ਗੁਰਦੁਆਰਾ ਬੀਬੀ ਵੀਰੋ ਜੀ ’ਚ ਜੋੜਾ ਘਰ ਦੇ ਲੈਂਟਰ ਪਾਉਣ ਦੀ ਸੇਵਾ ਹੋਈ
ਮੰਗਲਵਾਰ ਨੂੰ ਸੰਗਤ ਦੀ ਸਹੂਲਤ ਲਈ ਬਣਾਏ ਜਾ ਰਹੇ ਆਧੁਨਿਕ ਕਿਸਮ ਦੇ ਜੋੜਾ ਘਰ, ਬਾਥਰੂਮਾਂ ਦੇ ਲੈਂਟਰ ਪਾਉਣ ਦੀ ਸ਼ੁਰੂਆਤ ਬਾਬਾ ਮਹਿੰਦਰ ਸਿੰਘ ਜੀ ਬੀਬੀ ਕੌਲਾਂ ਭਲਾਈ ਟਰੱਸਟ ਵਾਲਿਆਂ ਨੇ ਕੀਤੀ।
Publish Date: Tue, 20 Jan 2026 06:43 PM (IST)
Updated Date: Wed, 21 Jan 2026 04:13 AM (IST)
ਤੇਜਿੰਦਰ ਸਿੰਘ ਬੱਬੂ•, ਪੰਜਾਬੀ ਜਾਗਰਣ, ਝਬਾਲ : ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਸਪੁੱਤਰੀ ਬੀਬੀ ਵੀਰੋ ਜੀ ਗੁਰਦੁਆਰਾ ਝਬਾਲ ਜਿੱਥੇ ਬੀਬੀ ਕੌਲਾਂ ਜੀ ਭਲਾਈ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਜੀ ਦੀ ਅਗਵਾਈ ਹੇਠ ਸੰਗਤ ਦੇ ਸਹਿਯੋਗ ਨਾਲ ਕਾਰ ਸੇਵਾ ਚੱਲ ਰਹੀ ਹੈ। ਮੰਗਲਵਾਰ ਨੂੰ ਸੰਗਤ ਦੀ ਸਹੂਲਤ ਲਈ ਬਣਾਏ ਜਾ ਰਹੇ ਆਧੁਨਿਕ ਕਿਸਮ ਦੇ ਜੋੜਾ ਘਰ, ਬਾਥਰੂਮਾਂ ਦੇ ਲੈਂਟਰ ਪਾਉਣ ਦੀ ਸ਼ੁਰੂਆਤ ਬਾਬਾ ਮਹਿੰਦਰ ਸਿੰਘ ਜੀ ਬੀਬੀ ਕੌਲਾਂ ਭਲਾਈ ਟਰੱਸਟ ਵਾਲਿਆਂ ਨੇ ਕੀਤੀ। ਇਸ ਮੌਕੇ ਅਰਦਾਸ ਭਾਈ ਲਖਵਿੰਦਰ ਸਿੰਘ ਨੇ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਸਵਰਗਾਪੁਰੀ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ, ਸਾਬਕਾ ਸਰਪੰਚ ਜਸਬੀਰ ਸਿੰਘ ਸਵਰਗਾਪੁਰੀ, ਸਾਬਕਾ ਸਰਪੰਚ ਜਗਤਾਰ ਸਿੰਘ ਸਵਰਗਾਪੁਰੀ, ਸਾਬਕਾ ਸਰਪੰਚ ਮਖਤੂਲ ਸਿੰਘ ਸਵਰਗਾਪੁਰੀ, ਹਰਪ੍ਰੀਤ ਸਿੰਘ ਹੈਪੀ, ਸਾਬਕਾ ਚੇਅਰਮੈਨ ਗੁਰਬੀਰ ਸਿੰਘ ਝਬਾਲ, ਸਰਬਜੀਤ ਸਿੰਘ ਪੱਪੂ ਝਬਾਲ, ਸ਼ਮਸ਼ੇਰ ਸਿੰਘ ਸ਼ੇਰਾ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਹਾਜ਼ਰ ਸਨ।