v> ਕਿਰਪਾਲ ਸਿੰਘ ਰੰਧਾਵਾ, ਹਰੀਕੇ ਪੱਤਣ : ਥਾਣਾ ਹਰੀਕੇ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਖਿਲਾਫ ਪੁਲਿਸ ਨੇ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ।

ਏਐੱਸਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਰਿੰਗੜੀ ਰੋਡ ਵੱਲ ਗਸ਼ਤ ਕਰ ਰਹੇ ਸੀ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਝ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਉਨ੍ਹਾਂ ਦੇ ਚੈਸੀ ਅਤੇ ਇੰਜਨ ਨੰਬਰ ਰਗੜ ਕੇ ਗ੍ਰਾਹਕਾਂ ਨੂੰ ਵੇਚਦੇ ਹਨ। ਇਜਸ ਤਹਿਤ ਉਨ੍ਹਾਂ ਨੇ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਇਕ ਵਿਅਕਤੀ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਹ ਕੋਈ ਸਪਸ਼ਟ ਜਵਾਬ ਨਹੀਂ ਦੇ ਸਕਿਆ। ਜਾਂਚ ਕਰਨ 'ਤੇ ਮੋਟਰਸਾਈਕਲ ਚੋਰੀ ਦਾ ਨਿਕਲਿਆ। ਪੁੱਛਗਿੱਛ ਕਰਨ 'ਤੇ ਫੜੇ ਗਏ ਮੁਲਜ਼ਮ ਦੀ ਪਛਾਣ ਸਾਜਨਪ੍ਰੀਤ ਸਿੰਘ ਉਰਫ ਮਿੱਠੂ ਪੁੱਤਰ ਅਮਨਦੀਪ ਸਿੰਘ ਵਾਸੀ ਬੁਰਜ ਪੂਹਲਾ ਦੇ ਤੌਰ 'ਤੇ ਹੋਈ। ਜਿਸ ਕੋਲੋਂ ਪੁਲਿਸ ਹੋਰ ਪੁੱਛਗਿੱਛ ਕਰ ਰਹੀ ਹੈ।

Posted By: Tejinder Thind