ਆਮ ਆਦਮੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ’ਚ ਸ਼ਾਮਲ
ਸਿੱਕੀ ਵੱਲੋਂ ਸ਼ਾਮਿਲ ਹੋਣ ਵਾਲੇ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
Publish Date: Mon, 11 May 2026 04:04 PM (IST)
Updated Date: Tue, 12 May 2026 04:01 AM (IST)

ਗੁਰਬਰਿੰਦਰ ਸਿੰਘ,•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਰਮਨਜੀਤ ਸਿੰਘ ਸਿੱਕੀ ਵੱਲੋਂ ਆਏ ਦਿਨ ਵਿਰੋਧੀ ਪਾਰਟੀਆਂ ਨੂੰ ਝਟਕੇ ਦਿੱਤੇ ਜਾ ਰਹੇ ਹਨ। ਅੱਜ ਫਿਰ ਇਸੇ ਤਹਿਤ ਸਿੱਕੀ ਦੇ ਦਫ਼ਤਰ ਵਿਖੇ ਪਿੰਡ ਪੱਖੋਕੇ ਦੇ ਮੋਹਤਬਰ ਵਿਅਕਤੀ ਆਮ ਆਦਮੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ। ਪਿੰਡ ਪੱਖੋਕੇ ਤੋਂ ਵਾਲਮੀਕਿ ਸਮਾਜ ਪੰਜਾਬ ਦੇ ਚੇਅਰਮੈਨ ਅਵਤਾਰ ਸਿੰਘ ਦੇ ਯਤਨਾਂ ਸਦਕਾ ਲਾਭ ਸਿੰਘ, ਦਲਬੀਰ ਸਿੰਘ, ਮੁਖਤਾਰ ਸਿੰਘ, ਹਰਦੀਪ ਸਿੰਘ, ਮੰਗਲ ਸਿੰਘ, ਬਲਵਿੰਦਰ ਸਿੰਘ ਆਦਿ ਨੇ ਸਿੱਕੀ ਦੀ ਅਗਵਾਈ ’ਚ ਕਾਂਗਰਸ ਪਾਰਟੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਸਿੱਕੀ ਵੱਲੋਂ ਸ਼ਾਮਿਲ ਹੋਣ ਵਾਲੇ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਕੀ ਨੇ ਕਿਹਾ ਕਿ ਜਿਹੜੇ ਵੀ ਆਗੂ ਕਾਂਗਰਸ ਪਾਰਟੀ ਜਾਂ ਉਨ੍ਹਾਂ ’ਤੇ ਭਰੋਸਾ ਕਰ ਕੇ ਪਾਰਟੀ ਦੇ ਨਾਲ ਜੁੜ ਰਹੇ ਹਨ, ਉਨ੍ਹਾਂ ਦਾ ਭਰੋਸਾ ਸਦਾ ਹੀ ਬਰਕਰਾਰ ਰਹੇਗਾ। ਹਲਕਾ ਖਡੂਰ ਸਾਹਿਬ ਦੇ ਲੋਕਾਂ ਨੇ ਪਹਿਲਾਂ ਹੀ ਤੈਅ ਕਰ ਲਿਆ ਹੈ ਕਿ ਹਲਕਾ ਖਡੂਰ ਸਾਹਿਬ ਸੀਟ ਵੱਡੀ ਲੀਡ ਨਾਲ ਜਿਤਾਉਣਗੇ, ਤਾਂ ਹੀ ਲੋਕ ਆਮ ਆਦਮੀ ਤੇ ਅਕਾਲੀ ਦਲ ਨੂੰ ਛੱਡ ਕੇ ਵੱਡੀ ਗਿਣਤੀ ’ਚ ਕਾਂਗਰਸ ਪਾਰਟੀ ਦੇ ਲੜ ਲੱਗ ਰਹੇ ਹਨ। ਇਸ ਮੌਕੇ ਸਿੱਕੀ ਨੇ ਕਿਹਾ ਕਿ 2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋ ਰਹੇ ਹਨ ਕਿ ਕਦੋਂ ਵੋਟਾਂ ਪੈਣ ਤੇ ਇਸ ਝੂਠੀ ਸਰਕਾਰ ਨੂੰ ਪਾਸੇ ਕਰੀਏ।