ਆਯੂਸ਼ਮਾਨ ਅਰੋਗਿਆ ਕੇਂਦਰ ਡੇਹਰਾ ਸਾਹਿਬ ’ਚੋਂ ਏਸੀ ਚੋਰੀ
ਆਏ ਦਿਨ ਸਰਕਾਰੀ ਇਮਾਰਤਾਂ ਤੇ ਸਕੂਲਾਂ ’ਚੋਂ ਚੋਰੀਆਂ ਹੋਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।
Publish Date: Sat, 28 Mar 2026 08:31 PM (IST)
Updated Date: Sun, 29 Mar 2026 04:15 AM (IST)
ਰਾਕੇਸ਼ ਨਈਅਰ, ਪੰਜਾਬੀ ਜਾਗਰਣ, ਚੋਹਲਾ ਸਾਹਿਬ : ਚੋਰਾਂ ਦੇ ਹੌਸਲੇ ਇੰਨੇ ਵਧ ਚੁੱਕੇ ਹਨ ਕਿ ਉਹ ਸਰਕਾਰੀ ਇਮਾਰਤਾਂ ਤਕ ਨੂੰ ਨਹੀਂ ਬਖ਼ਸ਼ ਰਹੇ। ਆਏ ਦਿਨ ਸਰਕਾਰੀ ਇਮਾਰਤਾਂ ਤੇ ਸਕੂਲਾਂ ’ਚੋਂ ਚੋਰੀਆਂ ਹੋਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਤਾਜ਼ਾ ਮਾਮਲਾ ਡੇਹਰਾ ਸਾਹਿਬ ਦੇ ਆਯੂਸ਼ਮਾਨ ਅਰੋਗਿਆ ਕੇਂਦਰ ਤੋਂ ਸਾਹਮਣੇ ਆਇਆ ਹੈ। ਜਿੱਥੇ ਚੋਰਾਂ ਨੇ ਬੜੇ ਦਲੇਰਾਨਾ ਢੰਗ ਨਾਲ ਹਸਪਤਾਲ ਦੀ ਕੰਧ ਪਾੜ ਕੇ ਏਸੀ ਚੋਰੀ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਯੂਸ਼ਮਾਨ ਅਰੋਗਿਆ ਕੇਂਦਰ ਡੇਹਰਾ ਸਾਹਿਬ ਦੇ ਸੈਨੇਟਰੀ ਇੰਸਪੈਕਟਰ ਦੀਨ ਦਿਆਲ ਨੇ ਦੱਸਿਆ ਕਿ ਆਯੂਸ਼ਮਾਨ ਅਰੋਗਿਆ ਕੇਂਦਰ ’ਚੋਂ ਅਣਪਛਾਤੇ ਚੋਰਾਂ ਨੇ ਕੰਧ ਪਾੜ ਕੇ ਏਸੀ ਚੋਰੀ ਕਰ ਲਿਆ। ਉਹਨਾਂ ਅੱਗੇ ਦੱਸਿਆ ਕਿ ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਉਨ੍ਹਾਂ ਨੇ ਕਾਨੂੰਨੀ ਕਾਰਵਾਈ ਲਈ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਹੈ। ਇਸ ਮੌਕੇ ਗੁਰਦਿਆਲ ਸਿੰਘ ਹੈਲਥ ਵਰਕਰ, ਹਰਮੀਤ ਸਿੰਘ, ਦਲਬੀਰ ਕੌਰ, ਜਸਵਿੰਦਰ ਸਿੰਘ ਆਦਿ ਨੇ ਮੰਗ ਕੀਤੀ ਕਿ ਚੋਰਾਂ ਦਾ ਜਲਦ ਪਤਾ ਲਾ ਕੇ ਉਨ੍ਹਾਂ ਨੂੰ ਕਾਬੂ ਕੀਤਾ ਜਾਵੇ।