ਪੰਜਾਬ ਦੀ ‘ਆਪ’ ਸਰਕਾਰ ਨੇ 63 ਹਜਾਰ 27 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ
ਚਾਰ ਸਾਲਾਂ ਤੋਂ ਵੀ ਘੱਟ ਸਮੇਂ ਦੌਰਾਨ 63 ਹਜ਼ਾਰ 27 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਕ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ।
Publish Date: Mon, 12 Jan 2026 07:58 PM (IST)
Updated Date: Tue, 13 Jan 2026 04:12 AM (IST)
ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਦੇਸ਼ ਦੇ ਦੂਜੇ ਸੂਬਿਆਂ ’ਚ ਜਿੱਥੇ ਸਰਕਾਰੀ ਨੌਕਰੀਆਂ ਨੌਜਵਾਨਾਂ ਦੇ ਸੁਪਨੇ ਬਣ ਕੇ ਰਹਿ ਗਈਆਂ ਹਨ, ਉੱਥੇ ਪੰਜਾਬ ਇਸ ਦੇ ਬਿਲਕੁਲ ਉਲਟ ਤਸਵੀਰ ਪੇਸ਼ ਕਰਦਾ ਹੈ। ਜਿਸ ਨੇ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਦੌਰਾਨ 63 ਹਜ਼ਾਰ 27 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਕ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਤੇ ਸੀਨੀਅਰ ਆਗੂ ਤੇ ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਦੇ ਡਾਇਰੈਕਟਰ ਗੁਰਸੇਵਕ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਕੱਲ੍ਹ ਜਲੰਧਰ ਦੀ ਪੀਏਪੀ ਗਰਾਊਂਡ ਵਿਚ 1746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ ਜੋ ਕਿ ਇਕ ਰਿਕਾਰਡ ਹੈ। ਔਲਖ ਨੇ ਕਿਹਾ ਕਿ ਸਰਕਾਰ 16 ਮਾਰਚ 2022 ਤੋਂ ਰੋਜ਼ਾਨਾ 45 ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਥੇ ਬੱਸ ਨਹੀਂ ਸਗੋਂ ਪੰਜਾਬ ਸਰਕਾਰ ਨੌਜਵਾਨਾਂ ਨੂੰ ਆਪਣਾ ਕੈਰੀਅਰ ਬਣਾਉਣ ਲਈ ਤਿਆਰ ਕਰਨ ਉੱਤੇ ਹੋਰ ਧਿਆਨ ਕੇਂਦਰਿਤ ਕਰ ਰਹੀ ਹੈ। ਸੀਨੀਅਰ ਆਗੂ ਨੇ ਕਿਹਾ ਕਿ ਪਿਛਲੀਆਂ ਅਕਾਲੀ ਭਾਜਪਾ ਤੇ ਕਾਂਗਰਸ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਨ੍ਹੇਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆ ਗਈਆਂ ਸਨ।
ਇਹ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਨ ਵਾਲੇ ਅਕਾਲੀ ਤੇ ਕਾਂਗਰਸੀ ਆਗੂ ਪੰਜਾਬ ਵਾਸੀਆਂ ਨੂੰ ਦੱਸਣ ਨਹੀਂ ਤਾਂ ਮੁੱਖ ਮੰਤਰੀ ਵਿਰੁੱਧ ਬੋਲਣਾ ਬੰਦ ਕਰ ਦੇਣ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਤੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਗ਼ਰੀਬ ਤੇ ਲੋੜਵੰਦ ਪਰਿਵਾਰਾਂ ਲਈ ਮਤਲਬ ਕਿ ਸੂਬੇ ਦੇ ਹਰ ਵਰਗ ਨੂੰ ਸਹੂਲਤਾਂ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਹੈ।