- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਮੀਤ ਸਿੰਘ ਸੰਧੂ ਦਾ ਸਿਆਸੀ ਸਫ਼ਰ ਕਾਫ਼ੀ ਪੁਰਾਣਾ ਹੈ। ਉਹ ਸਾਲ 2002, 2007 ਅਤੇ 2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲਗਾਤਾਰ ਤਿੰਨ ਵਾਰ ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੌਰਾਨ ਇੱਕ ਵਾਰ ਆਜ਼ਾਦ ਉਮੀਦਵਾਰ ਵਜੋਂ ਅਤੇ ਦੋ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਚੋਣ ਜਿੱਤ ਕੇ ਵਿਧਾਨ ਸਭਾ ਵਿੱਚ ਪਹੁੰਚਣ ਦਾ ਮਾਣ ਹਾਸਲ ਕੀਤਾ। ਇਸ ਤਰ੍ਹਾਂ ਉਹ ਪਹਿਲਾਂ ਹੀ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਸਨ।
_m.jpg)
ਜਸਪਾਲ ਸਿੰਘ ਜੱਸੀ, ਪੰਜਾਬੀ ਜਾਗਰਣ, ਤਰਨਤਾਰਨ। ਆਮ ਆਦਮੀ ਪਾਰਟੀ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਦੋ ਅਹਿਮ ਵਿਧਾਨ ਸਭਾ ਹਲਕਿਆਂ ਤਰਨਤਾਰਨ ਅਤੇ ਖੇਮਕਰਨ ਤੋਂ ਹਰਮੀਤ ਸਿੰਘ ਸੰਧੂ ਅਤੇ ਸਰਵਣ ਸਿੰਘ ਧੁੰਨ ’ਤੇ ਮੁੜ ਭਰੋਸਾ ਜਤਾਇਆ ਗਿਆ ਹੈ। ਦੋਵਾਂ ਆਗੂਆਂ ਨੂੰ ਮੁੜ ਮੌਕਾ ਮਿਲਣ ਨਾਲ ਜਿੱਥੇ ਉਨ੍ਹਾਂ ਦੇ ਸਮਰਥਕਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ ਹੀ ਜ਼ਿਲ੍ਹੇ ਦੀ ਸਿਆਸਤ ਵਿੱਚ ਵੀ ਇਨ੍ਹਾਂ ਨਾਵਾਂ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਹਰਮੀਤ ਸਿੰਘ ਸੰਧੂ ਦਾ ਸਿਆਸੀ ਸਫ਼ਰ ਕਾਫ਼ੀ ਪੁਰਾਣਾ ਹੈ। ਉਹ ਸਾਲ 2002, 2007 ਅਤੇ 2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲਗਾਤਾਰ ਤਿੰਨ ਵਾਰ ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੌਰਾਨ ਇੱਕ ਵਾਰ ਆਜ਼ਾਦ ਉਮੀਦਵਾਰ ਵਜੋਂ ਅਤੇ ਦੋ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਚੋਣ ਜਿੱਤ ਕੇ ਵਿਧਾਨ ਸਭਾ ਵਿੱਚ ਪਹੁੰਚਣ ਦਾ ਮਾਣ ਹਾਸਲ ਕੀਤਾ। ਇਸ ਤਰ੍ਹਾਂ ਉਹ ਪਹਿਲਾਂ ਹੀ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਸਨ।
ਸਾਲ 2025 ਵਿੱਚ ਹਰਮੀਤ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਸੀ। ਇਸ ਤੋਂ ਬਾਅਦ ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ ਹੋਈ ਜ਼ਿਮਨੀ ਚੋਣ ਦੌਰਾਨ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਬਣਾਇਆ ਗਿਆ ਅਤੇ ਉਨ੍ਹਾਂ ਨੇ ਜਿੱਤ ਦਰਜ ਕਰਕੇ ਚੌਥੀ ਵਾਰ ਵਿਧਾਇਕ ਬਣਨ ਦਾ ਮਾਣ ਹਾਸਲ ਕੀਤਾ। ਹੁਣ ਪਾਰਟੀ ਵੱਲੋਂ ਉਨ੍ਹਾਂ ’ਤੇ ਮੁੜ ਭਰੋਸਾ ਜਤਾਉਣਾ ਉਨ੍ਹਾਂ ਦੀ ਸਿਆਸੀ ਸਰਗਰਮੀ ਅਤੇ ਹਲਕੇ ਵਿੱਚ ਪਕੜ ਨੂੰ ਅਹਿਮੀਅਤ ਦੇਣ ਵਜੋਂ ਦੇਖਿਆ ਜਾ ਰਿਹਾ ਹੈ।
ਦੂਜੇ ਪਾਸੇ ਖੇਮਕਰਨ ਵਿਧਾਨ ਸਭਾ ਹਲਕੇ ਤੋਂ ਸਰਵਣ ਸਿੰਘ ਧੁੰਨ ਵੀ ਸਿਆਸੀ ਤਜਰਬੇ ਵਾਲੇ ਆਗੂ ਹਨ। ਉਹ ਆਪਣੇ ਸਿਆਸੀ ਸਫ਼ਰ ਦੌਰਾਨ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਪੰਜਾਬ ਪੀਪਲਜ਼ ਪਾਰਟੀ ਨਾਲ ਵੀ ਜੁੜੇ ਰਹੇ ਹਨ। ਹਾਲਾਂਕਿ ਉਨ੍ਹਾਂ ਨੂੰ ਵਿਧਾਇਕ ਬਣਨ ਦਾ ਮੌਕਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਮਿਲਿਆ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਖੇਮਕਰਨ ਹਲਕੇ ਤੋਂ ਜਿੱਤ ਦਰਜ ਕਰਕੇ ਪਹਿਲੀ ਵਾਰ ਵਿਧਾਨ ਸਭਾ ਵਿੱਚ ਪਹੁੰਚਣ ਦਾ ਰਾਹ ਪੱਧਰਾ ਕੀਤਾ ਸੀ।
ਦੋਵਾਂ ਆਗੂਆਂ ਦੇ ਸਿਆਸੀ ਪਿਛੋਕੜ ’ਤੇ ਨਜ਼ਰ ਮਾਰੀ ਜਾਵੇ ਤਾਂ ਹਰਮੀਤ ਸਿੰਘ ਸੰਧੂ ਪਹਿਲਾਂ ਤਿੰਨ ਵਾਰ ਵਿਧਾਇਕ ਰਹਿਣ ਤੋਂ ਬਾਅਦ ‘ਆਪ’ ਵਿੱਚ ਸ਼ਾਮਲ ਹੋ ਕੇ ਮੁੜ ਚੋਣ ਜਿੱਤੇ, ਜਦਕਿ ਸਰਵਣ ਸਿੰਘ ਧੁੰਨ ਨੇ ਵੱਖ-ਵੱਖ ਸਿਆਸੀ ਪਾਰਟੀਆਂ ਵਿੱਚ ਰਹਿਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੰਚ ਤੋਂ ਵਿਧਾਇਕ ਬਣਨ ਵਿੱਚ ਸਫ਼ਲਤਾ ਹਾਸਲ ਕੀਤੀ।
ਇਸ ਤਰ੍ਹਾਂ ਤਰਨਤਾਰਨ ਜ਼ਿਲ੍ਹੇ ਦੇ ਦੋਵਾਂ ਹਲਕਿਆਂ ਵਿੱਚ ਇਨ੍ਹਾਂ ਆਗੂਆਂ ਨੂੰ ਮੁੜ ਮੌਕਾ ਮਿਲਣਾ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹੇ ਦੀ ਸਿਆਸਤ ਲਈ ਅਹਿਮ ਰਹੇਗਾ। ਹੁਣ ਦੋਵਾਂ ਆਗੂਆਂ ਦੇ ਸਾਹਮਣੇ ਆਪਣੇ ਹਲਕਿਆਂ ਵਿੱਚ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਵਿਕਾਸ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਦੀ ਚੁਣੌਤੀ ਹੋਵੇਗੀ।