ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਤੋਂ ਬਾਅਦ ਹਰ ਅਕਾਲੀ ਵਰਕਰ ਵਿਚ ਜੋਸ਼ ਤੇ ਖ਼ੁਸ਼ੀ ਦੀ ਲਹਿਰ
ਬ੍ਰਹਮਪੁਰਾ, ਸ਼ੇਖ ਤੇ ਜਹਾਂਗੀਰ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਨਿਧੱੜਕ, ਜੁਝਾਰੂ ਅਤੇ ਹਰ ਅਕਾਲੀ ਵਰਕਰ ਦੀ ਦਿਲ ਦੀ ਧੜਕਣ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਤੋਂ ਬਾਅਦ ਹਰ ਵਰਕਰ ਖੁਸ਼ ਹੈ।
Publish Date: Wed, 04 Feb 2026 05:15 PM (IST)
Updated Date: Thu, 05 Feb 2026 04:03 AM (IST)

ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਨੇ ਆਪਣੇ ਸਾਥੀਆਂ ਸੀਨੀਅਰ ਅਕਾਲੀ ਆਗੂ ਦਲਬੀਰ ਸਿੰਘ ਜਹਾਂਗੀਰ, ਚੇਅਰਮੈਨ ਗੁਰਸੇਵਕ ਸਿੰਘ ਸ਼ੇਖ਼ ਨੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਉਨ੍ਹਾਂ ਦੀ ਰਿਹਾਈ ਤੋਂ ਬਾਅਦ ਚੰਡੀਗੜ੍ਹ ਰਿਹਾਇਸ਼ ਵਿਖ਼ੇ ਮੁਲਕਾਤ ਕਰ ਉਨ੍ਹਾਂ ਨੂੰ ਵਧਾਈ ਦਿੱਤੀ। ਬ੍ਰਹਮਪੁਰਾ, ਸ਼ੇਖ ਤੇ ਜਹਾਂਗੀਰ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਨਿਧੱੜਕ, ਜੁਝਾਰੂ ਅਤੇ ਹਰ ਅਕਾਲੀ ਵਰਕਰ ਦੀ ਦਿਲ ਦੀ ਧੜਕਣ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਤੋਂ ਬਾਅਦ ਹਰ ਵਰਕਰ ਖੁਸ਼ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਪਰਮਾਤਮਾ ਦੀ ਅਪਾਰ ਕਿਰਪਾ ਅਤੇ ਅਕਾਲੀ ਵਰਕਰਾਂ ਵਲੋਂ ਸੱਚੇ ਦਿਲੋਂ ਕੀਤੀਆਂ ਅਰਦਾਸਾਂ ਸਦਕਾ ਅੱਜ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਕ ਪਾਸੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਵਿਰੋਧੀ ਧਿਰਾਂ ਵਿਚ ਘਬਰਾਹਟ ਸਪੱਸ਼ਟ ਤੌਰ ‘ਤੇ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਹੁਣ ਪਹਿਲਾਂ ਨਾਲੋਂ ਵੀ ਵੱਧ ਹੌਸਲੇ, ਤਾਕਤ ਅਤੇ ਦ੍ਰਿੜ੍ਹ ਇਰਾਦਿਆਂ ਨਾਲ ਪੰਜਾਬ ਅਤੇ ਸ੍ਰੋਮਣੀ ਅਕਾਲੀ ਦਲ ਦੀ ਸੇਵਾ ਕਰਨਗੇ, ਜਿਸ ਨਾਲ ਪਾਰਟੀ ਨੂੰ ਨਵਾਂ ਜੋਸ਼ ਅਤੇ ਤਾਕਤ ਮਿਲੇਗੀ। ਮਜੀਠੀਆ ਨਾਲ਼ ਮੁਲਕਾਤ ਕਰਨ ਸਮੇਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ, ਸੀਨੀਅਰ ਅਕਾਲੀ ਆਗੂ ਦਲਬੀਰ ਸਿੰਘ ਜਹਾਂਗੀਰ, ਚੇਅਰਮੈਂਨ ਗੁਰਸੇਵਕ ਸਿੰਘ ਸ਼ੇਖ਼, ਗੁਰਨਾਮ ਸਿੰਘ ਭੂਰੇ ਗਿੱਲ ਜਨਰਲ ਯੂਥ ਅਕਾਲੀ ਦਲ, ਸਾਹਿਬ ਜਸਕਰਨ ਸਿੰਘ ਜਹਾਂਗੀਰ, ਗੁਰਪ੍ਰੀਤ ਸਿੰਘ ਗੋਲਡੀ ਸਰਪੰਚ ਖਹਿਰਾ ਆਦਿ ਹਾਜਰ ਸਨ।