ਗੁੰਡਾਗਰਦੀ ਦਾ ਨੰਗਾ ਨਾਚ: ਘਰ ਵੜ ਕੇ ਵਿਅਕਤੀ 'ਤੇ ਚਲਾਈਆਂ ਤਾਬੜਤੋੜ ਗੋਲੀਆਂ, 4 ਖ਼ਿਲਾਫ਼ ਮਾਮਲਾ ਦਰਜ
ਤਰਨਤਾਰਨ ਦੇ ਪਿੰਡ ਖੈਰਦੀਨਕੇ ਵਿਖੇ ਇਕ ਘਰ ਜਾ ਕੇ ਕਥਿਤ ਤੌਰ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਇਕ ਵਿਅਕਤੀ ਜਖਮੀ ਵੀ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਥਾਣਾ ਝਬਾਲ ਦੀ ਪੁਲਿਸ ਨੇ ਉਕਤ ਘਟਨਾ ਸਬੰਧੀ ਖੁਫੀਆ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਚਾਰ ਲੋਕਾਂ ਵਿਰੁੱਧ ਜਾਨਲੇਵਾ ਹਮਲਾ ਕਰਨ ਅਤੇ ਅਸਲਾ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
Publish Date: Tue, 09 Jun 2026 01:32 PM (IST)
Updated Date: Tue, 09 Jun 2026 01:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਝਬਾਲ - ਤਰਨਤਾਰਨ ਦੇ ਪਿੰਡ ਖੈਰਦੀਨਕੇ ਵਿਖੇ ਇਕ ਘਰ ਜਾ ਕੇ ਕਥਿਤ ਤੌਰ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਇਕ ਵਿਅਕਤੀ ਜਖਮੀ ਵੀ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਥਾਣਾ ਝਬਾਲ ਦੀ ਪੁਲਿਸ ਨੇ ਉਕਤ ਘਟਨਾ ਸਬੰਧੀ ਖੁਫੀਆ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਚਾਰ ਲੋਕਾਂ ਵਿਰੁੱਧ ਜਾਨਲੇਵਾ ਹਮਲਾ ਕਰਨ ਅਤੇ ਅਸਲਾ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਏਐੱਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਖੈਰਦੀਨਕੇ ਵਿਖੇ ਮੌਜੂਦ ਸਨ। ਇਸੇ ਦੌਰਾਨ ਖੁਫੀਆ ਸੂਚਨਾ ਮਿਲੀ ਕਿ ਦਿਲਬਾਹ ਸਿੰਘ ਬਾਗਾ ਪੁੱਤਰ ਕੁਲਦੀਪ ਸਿੰਘ ਵਾਸੀ ਫਤਾਹਪੁਰ, ਸਾਜਨ ਸਿੰਘ ਤੇ ਸ਼ਿਵਾ ਪੁੱਤਰ ਲਾਲੀ, ਬਟਰਾ ਪੁੱਤਰ ਮਿਰਜਾ ਸਿੰਘ ਵਾਸੀ ਖੈਰਦੀਨਕੇ ਨੇ ਬਲਜਿੰਦਰ ਸਿੰਘ ਨਿੱਕਾ ਪੁੱਤਰ ਬਲਕਾਰ ਸਿੰਘ ਵਾਸੀ ਖੈਰਦੀਨਕੇ ਦੇ ਘਰ ਆ ਕੇ ਗੋਲੀਆਂ ਚਲਾਈਆਂ ਅਤੇ ਉਸ ਦੇ ਰਿਸ਼ਤੇਦਾਰ ਸੋਨੂੰ ਸਿੰਘ ਨੂੰ ਜ਼ਖਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਉਕਤ ਸੂਚਨਾ ਦੇ ਅਧਾਰ ’ਤੇ ਚਾਰਾਂ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਤੇ ਜ਼ਖਮੀ ਸੋਨੂੰ ਸਿੰਘ ਸਿਵਲ ਹਸਪਤਾਲ ਤਰਨਤਾਰਨ ਵਿਚ ਜੇਰੇ ਇਲਾਜ ਹੈ।