v> Punjab news ਪੱਤਰ ਪ੍ਰੇਰਕ ਪੱਟੀ : ਘਰੋਂ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈਣ ਨਿਕਲੀ 13 ਸਾਲਾ ਬਾਲੜੀ ਨਾਲ ਕਥਿਤ ਤੌਰ 'ਤੇ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਇਕ ਔਰਤ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਉਸ ਦੀ 13 ਸਾਲਾ ਲੜਕੀ ਕਰਿਆਨੇ ਵਾਲੀ ਦੁਕਾਨ ਤੋਂ ਚਾਹ ਪੱਤੀ ਲੈਣ ਲਈ ਘਰੋਂ ਨਿਕਲੀ ਸੀ। ਰਸਤੇ 'ਚ ਸੋਨੂੰ ਨਾਮਕ ਨੌਜਵਾਨ ਨੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਹਨ। ਮਾਮਲੇ ਦੀ ਜਾਂਚ ਕਰ ਰਹੀ ਸਬ ਇੰਸਪੈਕਟਰ ਕਿਰਨਪਾਲ ਕੌਰ ਨੇ ਦੱਸਿਆ ਕਿ ਸੋਨੂੰ ਨੂੰ ਨਾਮਜ਼ਦ ਕਰਕੇ ਉਸ ਦੀ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

Posted By: Sarabjeet Kaur