ਘਰ ਦੇ ਬਾਹਰ ਖੜ੍ਹੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਗਲਾ, ਪੱਟੀ ਚ 24 ਘੰਟਿਆਂ ਦੌਰਾਨ ਤੀਜੀ ਵੱਡੀ ਵਾਰਦਾਤ
ਮੋਟਰਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਉਸ ਦਾ ਗਲਾ ਵੱਢ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਥਾਣਾ ਸਿਟੀ
Publish Date: Fri, 11 Apr 2025 11:24 PM (IST)
Updated Date: Fri, 11 Apr 2025 11:27 PM (IST)
ਕੇਪੀ ਗਿੱਲ, ਪੰਜਾਬੀ ਜਾਗਰਣ, ਕੈਰੋਂ : ਪਿੰਡ ਸਰਹਾਲੀ ਮੰਡ ’ਚ ਘਰ ਦੇ ਬਾਹਰ ਖੜ੍ਹੇ ਇੱਕ 53 ਸਾਲਾ ਵਿਅਕਤੀ ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਪ੍ਰਗਟ ਸਿੰਘ ਉਰਫ਼ ਪੱਗਾ ਪੁੱਤਰ ਕਰਮ ਸਿੰਘ ਸਰਹਾਲੀ ਮੰਡ ਜੋ ਕਿ ਪਿੰਡ ਸ਼ਾਹਬਾਜ਼ਪੁਰ ਵਿਖੇ ਕਟਿੰਗ ਦੀ ਦੁਕਾਨ ਕਰਦਾ ਹੈ ਤੇ 9 ਵਜੇ ਦੇ ਕਰੀਬ ਆਪਣੀ ਦੁਕਾਨ ਬੰਦ ਕਰ ਕੇ ਪਿੰਡ ਸਰਹਾਲੀ ਮੰਡ ਆਪਣੇ ਘਰ ਵੜਨ ਲੱਗਾ ਤੇ ਮੋਟਰਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਉਸ ਦਾ ਗਲਾ ਵੱਢ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਥਾਣਾ ਸਿਟੀ ਪੱਟੀ ਦੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਦੱਸ ਦਈਏ ਕਿ ਪੱਟੀ ਇਲਾਕੇ ਚ ਪਿਛਲੇ 24 ਘੰਟਿਆਂ ਦੌਰਾਨ ਇਹ ਤੀਜੀ ਵੱਡੀ ਵਾਰਦਾਤ ਹੈ ਜਿਨ੍ਹਾਂ ਚੋਂ ਵੀਰਵਾਰ ਰਾਤ 9 ਵਜੇ ਦੇ ਕਰੀਬ ਜ਼ਮੀਨੀ ਵਿਵਾਦ ਨੂੰ ਲੈਕੇ ਚੱਲੀ ਗੋਲੀ ਦੌਰਾਨ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ, ਉਸ ਤੋਂ ਬਾਅਦ ਸ਼ੁਕਰਵਾਰ ਰਾਤ 9 ਵਜੇ ਕਰੀਬ ਇੱਕ ਬਦਮਾਸ਼ ਤੇ ਪੁਲਿਸ ਵਿਚਾਲੇ ਗੋਲ਼ੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਤੇ ਉਸ ਤੋਂ ਕੁਝ ਮਿੰਟ ਬਾਅਦ ਹੀ ਇਸ ਵਿਅਕਤੀ ਦੇ ਕਤਲ ਦੀ ਘਟਨਾ ਵਾਪਰ ਗਈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।