ਮਾਨ ਸਿੰਘ, ਮੀਆਂਵਿੰਡ : ਕੇਂਦਰ ਵੱਲੋਂ ਬੀਐੱਸਐੱਫ ਦੇ ਵਧਾਏ ਦਾਇਰੇ ਦੇ ਵਿਰੋਧ ਵਿਚ ਸ਼ੋ੍ਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ 29 ਅਕਤੂਬਰ ਨੂੰ ਅਟਾਰੀ ਬਾਰਡਰ ਤੋਂ ਗੋਲਡਨ ਗੇਟ ਅੰਮਿ੍ਤਸਰ ਤਕ ਰੋਸ ਮਾਰਚ ਕੱਿਢਆ ਜਾ ਰਿਹਾ ਹੈ। ਇਸ ਰੋਸ ਮਾਰਚ ਵਿਚ ਅਕਾਲੀ ਵਰਕਰਾਂ ਦੀ ਵੱਡੀ ਗਿਣਤੀ ਵਿਚ ਸਮੂਲੀਅਤ ਕਰਵਾਉਣ ਲਈ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕੀਤੀਆਂ ਗਈਆਂ ਅਤੇ ਹਲਕਾ ਵਾਸੀਆਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੇ ਕੇਂਦਰ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਦੀ ਭਰਪੂਰ ਨਿਖੇਧੀ ਕੀਤੀ ਅਤੇ ਸ਼ੋ੍ਮਣੀ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਖ਼ਲਿਾਫ਼ ਵਿੱਢੇ ਗਏ ਸੰਘਰਸ਼ ਲਈ ਹਲਕਾ ਬਾਬਾ ਬਕਾਲਾ ਸਾਹਿਬ ਦੇ ਲੋਕਾਂ ਪਾਸੋਂ ਭਰਪੂਰ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਤਰਸੇਮ ਸਿੰਘ ਪ੍ਰਧਾਨ ਸਰਕਲ ਬਿਆਸ, ਮਾਸਟਰ ਕੁਲਵੰਤ ਸਿੰਘ, ਵੀਰ ਸਿੰਘ, ਨਿਰਮਲ ਸਿੰਘ, ਰਸ਼ਪਾਲ ਸਿੰਘ, ਜਸਪਾਲ ਸਿੰਘ, ਬਲਦੇਵ ਸਿੰਘ, ਟੋਨੀ, ਹਰਜੀਤ ਸਿੰਘ, ਅਜੀਤ ਸਿੰਘ, ਹਰਪਾਲ ਸਿੰਘ ਲਾਲੀ, ਸ਼ਰਮਾ, ਨਿਰਮਲ ਸਿੰਘ ਲਾਡੀ, ਰਮੇਸ਼ ਕੁਮਾਰ ਸ਼ਰਮਾ, ਹੈਪੀ ਤੇ ਸੋਨੀ ਆਦਿ ਅਕਾਲੀ ਆਗੂ ਵਰਕਰ ਹਾਜ਼ਰ ਸਨ।