ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਬਜ਼ੁਰਗ ਨੂੰ ਕੁਚਲਿਆ, 73 ਸਾਲਾ ਬਜ਼ੁਰਗ ਦੀ ਮੌਕੇ ’ਤੇ ਹੀ ਹੋਈ ਦਰਦਨਾਕ ਮੌਤ
ਤਰਨਤਾਰਨ ਦੇ ਝਬਾਲ ਬਾਈਪਾਸ ’ਤੇ ਐਕਟਿਵਾ ਸਵਾਰ ਬਜ਼ੁਰਗ ਵਿਅਕਤੀ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਗੰਭੀਰ ਜ਼ਖ਼ਮੀ ਹੋਏ ਬਜ਼ੁਰਗ ਨੂੰ ਤੁਰੰਤ ਤਰਨਤਾਰਨ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਕਾਰਨ ਬਣੀ ਕਾਰ ਦਾ ਚਾਲਕ ਵਾਹਨ ਸਣੇ ਮੌਕੇ ਤੋਂ ਫਰਾਰ ਹੋ ਗਿਆ। ਹਾਲਾਂਕਿ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ।
Publish Date: Mon, 25 May 2026 12:07 PM (IST)
Updated Date: Mon, 25 May 2026 12:10 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਤਰਨਤਾਰਨ। ਤਰਨਤਾਰਨ ਦੇ ਝਬਾਲ ਬਾਈਪਾਸ ’ਤੇ ਐਕਟਿਵਾ ਸਵਾਰ ਬਜ਼ੁਰਗ ਵਿਅਕਤੀ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਗੰਭੀਰ ਜ਼ਖ਼ਮੀ ਹੋਏ ਬਜ਼ੁਰਗ ਨੂੰ ਤੁਰੰਤ ਤਰਨਤਾਰਨ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਕਾਰਨ ਬਣੀ ਕਾਰ ਦਾ ਚਾਲਕ ਵਾਹਨ ਸਣੇ ਮੌਕੇ ਤੋਂ ਫਰਾਰ ਹੋ ਗਿਆ। ਹਾਲਾਂਕਿ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਹਰਬੀਰ ਸਿੰਘ ਵਾਸੀ ਮੁਹੱਲਾ ਟਾਂਕਕੁਸ਼ੱਤਰੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦੇ ਪਿਤਾ ਗੁਰਦਿਆਲ ਸਿੰਘ (73) ਐਕਟਿਵਾ ਨੰਬਰ ਪੀਬੀ46 ਕਿਊ 7056 ’ਤੇ ਸਵਾਰ ਹੋ ਕੇ ਝਬਾਲ ਬਾਈਪਾਸ ’ਤੇ ਕਿਸੇ ਕੰਮ ਲਈ ਗਏ ਸਨ। ਜਦੋਂ ਉਹ ਵਾਪਸ ਆ ਰਹੇ ਸੀ ਤਾਂ ਕਾਜੀਕੋਟ ਮੋੜ ’ਤੇ ਲੰਗਰ ਹਾਲ ਦੇ ਸਾਹਮਣੇ ਸਲਾਰੀਓ ਕਾਰ ਨੰਬਰ ਪੀਬੀ46 ਏਪੀ 3223 ਨੇ ਉਸਦੇ ਪਿਤਾ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਦੌਰਾਨ ਉਸਦੇ ਪਿਤਾ ਗੰਭੀਰ ਜ਼ਖ਼ਮੀ ਹੋ ਗਏ ਅਤੇ ਐਕਟਿਵਾ ਵੀ ਬੁਰੀ ਤਰ੍ਹਾਂ ਨੁਕਸਾਨੀ ਗੋਈ। ਉਦੋਂ ਉਨ੍ਹਾਂ ਦੇ ਪਿਤਾ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ। ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਨਵਦੀਪ ਸਿੰਘ ਭੱਟੀ ਨੇ ਦੱਸਿਆ ਕਿ ਹਰਬੀਰ ਸਿੰਘ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਜਦੋਂਕਿ ਮਾਮਲੇ ਦੀ ਜਾਂਚ ਕਰ ਰਹੇ ਚੌਕੀ ਟਾਊਨ ਤਰਨਤਾਰਨ ਦੇ ਇੰਚਾਰਜ ਏ.ਐੱਸ.ਆਈ. ਗੁਰਪ੍ਰੀਤ ਸਿੰਘ ਵੱਲੋਂ ਕਾਰ ਚਾਲਕ ਦੀ ਪਛਾਣ ਵਾਸਤੇ ਯਤਨ ਕੀਤੇ ਜਾ ਰਹੇ ਹਨ।