ਮਾਤਾ ਸਾਹਿਬ ਕੌਰ ਸਕੂਲ ’ਚ ਕੈਰੀਅਰ ਗਾਈਡੈਂਸ ਕੈਪ ਲਗਾਇਆ
ਰਜਿੰਦਰ ਸਿੰਘ ਤੇ ਰਣਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕੈਰੀਅਰ ਵਿਕਲਪਾਂ ਬਾਰੇ ਜਾਣੂੰ ਕਰਵਾਇਆ।
Publish Date: Sun, 10 May 2026 04:56 PM (IST)
Updated Date: Mon, 11 May 2026 04:03 AM (IST)

ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਸਤਿਨਾਮ ਸਰਬ ਕਲਿਆਣ ਟਰੱਸਟ ਵੱਲੋਂ ਮਾਤਾ ਸਾਹਿਬ ਕੌਰ ਸਕੂਲ ਵਿਚ ਵਿਦਿਆਰਥੀਆਂ ਲਈ ਕੈਰੀਅਰ ਗਾਈਡੈਂਸ ਸੈਮੀਨਾਰ ਲਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਤੇ ਪੜ੍ਹਾਈ ਦੀ ਸਟਰੀਮ ਅਨੁਸਾਰ ਭਵਿੱਖ ’ਚ ਚੁਣੇ ਜਾਣ ਵਾਲੇ ਕੋਰਸਾਂ ਤੇ ਪ੍ਰੋਫੈਸ਼ਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨਾ ਤੇ ਉਨ੍ਹਾਂ ਨੂੰ ਆਪਣੇ ਭਵਿੱਖ ਸਬੰਧੀ ਸੁਚੱਜੇ ਫੈਸਲੇ ਲੈਣ ਲਈ ਪ੍ਰੇਰਿਤ ਕਰਨਾ ਸੀ। ਇਸ ਦੌਰਾਨ ਰਜਿੰਦਰ ਸਿੰਘ ਤੇ ਰਣਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕੈਰੀਅਰ ਵਿਕਲਪਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਦੱਸਿਆ ਕਿ ਅੱਜ ਦੇ ਸਮੇਂ ’ਚ ਸਹੀ ਸਟਰੀਮ ਤੇ ਪ੍ਰੋਫੈਸ਼ਨ ਦੀ ਚੋਣ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਹ ਵਿਦਿਆਰਥੀਆਂ ਦੇ ਭਵਿੱਖ ਨੂੰ ਨਿਰਧਾਰਤ ਕਰਦੀ ਹੈ। ਉਨ੍ਹਾਂ ਬੱਚਿਆਂ ਨੂੰ ਆਪਣੀ ਯੋਗਤਾ, ਰੁਚੀ ਤੇ ਮਿਹਨਤ ਦੇ ਆਧਾਰ ’ਤੇ ਖੇਤਰ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਇਸ ਸੈਮੀਨਾਰ ’ਚ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਕੈਰੀਅਰ ਸਬੰਧੀ ਕਈ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਕੀਤੀਆਂ। ਸਕੂਲ ਪ੍ਰਬੰਧਕਾਂ ਵੱਲੋਂ ਸਤਿਨਾਮ ਸਰਬ ਕਲਿਆਣ ਟਰੱਸਟ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਤੇ ਆਸ ਜਤਾਈ ਗਈ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੇ ਭਵਿੱਖ ਨਿਰਮਾਣ ’ਚ ਲਾਭਦਾਇਕ ਸਾਬਿਤ ਹੋਣਗੇ।