ਤਰਨਤਾਰਨ 'ਚ ਹੋਈ ਤਾੜ-ਤਾੜ, ਬਾਈਕ ਸਵਾਰ ਨਕਾਬਪੋਸ਼ਾਂ ਨੇ ਨੌਜਵਾਨ ਨੂੰ ਮਾਰੀਆਂ ਗੋਲੀਆਂ; ਗੰਭੀਰ ਜ਼ਖ਼ਮੀ
ਜ਼ਖ਼ਮੀ ਨੌਜਵਾਨ ਦੀ ਪਛਾਣ ਨਿਰਵੈਲ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਭੂਸੇ ਵਜੋਂ ਹੋਈ ਹੈ। ਜਿਸ ਵੇਲੇ ਉਸ ਨੂੰ ਗੋਲੀਆਂ ਮਾਰੀਆਂ ਉਹ ਕਰਿਆਨੇ ਦਾ ਸਮਾਨ ਲੈਣ ਲਈ ਪਿੰਡ ਦੇ ਅੱਡੇ ’ਤੇ ਜਾ ਰਿਹਾ ਸੀ। ਡੀਐੱਸਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਘਟਨਾ ਸਬੰਧੀ ਕੇਸ ਦਰਜ ਕਰ ਲਿਆ ਹੈ ਅਤੇ ਸ਼ੂਟਰਾਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਸਰਗਰਮ ਹਨ।
Publish Date: Mon, 20 Apr 2026 01:54 PM (IST)
Updated Date: Mon, 20 Apr 2026 01:56 PM (IST)
ਤੇਜਿੰਦਰ ਸਿੰਘ ਬੱਬੂ, ਪੰਜਾਬੀ ਜਾਗਰਣ, ਝਬਾਲ: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭੂਸੇ ਵਿਖੇ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਉਕਤ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਨਿਰਵੈਲ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਭੂਸੇ ਵਜੋਂ ਹੋਈ ਹੈ। ਜਿਸ ਵੇਲੇ ਉਸ ਨੂੰ ਗੋਲੀਆਂ ਮਾਰੀਆਂ ਉਹ ਕਰਿਆਨੇ ਦਾ ਸਮਾਨ ਲੈਣ ਲਈ ਪਿੰਡ ਦੇ ਅੱਡੇ ’ਤੇ ਜਾ ਰਿਹਾ ਸੀ। ਡੀਐੱਸਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਘਟਨਾ ਸਬੰਧੀ ਕੇਸ ਦਰਜ ਕਰ ਲਿਆ ਹੈ ਅਤੇ ਸ਼ੂਟਰਾਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਸਰਗਰਮ ਹਨ।