ਮੈਨੇਜਰ ਗੁਰਾ ਸਿੰਘ ਮਾਨ ਵੱਲੋਂ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਗੁਰਬਰਿੰਦਰ ਸਿੰਘ,•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਸ੍ਰੀ ਗੁਰੂ ਅਮਰਦਾਸ ਜੀ ਦੇ 547 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਲੌਕਿਕ ਨਗਰ ਕੀਰਤਨ ਸਜਾਏ ਗਏ। ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ’ਚ ਨਗਰ ਕੀਰਤਨ ਦੀ ਆਰੰਭਤਾ ਹੋਈ। ਇਸ ਮੌਕੇ ਮੈਨੇਜਰ ਗੁਰਾ ਸਿੰਘ ਮਾਨ ਵੱਲੋਂ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੰਗਤਾਂ ਸਮੇਤ ਨਗਰ ਕੀਰਤਨ ਦੀ ਹਾਜ਼ਰੀ ਭਰ ਰਹੇ ਬੀਬੀ ਰਮਨਦੀਪ ਕੌਰ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਅਵਤਾਰ ਸਿੰਘ ਬਿੱਲਾ, ਜਥੇਦਾਰ ਕੁਲਦੀਪ ਸਿੰਘ ਔਲਖ, ਜਥੇਦਾਰ ਪ੍ਰੇਮ ਸਿੰਘ ਪੰਨੂੰ, ਸਾਬਕਾ ਸਰਪੰਚ ਕੁਲਦੀਪ ਸਿੰਘ ਲਹੌਰੀਆ, ਸਰਪੰਚ ਨਿਰਮਲ ਸਿੰਘ ਢੋਟੀ ਤੇ ਹੋਰ ਸ਼ਖ਼ਸੀਅਤਾਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਫੁੱਲਾਂ ਨਾਲ ਸ਼ਿੰਗਾਰੀ ਸੁੰਦਰ ਪਾਲਕੀ ਸਾਹਿਬ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ’ਚ ਨਗਰ ਕੀਰਤਨ ਸ਼ਹਿਰ ਦੀ ਪ੍ਰਕਰਮਾ ਲਈ ਰਵਾਨਾ ਹੋਇਆ। ਬੈਂਡ ਵਾਜੇ ਤੇ ਸ਼ਬਦੀ ਜਥੇ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਦਾ ਸੰਗਤ ਵੱਲੋਂ ਵੱਖ-ਵੱਖ ਪੜਾਵਾਂ ’ਤੇ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ’ਚ ਸ਼ਾਮਿਲ ਸੰਗਤਾਂ ਲਈ ਵੱਖ-ਵੱਖ ਪੜਾਵਾਂ ਤੇ ਸ਼ਰਧਾਲੂਆਂ ਵੱਲੋਂ ਚਾਹ ਪਾਣੀ ਤੇ ਲੰਗਰਾਂ ਨਾਲ ਸੇਵਾ ਕੀਤੀ।
ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਚੁਬਾਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੁੰਦਰ ਸਜਾਵਟ ਦੇ ਨਾਲ ਦੀਪਮਾਲਾ ਕੀਤੀ ਗਈ। ਮੈਨੇਜਰ ਗੁਰਾ ਸਿੰਘ ਮਾਨ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਸੰਗਤਾਂ ਨੂੰ ਗੁਰੂ ਸਾਹਿਬ ਦੇ ਸਿਧਾਂਤਾਂ ’ਤੇ ਚੱਲਣ ਦੀ ਅਪੀਲ ਕੀਤੀ।
ਇਸ ਮੌਕੇ ਮੈਨੇਜਰ ਗੁਰਾ ਸਿੰਘ ਮਾਨ, ਐਡੀਸ਼ਨਲ ਮੈਨੇਜਰ ਨਿਰਮਲ ਸਿੰਘ, ਸਰਬਜੀਤ ਸਿੰਘ ਮੁੰਡਾਪਿੰਡ, ਮੀਤ ਮੈਨੇਜਰ ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਰਸ਼ਪਾਲ ਸਿੰਘ ਰਿਕਾਰਡ ਕੀਪਰ, ਅਕਾਊਂਟੈਂਟ ਲਵਪ੍ਰੀਤ ਸਿੰਘ, ਹਰਵਿੰਦਰ ਸਿੰਘ ਹੀਰਾ, ਗੁਰਦੇਵ ਸਿੰਘ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ, ਅਵਤਾਰ ਸਿੰਘ ਬਿੱਲਾ ਸ਼ੇਰੋਂ, ਸਿਕੰਦਰ ਸਿੰਘ ਵਰਾਣਾ, ਸਰਪੱਚ ਰਾਜਾ ਭੈਲ, ਸਤਨਾਮ ਸਿੰਘ ਸੇਰੋਂ, ਗੁਰਦੇਵ ਸਿੰਘ ਬਾਠ, ਮਲਕੀਤ ਸਿੰਘ ਵੇਂਈਪੂੰਈ, ਕੁਲਵਿੰਦਰ ਕੌਰ, ਗੁਰਜੀਤ ਕੌਰ ਬਾਠ ਭੈਲ, ਮਨਦੀਪ ਸਿੰਘ, ਹਰਪ੍ਰੀਤ ਸਿੰਘ ਮਿੰਨਾ, ਕੁਲਦੀਪ ਸਿੰਘ ਔਲਖ, ਕੁਲਦੀਪ ਸਿੰਘ ਲਹੌਰੀਆ, ਸਰਪੰਚ ਨਿਰਮਲ ਸਿੰਘ ਢੋਟੀ, ਦੇਸ਼ਵੀਰ ਸਿੰਘ ਪਵਾਰ, ਜਗਜੀਤ ਸਿੰਘ ਸਰਪੰਚ, ਸੁਖਬੀਰ ਸਿੰਘ ਗੋਇੰਦਵਾਲ ਸਾਹਿਬ, ਭਾਈ ਸੂਰਤਾ ਸਿੰਘ, ਵਰਿੰਦਰ ਸਿੰਘ ਜੋਤੀ, ਮੋਹਨ ਸਿੰਘ ਮੈਂਬਰ, ਹਰਭਜਨ ਸਿੰਘ ਰਾਠੌਰ, ਗੁਰਸੇਵਕ ਸਿੰਘ, ਸੁਖਬੀਰ ਸਿੰਘ ਫੌਜੀ, ਚੇਅਰਮੈਨ ਗੁਰਨਾਮ ਸਿੰਘ ਲਾਡੀ, ਸੁਖਵਿੰਦਰ ਸਿੰਘ ਧਾਲੀਵਾਲ, ਮਨਦੀਪ ਸਿੰਘ ਸਟੂਡੀਓ ਵਾਲੇ, ਹਰਜੀਤ ਸਿੰਘ, ਮੱਸਾ ਸਿੰਘ, ਸ਼ੇਰ ਸਿੰਘ ਰਾਠੌਰ, ਰਜਿੰਦਰ ਸਿੰਘ ਫੌਜੀ, ਅਮਨਦੀਪ ਸਿੰਘ, ਰੁਪਿੰਦਰ ਸਿੰਘ ਲਾਹੌਰੀਆ, ਦਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਨੇ ਨਗਰ ਕੀਰਤਨ ’ਚ ਹਾਜ਼ਰੀਆਂ ਭਰੀਆਂ।