ਆਮ ਆਦਮੀ ਪਾਰਟੀ ਦੀ ਅਮਰਕੋਟ ਰੈਲੀ ਨੇ ਤੋੜੇ ਸਾਰੇ ਰਿਕਾਰਡ : ਢਿੱਲੋਂ
ਵਿਸ਼ਾਲ ਰੈਲੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋ ਪੂਰੀ ਤਰ੍ਹਾਂ ਖੁਸ਼ ਹਨ।
Publish Date: Sat, 07 Mar 2026 05:24 PM (IST)
Updated Date: Sun, 08 Mar 2026 04:09 AM (IST)
ਕਾਰਜ ਸਿੰਘ ਬਿੱਟੂ•,ਪੰਜਾਬੀ ਜਾਗਰਣ, ਸੁਰਸਿੰਘ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰੈਲੀ ਜੋ ਕਿ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਅਮਰਕੋਟ ਵਿਖੇ ਹੋਈ। ਰੈਲੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਆਗੂ ਸੁਖਦੇਵ ਸਿੰਘ ਢਿੱਲੋਂ ਸੁਰਸਿੰਘ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਠਾਠਾਂ ਮਾਰਦੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੇ ਨਾਲ ਹਲਕੇ ਦੇ ਲੋਕ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿਸ਼ਾਲ ਰੈਲੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋ ਪੂਰੀ ਤਰ੍ਹਾਂ ਖੁਸ਼ ਹਨ। ਰੈਲੀ ਵਿਚ ਠਾਠਾਂ ਮਾਰਦੇ ਇਕੱਠ ਨੇ 2027 ’ਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੀ ਨੀਂਹ ਰੱਖ ਦਿੱਤੀ ਹੈ। ਇਸ ਮੌਕੇ ‘ਆਪ’ ਆਗੂ ਸੁਖਦੇਵ ਸਿੰਘ ਢਿੱਲੋਂ ਸੁਰਸਿੰਘ, ਸੁਬੇਦਾਰ ਹਰੀ ਸਿੰਘ ਵਾਂ, ਗੁਰਦਿਆਲ ਸਿੰਘ ਸੁਰਸਿੰਘ, ਬਖਸ਼ੀਸ਼ ਸਿੰਘ ਭਿੱਖੀਵਿੰਡ, ਜਰਨੈਲ ਸਿੰਘ ਭਿੱਖੀਵਿੰਡ ਆਦਿ ਹਾਜ਼ਰ ਸਨ।