ਆੜ੍ਹਤੀਆਂ ਨੂੰ ਨਹੀਂ ਆਵੇਗੀ ਕੋਈ ਮੁਸ਼ਕਿਲ : ਚੇਅਰਮੈਨ ਉੱਪਲ
ਮੰਡੀ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਲਈ ਨਵੇਂ ਕਦਮ ਚੁੱਕੇ ਜਾਣਗੇ, ਤਾਂ ਜੋ ਕਿਸਾਨਾਂ ਤੇ ਆੜ੍ਹਤੀਆਂ ਦੋਵਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ
Publish Date: Sun, 05 Apr 2026 05:30 PM (IST)
Updated Date: Mon, 06 Apr 2026 04:02 AM (IST)
ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਕਣਕ ਦੇ ਸੀਜ਼ਨ ਦੌਰਾਨ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਾਣਾ ਮੰਡੀ ਪੱਟੀ ’ਚ ਮਾਰਕੀਟ ਕਮੇਟੀ ਪੱਟੀ ਦੇ ਚੇਅਰਮੈਨ ਗੁਰਪਰਿੰਦਰ ਸਿੰਘ ਉੱਪਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮੰਡੀ ਨਾਲ ਸਬੰਧਤ ਹਰ ਸਮੱਸਿਆ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਤੇ ਇਸ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤੁਰੰਤ ਮੀਟਿੰਗ ਕਰਕੇ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਮੰਡੀ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਲਈ ਨਵੇਂ ਕਦਮ ਚੁੱਕੇ ਜਾਣਗੇ, ਤਾਂ ਜੋ ਕਿਸਾਨਾਂ ਤੇ ਆੜ੍ਹਤੀਆਂ ਦੋਵਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀ ’ਚ ਸਹੂਲਤਾਂ ਵਧਾਉਣ ਤੇ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ।
ਮੰਡੀ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਨਵਾਂ ਸ਼ੈੱਡ ਪਾਇਆ ਗਿਆ ਹੈ। ਇਸ ਦੇ ਨਾਲ ਹੀ ਬਿਜਲੀ ਦੇ ਵੱਡੇ ਖੰਭੇ ਲਾਏ ਜਾ ਰਹੇ ਹਨ। ਰਾਤ ਸਮੇਂ ਲਈ ਵੱਡੀਆਂ ਲਾਈਟਾਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰਜੀਤ ਸਿੰਘ ਸੈਕਟਰੀ ਪੱਟੀ ਮੰਡੀ, ਸੁਖਜੀਤ ਸਿੰਘ ਮੰਡ, ਗੁਰਪ੍ਰੀਤ ਸਿੰਘ ਪਨਗੋਟਾ ਬਲਾਕ ਪ੍ਰਧਾਨ, ਗੁਰਲਾਲ ਸਿੰਘ ਧਾਰੀਵਾਲ, ਦਲੇਰ ਸਿੰਘ ਸਰਪੰਚ ਦੁਬਲੀ, ਗੁਰਚੇਤ ਬਰਾੜ ਆਦਿ ਹਾਜ਼ਰ ਸਨ।