ਸ੍ਰੀ ਮਹਾਵੀਰ ਜੈਨ ਮਾਡਲ ਸਕੂਲ ਪੱਟੀ ’ਚ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ
ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
Publish Date: Sat, 31 Jan 2026 06:46 PM (IST)
Updated Date: Sun, 01 Feb 2026 04:11 AM (IST)
ਬੱਲੂ ਮਹਿਤਾ•,ਪੰਜਾਬੀ ਜਾਗਰਣ, ਪੱਟੀ : ਸ੍ਰੀ ਮਹਾਵੀਰ ਜੈਨ ਮਾਡਲ ਹਾਈ ਸਕੂਲ ਪੱਟੀ ਵਿਖੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਉਪਰੰਤ ਸਕੂਲ ਦੇ ਵਿਦਿਆਰਥੀਆ ਵਲੋਂ ਅੰਮ੍ਰਿਤਮਈ ਕੀਰਤਨ ਸਰਵਣ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੋਨਾ ਜੈਨ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆ ਸਕੂਲ ਦੇ ਪ੍ਰਬੰਧਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪਵਨ ਜੈਨ ਅਤੇ ਮੈਨੇਜਰ ਸੋਨੂੰ ਜੈਨ ਨੇ ਸਮੂਹ ਸਟਾਫ਼ ਨੂੰ ਸਕੂਲ ਸੁੱਚਜੇ ਢੰਗ ਨਾਲ ਚਲਾਉਣ ਅਤੇ ਇਲਾਕੇ ਦੇ ਵਿਦਿਆਰਥੀਆਂ ਨੂੰ ਮਿਆਰੀ ’ਤੇ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਮੈਨੇਜਮੈਂਟ ਪਿਛਲੇ ਕਈ ਸਾਲ ਤੋਂ ਇਲਾਕੇ ਦੀ ਸੇਵਾ ਨੂੰ ਸਪਰਪਿਤ ਹੈ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਪ੍ਰੋਫੈਸਰ ਰਘੂਨਾਥ ਜੈਨ, ਰੋਕੀ ਜੈਨ ਸਮੇਤ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਸਕੂਲ ਦੇ ਸਮੂਹ ਅਧਿਆਪਕ ਅਤੇ ਬੱਚੇ ਹਾਜਰ ਸਨ।