆ ਉਤਸ਼ਾਹ
Publish Date: Sun, 29 Nov 2026 06:00 PM (IST)
Updated Date: Sun, 29 Nov 2026 06:02 PM (IST)
ਬੋਰੀ ਦੌੜ, ਨਿੰਬੂ-ਚਮਚਾ ਦੌੜ ਤੇ ਬੈਲੈਂਸ ਰੇਸ ਸਮੇਤ ਕਰਵਾਏ ਮੁਕਾਬਲੇ ਜੇਤੂਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਕਿਡਜ਼ੀ ਸਕੂਲ ਵਰਨਾਲਾ ’ਚ ਸਾਲਾਨਾ ਸਪੋਰਟਸ ਮੀਟ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕਰਵਾਈ ਗਈ। ਇਸ ਮੌਕੇ ਸਕੂਲੀ ਬੱਚਿਆਂ ਦੇ ਨਾਲ ਵੱਡੀ ਗਿਣਤੀ ’ਚ ਮਾਪਿਆਂ ਨੇ ਵੀ ਵੱਖ-ਵੱਖ ਖੇਡ ਮੁਕਾਬਲਿਆਂ ’ਚ ਭਾਗ ਲਿਆ। ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਪਹੁੰਚੇ ਮਾਪਿਆਂ ਅਤੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਹਰਮਨਪ੍ਰੀਤ ਕੌਰ ਅਤੇ ਸਕੂਲ ਦੇ ਸਟਾਫ਼ ਵੱਲੋਂ ਅਸਮਾਨ ਵਿਚ ਰੰਗ-ਬਿਰੰਗੇ ਗੁਬਾਰੇ ਛੱਡ ਕੇ ਕੀਤੀ ਗਈ। ਇਸ ਦੌਰਾਨ ਛੋਟੇ ਬੱਚਿਆਂ ਲਈ ਬੋਰੀ ਦੌੜ, ਨਿੰਬੂ-ਚਮਚਾ ਦੌੜ, ਗੁਬਾਰੇ ਫੋੜਨ, ਬੈਲੈਂਸ ਰੇਸ ਸਮੇਤ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਖੇਡ ਮੈਦਾਨ ਵਿਚ ਬੱਚਿਆਂ ਦੀਆਂ ਕਿਲਕਾਰੀਆਂ ਅਤੇ ਮਾਪਿਆਂ ਦੀ ਹੌਸਲਾ ਅਫਜ਼ਾਈ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਇਸ ਸਪੋਰਟਸ ਖੇਡਾਂ ਦੌਰਾਨ ਬੱਚਿਆਂ ਦੇ ਮਾਤਾ-ਪਿਤਾ ਨੇ ਵੀ ਖੇਡ ਮੁਕਾਬਲਿਆਂ ’ਚ ਸ਼ਮੂਲੀਅਤ ਕਰਕੇ ਆਪਣੀ ਖੇਡ ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਨਾਲ ਬੱਚਿਆਂ ਅਤੇ ਮਾਪਿਆਂ ਵਿਚਕਾਰ ਆਪਸੀ ਸਾਂਝ ਅਤੇ ਮਿਲਵਰਤਣ ਦਾ ਸੁੰਦਰ ਮਾਹੌਲ ਬਣਿਆ। ਇਸ ਮੌਕੇ ਪ੍ਰਿੰਸੀਪਲ ਹਰਮਨਪ੍ਰੀਤ ਕੌਰ ਨੇ ਕਿਹਾ ਕਿ ਖੇਡਾਂ ਦਾ ਮਕਸਦ ਸਿਰਫ਼ ਜਿੱਤ ਜਾਂ ਹਾਰ ਨਹੀਂ ਹੁੰਦਾ, ਸਗੋਂ ਬੱਚਿਆਂ ਅੰਦਰ ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਯੋਗ ਅਤੇ ਟੀਮ ਭਾਵਨਾ ਪੈਦਾ ਕਰਨਾ ਹੁੰਦਾ ਹੈ। ਖੇਡਾਂ ਰਾਹੀਂ ਬੱਚੇ ਸਰੀਰਿਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਦੇ ਹਨ ਅਤੇ ਉਨ੍ਹਾਂ ਵਿਚ ਮੁਕਾਬਲੇ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਦੀ ਸ਼ਮੂਲੀਅਤ ਨਾਲ ਅਜਿਹੇ ਸਮਾਗਮ ਹੋਰ ਵੀ ਖ਼ਾਸ ਬਣ ਜਾਂਦੇ ਹਨ ਅਤੇ ਬੱਚਿਆਂ ਨੂੰ ਅੱਗੇ ਵਧਣ ਲਈ ਹੌਸਲਾ ਮਿਲਦਾ ਹੈ। ਮੁਕਾਬਲਿਆਂ ਦੇ ਅੰਤ ’ਚ ਜੇਤੂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ, ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਪ੍ਰੀਤ ਸਿੰਘ ਸੰਧੂ ਮੈਂਬਰ ਪੀਪੀਸੀਸੀ, ਰਾਜ ਬਹਾਦਰ ਸਿੰਘ ਵਰਨਾਲਾ, ਸੁਖਵਿੰਦਰ ਸਿੰਘ ਸੁੱਖਾ ਚੱਠੂ, ਸਿਮਰਨਜੀਤ ਕੌਰ, ਮਨੀਸ਼ਾ ਚਿੰਪਾ, ਅਰਸ਼ਦੀਪ ਕੌਰ, ਅਮਨਪ੍ਰੀਤ ਕੌਰ, ਨਵਨੀਤ ਕੌਰ, ਸਤਨਾਮ ਕੌਰ, ਮਨਦੀਪ ਕੌਰ, ਸੁਮਨਪ੍ਰੀਤ ਕੌਰ, ਬਲਜਿੰਦਰ ਕੌਰ, ਸੁਖਮਨਦੀਪ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।