- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਲਾਂਕਿ ਮੋਟਰਸਾਈਕਲ ਸਟਾਰਟ ਨਾ ਹੋਣ ਕਾਰਨ ਲੁਟੇਰੇ ਬਾਈਕ ਛੱਡ ਕੇ ਫਰਾਰ ਹੋ ਗਏ। ਦੂਜੇ ਪਾਸੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਉਕਤ ਘਟਨਾ ਸਬੰਧੀ ਤਿੰਨ ਅਣਪਛਾਤੇ ਖੋਹਬਾਜਾਂ ਉੱਪਰ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪੱਟੀ: ਪੱਟੀ ਦੇ ਰੇਲਵੇ ਅੰਡਰ ਬ੍ਰਿੱਜ ਦੇ ਕੋਲ ਇਕ ਵਿਅਕਤੀ ਨੂੰ ਜ਼ਖ਼ਮੀ ਕਰਕੇ ਨਕਦੀ ਤੇ ਮੋਟਰਸਾਈਕਲ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਮੋਟਰਸਾਈਕਲ ਸਟਾਰਟ ਨਾ ਹੋਣ ਕਾਰਨ ਲੁਟੇਰੇ ਬਾਈਕ ਛੱਡ ਕੇ ਫਰਾਰ ਹੋ ਗਏ। ਦੂਜੇ ਪਾਸੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਉਕਤ ਘਟਨਾ ਸਬੰਧੀ ਤਿੰਨ ਅਣਪਛਾਤੇ ਖੋਹਬਾਜਾਂ ਉੱਪਰ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੁਰਧੀਰ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਸਰਹਾਲੀ ਮੰਡ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਉਹ ਪਿੰਡ ਤੋਂ ਜੈਨ ਮਾਡਲ ਸਕੂਲ ਪੱਟੀ ਆਪਣੇ ਬੱਚਿਆਂ ਨੂੰ ਲੈਣ ਲਈ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਰੇਲਵੇ ਜਮੀਨਦੋਜ ਪੁਲ ਕੋਲ ਪੁੱਜਾ ਤਾਂ ਤਿੰਨ ਅਣਪਛਾਤੇ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ ਅਤੇ ਤਲਵਾਰਾਂ ਨਾਲ ਹਮਲਾ ਕਰਕੇ ਉਸ ਨੂੰ ਜਖਮੀ ਕਰਕੇ 8 ਹਜਾਰ ਦੀ ਨਕਦੀ ਖੋਹ ਲਈ। ਜੋ ਕਿ ਉਸਦਾ ਮੋਟਰਸਾਈਕਲ ਵੀ ਖੋਹ ਲਿਆ, ਪਰ ਸਟਾਰਟ ਨਾ ਹੋਣ ਕਰਕੇ ਉਹ ਮੋਟਰਸਾਈਕਲ ਛੱਡ ਕੇ ਫਰਾਰ ਹੋ ਗਏ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਲੁਟੇਰਿਆਂ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਜਲਦ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।