ਪਿੰਡ ਡੱਲ ਦੇ ਖੇਤਾਂ ’ਚ ਡਿੱਗਾ ਸਰਹੱਦ ਪਾਰੋਂ ਆਇਆ ਡ੍ਰੋਨ ਬਰਾਮਦ
ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਪੁਲਿਸ ਨੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Sat, 09 May 2026 04:36 PM (IST)
Updated Date: Sun, 10 May 2026 04:03 AM (IST)
ਸਰਬਜੀਤ ਸਿੰਘ ਛੀਨਾ•,ਪੰਜਾਬੀ ਜਾਗਰਣ, ਖਾਲੜਾ : ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਡੱਲ ਤੋਂ ਬੀਐੱਸਐੱਫ ਦੇ ਜਵਾਨਾਂ ਨੇ ਸਰਹੱਦ ਪਾਰੋਂ ਆਇਆ ਡ੍ਰੋਨ ਬਰਾਮਦ ਕਰ ਕੇ ਥਾਣਾ ਖਾਲੜਾ ਦੀ ਪੁਲਿਸ ਹਵਾਲੇ ਕੀਤਾ ਹੈ। ਜਿੱਥੇ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਪੁਲਿਸ ਨੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਇਕ ਡ੍ਰੋਨ ਪ੍ਰਾਪਤ ਕਰਨ ਦੀ ਜਾਣਕਾਰੀ ਹਾਸਲ ਹੋਈ ਹੈ। ਕਾਬਿਲੇ ਗੌਰ ਹੈ ਕੇ ਪਿਛਲੇ ਕੁਝ ਦਿਨ ਤੋਂ ’ਨਸ਼ਾ ਤਸਕਰੀ ਲਈ ਡ੍ਰੋਨਾਂ ਦੀ ਵਰਤੋਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਬੀਐੱਸਐੱਫ ਦੀ ਸਰਹੱਦੀ ਚੌਂਕੀ ਧਰਮਾ ’ਤੇ ਤਾਇਨਾਤ 142 ਬਟਾਲੀਅਨ ਦੇ ਕੰਪਨੀ ਕਮਾਂਡਰ ਰਜੇਸ਼ ਯਾਦਵ ਨੇ ਥਾਣਾ ਖਾਲੜਾ ਦੀ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਗੁਰਮੁੱਖ ਸਿੰਘ ਪੁੱਤਰ ਮਾਹਨ ਸਿੰਘ ਦੇ ਖੇਤਾਂ ’ਚ ਡ੍ਰੋਨ ਡਿੱਗਾ ਹੈ। ਜਿਸ ਤੋਂ ਬਾਅਦ ਸਬ-ਇੰਸਪੈਕਟਰ ਆਰਜੂ ਮੌਕੇ ’ਤੇ ਪੁੱਜੇ ਤੇ ਉਕਤ ਡ੍ਰੋਨ ਨੂੰ ਕਬਜ਼ੇ ’ਚ ਲੈ ਲਿਆ। ਡ੍ਰੋਨ ਦੇ ਨਾਲ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਇਸ ਮੌਕੇ ਹੈੱਡ ਕਾਂਸਟੇਬਲ ਮਨਜਿੰਦਰ ਸਿੰਘ, ਹੈੱਡ ਕਾਂਸਟੇਬਲ ਰਮਨ, ਸੁਖਬੀਰ ਸਿੰਘ ਅਤੇ ਬੀਐਸਐੱਫ ਦੇ ਅਧਿਕਾਰੀ ਵੀ ਮੌਜੂਦ ਸਨ।