ਆਮ ਆਦਮੀ ਪਾਰਟੀ ਦੀ ਸਰਕਾਰ ਬਿਆਨਬਾਜ਼ੀ ਦੀ ਸਰਕਾਰ : ਕਾਜ਼ੀਕੋਟ
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਬਜਾਏ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ, ਜਿਸ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ 'ਤੇ ਲਿਆ ਦਿੱਤਾ ਹੈ।
Publish Date: Wed, 18 Mar 2026 04:55 PM (IST)
Updated Date: Thu, 19 Mar 2026 04:04 AM (IST)

ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਕਾਂਗਰਸ ਪਾਰਟੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਮਰਕੱਸ ਲਈ ਹੈ। ਤਰਨਤਾਰਨ ਕਾਂਗਰਸ ਦਫ਼ਤਰ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਟਿਊਬਵੈੱਲ ਕਾਰਪੋਰੇਸ਼ਨ ਦੇ ਡਾਇਰੈਕਟਰ ਗੁਰਬਾਜ਼ ਸਿੰਘ ਗਿੱਲ ਕਾਜ਼ੀਕੋਟ ਨੇ ਮੌਜੂਦਾ ਆਪ ਸਰਕਾਰ ਦੀਆਂ ਨੂੰ ਬਿਆਨਬਾਜ਼ੀ ਦੀ ਸਰਕਾਰ ਦੱਸਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਵੋਟਾਂ ਲਈ ਕੁਝ ਵੀ ਕਰ ਸਕਦੇ ਹਨ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਬਜਾਏ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ, ਜਿਸ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ਤੇ ਲਿਆ ਦਿੱਤਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਕਾਂਗਰਸ ਨੂੰ ਸੱਤਾ ’ਚ ਚੁਣ ਕੇ ਕਾਂਗਰਸ ਪਾਰਟੀ ਨੂੰ ਸੱਤਾ ਸੌਂਪ ਦੇਣਗੇ। ਪੰਜਾਬ ’ਚ ਕਾਨੂੰਨ ਵਿਵਸਥਾ ਬਿਲਕੁਲ ਨਹੀਂ ਹੈ ਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਕਾਂਗਰਸ ਪਾਰਟੀ ਹਮੇਸ਼ਾ ਪੰਜਾਬੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ ਤੇ ਉਨ੍ਹਾਂ ਵਿਰੁੱਧ ਹੋਣ ਵਾਲੇ ਕਿਸੇ ਵੀ ਤਸ਼ੱਦਦ ਦਾ ਸਖ਼ਤ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਹਾਲ ਹੀ ’ਚ ਪੰਜਾਬ ਨੇ ਕੇਂਦਰ ਸਰਕਾਰ ਨੂੰ ਇਕ ਮੰਗ ਪੱਤਰ ਸੌਂਪਿਆ ਹੈ, ਜਿਸ ’ਚ ਪੰਜਾਬ ਲਈ 13,000 ਕਰੋੜ ਰੁਪਏ ਦਾ ਅਨੁਮਾਨ ਲਾਇਆ ਗਿਆ ਹੈ, ਪਰ ਪੰਜਾਬ ਨੂੰ ਅਜੇ ਤੱਕ ਜਨਤਕ ਤੌਰ ਤੇ ਇਕ ਵੀ ਰੁਪਿਆ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾ ਪੰਜਾਬ ਦੇ ਅਨੁਕੂਲ ਨੀਤੀਆਂ ਦੇ ਆਧਾਰ ਤੇ ਫ਼ੈਸਲੇ ਲਏ ਹਨ ਤੇ ਕਾਂਗਰਸ ਸਰਕਾਰ ਸੱਤਾ ’ਚ ਆਉਣ ਤੇ ਪੰਜਾਬ ਦੇ ਹੱਕ ਕੇਂਦਰ ਸਰਕਾਰ ਤੋਂ ਲਏ ਜਾਣਗੇ। ਇਸ ਮੌਕੇ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।