ਪੱਤਰ ਪ੍ਰੇਰਕ, ਤਰਨਤਾਰਨ : ਪਿੰਡ ਮੇਹਦੀਪੁਰ ਵਿਖੇ ਕੁੱਤਿਆਂ ਦੀ ਲੜਾਈ ਨੂੰ ਲੈ ਕੇ ਪੰਜ ਲੋਕਾਂ ਨੇ ਇਕ ਵਿਅਕਤੀ ਉੱਤੇ ਰਸਤੇ 'ਚ ਘੇਰ ਕੇ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਥਾਣਾ ਖੇਮਕਰਨ ਦੀ ਪੁਲਿਸ ਨੇ ਹਮਲਾਵਰਾਂ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ।


ਸਤਨਾਮ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਮੇਹਦੀਪੁਰ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਕੁਝ ਦਿਨ ਪਹਿਲਾਂ ਸਤਨਾਮ ਸਿੰਘ, ਹਰਦੀਪ ਸਿੰਘ ਪੁੱਤਰ ਕਾਬਲ ਸਿੰਘ ਦੇ ਨਾਲ ਕੁੱਤਿਆਂ ਦੀ ਲੜਾਈ ਨੂੰ ਲੈ ਕੇ ਝਗੜਾ ਹੋਇਆ ਸੀ। ਇਸੇ ਤਹਿਤ ਉਕਤ ਵਿਅਕਤੀ ਉਸ ਨਾਲ ਰੰਜਿਸ਼ ਰੱਖਣ ਲੱਗ ਪਏ। ਲੰਘੇ ਦਿਨ ਉਹ ਆਪਣੇ ਟਰੈਕਟਰ 'ਤੇ ਤੂੜੀ ਬਣਾਉਣ ਲਈ ਖੇਤਾਂ ਵੱਲ ਜਾ ਰਿਹਾ ਹੈ। ਇਸੇ ਦੌਰਾਨ ਦੋਵਾਂ ਭਰਾਵਾਂ ਨੇ ਆਪਣੇ 3 ਅਣਪਛਾਤੇ ਲੋਕਾਂ ਨਾਲ ਮਿਲ ਕੇ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਰਵੀ ਸ਼ੰਕਰ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਜਦੋਂਕਿ ਜ਼ਖ਼ਮੀ ਹੋਏ ਸਤਨਾਮ ਸਿੰਘ ਨੂੰ ਸਿਵਲ ਹਸਪਤਾਲ ਖੇਮਕਰਨ ਵਿਖੇ ਦਾਖਲ ਕਰਵਾਇਆ ਗਿਆ ਹੈ।

Posted By: Sarabjeet Kaur