ਮਮਤਾ ਨਿਕੇਤਨ ’ਚ ਸ਼ਹੀਦ ਭਗਤ ਸਿੰਘ ਨੂੰ ਭਾਵ ਭਿੰਨੀ ਸ਼ਰਧਾਂਜਲੀ
ਸ਼ਹੀਦ ਭਗਤ ਸਿੰਘ ਦੀ ਬਹਾਦਰੀ ਤੇ ਦੇਸ਼ ਪ੍ਰੇਮ ਸਾਡੇ ਲਈ ਪ੍ਰੇਰਨਾ ਦਾ ਸ੍ਰੋਤ ਹੈ
Publish Date: Tue, 24 Mar 2026 05:29 PM (IST)
Updated Date: Wed, 25 Mar 2026 04:02 AM (IST)
ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਤਰਨਤਾਰਨ : ਮਮਤਾ ਨਿਕੇਤਨ ਕਾਨਵੈਂਟ ਸਕੂਲ ਤਰਨਤਰਨ ਵਿਖੇ ਵਿਦਿਆਰਥੀਆਂ ’ਚ ਦੇਸ਼-ਭਗਤੀ ਦੀ ਭਾਵਨਾ ਜਾਗ੍ਰਿਤ ਕਰਨ ਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਜਾਣੂੰ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਸਕੂਲ ਦੇ ਪ੍ਰਿੰਸੀਪਲ ਗੁਰਚਰਨ ਕੌਰ, ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਸਹਿਤ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਇਸ ਮੌਕੇ ਪ੍ਰਿੰਸੀਪਲ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਬਹਾਦਰੀ ਤੇ ਦੇਸ਼ ਪ੍ਰੇਮ ਸਾਡੇ ਲਈ ਪ੍ਰੇਰਨਾ ਦਾ ਸ੍ਰੋਤ ਹੈ। ਭਗਤ ਸਿੰਘ ਜਿਹੇ ਸਿਰਲੱਥ ਸੂਰਮਿਆਂ ਦੀ ਸ਼ਹਾਦਤ ਸਦਕਾ ਹੀ ਅੱਜ ਅਸੀਂ ਗੁਲਾਮੀ ਦੀਆਂ ਜੰਜੀਰਾਂ ਨੂੰ ਕੱਟ ਕੇ ਆਜ਼ਾਦੀ ਦੀ ਹਵਾ ’ਚ ਸਾਹ ਲੈ ਰਹੇ ਹਾਂ। ਇਨ੍ਹਾਂ ਨੇ ਦੇਸ਼ ਦੀ ਖ਼ਾਤਰ ਆਪਣੇ ਪਰਿਵਾਰਿਕ ਸੁੱਖਾਂ ਨੂੰ ਤਿਆਗ ਕੇ ਮੈਦਾਨ-ਏ-ਜੰਗ ’ਚ ਜੂਝਦੇ ਹੋਏ ਹੱਸ ਕੇ ਫਾਂਸੀ ਦਾ ਰੱਸਾ ਚੁੰਮਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਵੀ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।