ਹਰਜਿੰਦਰ ਸਿੰਘ ਗੋਲ੍ਹਣ, ਭਿੱਖੀਵਿੰਡ : ਸਰਹੱਦੀ ਪਿੰਡ ਵਾਂ ਤਾਰਾ ਸਿੰਘ ਦੇ ਇਲਾਕੇ 'ਚ ਭਾਰਤੀ ਖੇਤਰ ਵਿਚ ਦਾਖ਼ਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਬੀਐੱਸਐੱਫ ਦੇ ਜਵਾਨਾਂ ਨੇ ਕਾਬੂ ਕੀਤਾ ਹੈ | ਸਰਕਾਰੀ ਸੂਤਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਓਪੀ ਵਾਂ ਤਾਰਾ ਸਿੰਘ ਨੇੜੇ ਬਾਰਡਰ ਪਿੱਲਰ ਨੰਬਰ139 ਕੋਲ ਲੰਘੀ ਰਾਤ ਸਰਹੱਦ ਪਾਰ ਕਰ ਕੇ ਇਕ ਪਾਕਿਸਤਾਨੀ ਨਾਗਰਿਕ ਭਾਰਤੀ ਪਾਸੇ ਆ ਗਿਆ।

ਇਥੇ ਤਾਇਨਾਤ ਬੀਐੱਸਐੱਫ ਦੀ 103 ਬਟਾਲੀਅਨ ਦੇ ਜਵਾਨਾ ਨੇ ਤੁਰੰਤ ਕਾਰਵਾਈ ਕਰਦਿਆਂ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਿਆ। ਪਾਕਿਸਤਾਨੀ ਨਾਗਰਿਕ ਦੀ ਉਮਰ ਕਰੀਬ 55-60 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਅਤੇ ਮਾਨਸਿਕ ਤੌਰ 'ਤੇ ਅਸਥਿਰ ਵਿਅਕਤੀ ਪਾਸੋ 250 ਰੁਪਏ ਪਾਕਿਸਤਾਨੀ ਕਰੰਸੀ ਬਰਾਮਦ ਹੋਈ ਹੈ। ਬੀਐੱਸਐੱਫ ਦੇ ਅਧਿਕਾਰੀਆ ਵੱਲੋਂ ਕਾਬੂ ਕੀਤੇ ਗਏ ਵਿਅਕਤੀ ਪਾਸੋਂ ਬਾਰੀਕੀ ਨਾਲ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

Posted By: Shubham Kumar