ਪੰਜਾਬ ਦੀ ਖੁਸ਼ਹਾਲੀ ਤੇ ਵਿਕਾਸ ਲਈ ਆਮ ਆਦਮੀ ਪਾਰਟੀ ਵਚਨਬੱਧ : ਸਰਪੰਚ ਮਲਕੀਤ ਸਿੰਘ
ਹਲਕਾ ਖੇਮਕਰਨ ਦੇ ਹਰੇਕ ਵਰਗ ਦੇ ਲੋਕ ਤਰੱਕੀ ਤੇ ਖ਼ੁਸ਼ਹਾਲੀ ਦਾ ਜੀਵਨ ਬਤੀਤ ਕਰ ਰਹੇ ਹਨ।
Publish Date: Sun, 29 Mar 2026 04:05 PM (IST)
Updated Date: Mon, 30 Mar 2026 04:00 AM (IST)

ਜਗਦੀਸ਼ ਰਾਜ, •ਪੰਜਾਬੀ ਜਾਗਰਣ, ਅਮਰਕੋਟ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਹਰੇਕ ਵਰਗ ਦੇ ਲੋਕਾਂ ਦਾ ਖ਼ਾਸ ਖਿਆਲ ਰੱਖਿਆ ਜਾ ਰਿਹਾ ਹੈ। ਬਿਨਾਂ ਦੇਰੀ ਬਿਨਾਂ ਭੇਦਭਾਵ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਲੋਕ ਭਲਾਈ ਦੀਆਂ ਸਕੀਮਾਂ ਘਰ-ਘਰ ਪੁੱਜਦਾ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਪਿੰਡ ਮਾਹਣੇਕੇ ਦੀ ਪੰਚਾਇਤ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਸਰਪੰਚ ਮਲਕੀਤ ਸਿੰਘ ਮਾਹਣੇਕੇ ਤੇ ਸਮੂਹ ਪੰਚਾਇਤ ਤੇ ਪਿੰਡ ਵਾਸੀਆਂ ਨੇ ਵਿਧਾਇਕ ਧੁੰਨ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਹਲਕਾ ਖੇਮਕਰਨ ਦੇ ਹਰੇਕ ਵਰਗ ਦੇ ਲੋਕ ਤਰੱਕੀ ਤੇ ਖ਼ੁਸ਼ਹਾਲੀ ਦਾ ਜੀਵਨ ਬਤੀਤ ਕਰ ਰਹੇ ਹਨ। ਹਲਕੇ ’ਚ ਆਮ ਆਦਮੀ ਪਾਰਟੀ ਦੀ ਚੜ੍ਹਤ ਸਿਖ਼ਰਾਂ ਨੂੰ ਛੋਹ ਰਹੀ ਹੈ। ਇਸ ਮੌਕੇ ਸਰਪੰਚ ਮਲਕੀਤ ਸਿੰਘ ਮਾਹਣੇਕੇ, ਹਰਪ੍ਰਤਾਪ ਸਿੰਘ, ਚਰਨਾਮ ਸਿੰਘ, ਸਤਨਾਮ ਸਿੰਘ, ਬਲਜੀਤ ਸਿੰਘ, ਕਾਬਲ ਸਿੰਘ, ਗੁਰਅਵਤਾਰ ਸਿੰਘ, ਬਿੱਕਰ ਸਿੰਘ, ਗੁਰਨਾਮ ਸਿੰਘ, ਜੋਗਾ ਸਿੰਘ, ਗੁਰਦੇਵ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ, ਨਿਸ਼ਾਨ ਸਿੰਘ, ਰਛਪਾਲ ਸਿੰਘ, ਨਿਰਮਲ ਸਿੰਘ, ਗੁਰਵਿੰਦਰ ਸਿੰਘ, ਮੁਖਤਿਆਰ ਸਿੰਘ, ਕੁਲਵੰਤ ਸਿੰਘ, ਡਾ.ਸਰਵਨ ਸਿੰਘ ਵਲਟੋਹਾ ਤੇ ਹੋਰ ਵੀ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।