ਬਾਬਾ ਬੀਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਵੱਖ-ਵੱਖ ਪੜਾਵਾਂ ’ਤੇ ਨਗਰ ਕੀਰਤਨ ’ਚ ਹਾਜ਼ਰੀ ਭਰ ਰਹੀਆਂ ਸੰਗਤਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਤੇ ਵੱਖ-ਵੱਖ ਪਦਾਰਥਾਂ ਦੇ ਲੰਗਰ ਲਾਏ ਗਏ।
Publish Date: Sun, 10 May 2026 07:00 PM (IST)
Updated Date: Mon, 11 May 2026 04:09 AM (IST)
ਸਤਨਾਮ ਸਿੰਘ ਚੀਮਾ•,ਪੰਜਾਬੀ ਜਾਗਰਣ, ਘਰਿਆਲਾ : ਧੰਨ ਧੰਨ ਬਾਬਾ ਬੀਰ ਸਿੰਘ ਜੀ ਨੌਰੰਗਾਬਾਦੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜਾਂ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਪਿੰਡ ਸਭਰਾ ਵਿਖੇ ਸਜਾਇਆ ਗਿਆ। ਮਹਾਪੁਰਖ ਸੰਤ ਬਾਬਾ ਅਵਤਾਰ ਸਿੰਘ ਜੀ ਸੰਗਤਾਂ ਦੇ ਬੁਲਾਵੇ ’ਤੇ ਵਿਦੇਸ਼ ਗਏ ਹੋਣ ਕਰ ਕੇ ਮਹਾਪੁਰਖਾਂ ਦੇ ਛੋਟੇ ਸਪੁੱਤਰ ਬਾਬਾ ਚਰਨਜੀਤ ਸਿੰਘ ਸੁਰਸਿੰਘ ਵਾਲਿਆਂ ਨੇ ਪੂਰੇ ਪਿੰਡ ਦੀ ਪ੍ਰਕਰਮਾ ’ਚ ਜਥੇ ਸਮੇਤ ਹਾਜ਼ਰੀਆਂ ਭਰੀਆਂ। ਇਸ ਮੌਕੇ ਨਗਰ ਦੇ ਵੱਖ-ਵੱਖ ਪੜਾਵਾਂ ’ਤੇ ਨਗਰ ਕੀਰਤਨ ’ਚ ਹਾਜ਼ਰੀ ਭਰ ਰਹੀਆਂ ਸੰਗਤਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਤੇ ਵੱਖ-ਵੱਖ ਪਦਾਰਥਾਂ ਦੇ ਲੰਗਰ ਲਾਏ ਗਏ। ਇਸ ਮੌਕੇ ਸੰਤ ਬਾਬਾ ਚਰਨਜੀਤ ਸਿੰਘ ਜੀ ਸੁਰਸਿੰਘ ਵਾਲੇ, ਜਥੇਦਾਰ ਬਾਬਾ ਨਿਹਾਲ ਸਿੰਘ ਸਭਰਾਵਾਂ, ਗਿਆਨੀ ਦਿਲਬਾਗ ਸਿੰਘ, ਗਿਆਨੀ ਅਮਰਜੀਤ ਸਿੰਘ ਸਭਰਾ, ਜਥੇਦਾਰ ਸੁਖਦੇਵ ਸਿੰਘ, ਜਥੇਦਾਰ ਦਿਲਬਾਗ ਸਿੰਘ, ਜਥੇਦਾਰ ਅਵਤਾਰ ਸਿੰਘ, ਜਥੇਦਾਰ ਪ੍ਰਮਜੀਤ ਸਿੰਘ ਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।