- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਨਤਾਰਨ ਦੇ ਪਿੰਡ ਭੰਗਾਲਾ ਵਾਸੀ ਦੁਕਾਨਦਾਰ ਕੋਲੋਂ ਉਸੇ ਦੇ ਪਿੰਡ ਵਾਸੀ ਨੌਜਵਾਨ ਵੱਲੋਂ ਕਥਿਤ ਤੌਰ ’ਤੇ ਵਿਦੇਸ਼ੀ ਨੰਬਰ ਤੋਂ ਮੈਸੇਜ ਕਰਦਿਆਂ ਕੋਈ ਹੋਰ ਨਾਂ ਦੱਸ ਕੇ 15 ਲੱਖ ਦੀ ਫਿਰੋਤੀ ਮੰਗਣ ਅਤੇ ਨਾ ਦੇਣ ਦੀ ਸੂਰਤ ’ਚ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਦੁਕਾਨਦਾਰ ਵਲੋਂ ਆਵਾਜ ਪਛਾਣੇ ਜਾਣ ਤੋਂ ਬਾਅਦ ਪੁਲਿਸ ਨੇ ਉਕਤ ਨੌਜਵਾਨਾਂ ਨੂੰ ਕਾਬੂ ਕਰ ਲਿਆ। ਜਿਸਦੇ ਖ਼ਿਲਾਫ਼ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਰਨਤਾਰਨ। ਤਰਨਤਾਰਨ ਦੇ ਪਿੰਡ ਭੰਗਾਲਾ ਵਾਸੀ ਦੁਕਾਨਦਾਰ ਕੋਲੋਂ ਉਸੇ ਦੇ ਪਿੰਡ ਵਾਸੀ ਨੌਜਵਾਨ ਵੱਲੋਂ ਕਥਿਤ ਤੌਰ ’ਤੇ ਵਿਦੇਸ਼ੀ ਨੰਬਰ ਤੋਂ ਮੈਸੇਜ ਕਰਦਿਆਂ ਕੋਈ ਹੋਰ ਨਾਂ ਦੱਸ ਕੇ 15 ਲੱਖ ਦੀ ਫਿਰੌਤੀ ਮੰਗਣ ਅਤੇ ਨਾ ਦੇਣ ਦੀ ਸੂਰਤ ’ਚ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਦੁਕਾਨਦਾਰ ਵਲੋਂ ਆਵਾਜ਼ ਪਛਾਣੇ ਜਾਣ ਤੋਂ ਬਾਅਦ ਪੁਲਿਸ ਨੇ ਉਕਤ ਨੌਜਵਾਨਾਂ ਨੂੰ ਕਾਬੂ ਕਰ ਲਿਆ। ਜਿਸਦੇ ਖ਼ਿਲਾਫ਼ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜੁਗਰਾਜ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਬੰਗਾਲਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸਦੀ ਦੁਕਾਨ ਪਿੰਡ ਭੰਗਾਲਾ ਅਤੇ ਤੂਤ ਵਿਚ ਹੈ। 7 ਮਈ ਦੀ ਰਾਤ ਕਰੀਬ ਸਵਾ 9 ਵਜੇ ਉਸ ਨੂੰ ਵਿਦੇਸ਼ੀ ਨੰਬਰ ਤੋਂ ਵਟਸਐੱਪ ਮੈਸੇਜ ਆਇਆ, ਜਿਸ ’ਚ ਬੋਲਣ ਵਾਲੇ ਨੇ ਆਪਣੇ ਆਪ ਨੂੰ ਗੁਰਵਿੰਦਰ ਨੌਸ਼ਹਿਰਾ ਦੱਸਦਿਆਂ ਉਸ ਕੋਲੋਂ 15 ਲੱਖ ਦੀ ਮੰਗ ਕੀਤੀ ਅਤੇ ਨਾ ਦੇਣ ਦੀ ਸੂਰਤ ’ਚ ਜਾਨੋਂ ਮਾਰਨ ਦੀ ਧਮਕੀ ਦਿੱਤੀ।