ਖੇਤੀਬਾੜੀ ਵਿਭਾਗ ਨੇ ਪਿੰਡ ਸਰਾਏ ਅਮਾਨਤ ਖਾਂ ’ਚ ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਕਰਵਾਈ
ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਿੰਦਰਜੀਤ ਸਿੰਘ ਨੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ
Publish Date: Tue, 20 Jan 2026 05:44 PM (IST)
Updated Date: Wed, 21 Jan 2026 04:09 AM (IST)
ਨਰਿੰਦਰ ਸਿੰਘ ਦੋਦੇ,•ਪੰਜਾਬੀ ਜਾਗਰਣ, ਸਰਾਏ ਅਮਾਨਤ ਖਾਂ : ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ ਬਲਾਕ ਗੰਡੀਵਿੰਡ ਦੇ ਪਿੰਡ ਸਰਾਏ ਅਮਾਨਤ ਖਾਂ ਵਿਖੇ ਕਿਸਾਨ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ’ਚ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਤੋਂ ਡਾ. ਨਵਜੋਤ ਸਿੰਘ ਬਰਾੜ ਨੇ ਕਣਕ, ਸਰੋਂ, ਬਰਸੀਮ ਦੀਆਂ ਮੌਜੂਦਾ ਫ਼ਸਲਾਂ ਤੋਂ ਮਿਆਰੀ ਤੇ ਵੱਧ ਝਾੜ ਲੈਣ ਦੇ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ।
ਪ੍ਰਭਜਿੰਦਰ ਸਿੰਘ ਮਾਨ ਨੇ ਪਸ਼ੂ ਪਾਲਣ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਤੇ ਸਾਹਿਲ ਨੇ ਮੱਛੀ ਪਾਲਣ ਧੰਦੇ ਤੇ ਸਰਕਾਰ ਵੱਲੋਂ ਇਸ ਧੰਦੇ ’ਤੇ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਡਾ. ਬਿਕਰਮਜੀਤ ਸਿੰਘ ਬਾਗਬਾਨੀ ਵਿਕਾਸ ਅਫ਼ਸਰ ਝਬਾਲ ਨੇ ਕਿਸਾਨਾਂ ਨੂੰ ਵੱਖ-ਵੱਖ ਸਹਾਇਕ ਧੰਦਿਆਂ ਤੇ ਇਨ੍ਹਾਂ ’ਤੇ ਬਾਗ਼ਬਾਨੀ ਵਿਭਾਗ ਪੰਜਾਬ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂੰ ਕਰਵਾਇਆ। ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਿੰਦਰਜੀਤ ਸਿੰਘ ਨੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ ਤੇ ਆਏ ਹੋਏ ਮਾਹਿਰਾਂ ਤੇ ਕਿਸਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਮਨਪ੍ਰੀਤ ਸਿੰਘ ਏਟੀਐੱਮ ਨੇ ਸਟੇਜ ਸੈਕਟਰੀ ਦੀ ਭੂਮਿਕਾ ਬਾਖੂਬੀ ਨਿਭਾਈ ਤੇ ਆਤਮਾ ਸਕੀਮ ’ਚ ਕਰਵਾਈਆਂ ਜਾਣ ਵਾਲੀਆਂ ਟ੍ਰੇਨਿੰਗਾਂ ਤੇ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦਿੱਤੀ। ਕੈਂਪ ’ਚ ਗੁਰਮੀਤ ਸਿੰਘ ਏਈਓ, ਪ੍ਰਦੀਪ ਕੁਮਾਰ ਏਐੱਸਆਈ, ਵਰਿੰਦਰਬੀਰ ਸਿੰਘ ਅਤੇ ਵਿਜੇ ਸਿੰਘ ਏਟੀਐੱਮ, ਅਵਤਾਰ ਸਿੰਘ ਫੀਲਡ ਵਰਕਰ ਤੇ ਅਗਾਂਹਵਧੂ ਕਿਸਾਨ ਲਖਬੀਰ ਸਿੰਘ, ਸਰਪੰਚ ਹਰਪ੍ਰੀਤ ਸਿੰਘ, ਗੁਰਦੇਵ ਸਿੰਘ, ਬਲਜੀਤ ਸਿੰਘ, ਬਲਜਿੰਦਰ ਸਿੰਘ ਭੁੱਸੇ, ਜਗਦੀਪ ਸਿੰਘ ਭੁੱਸੇ, ਗੁਰਜੀਤ ਸਿੰਘ, ਹਰਵੰਤ ਸਿੰਘ, ਬਲਕਾਰ ਸਿੰਘ, ਹਰਚੰਦ ਸਿੰਘ ਆਦਿ ਹੋਰ ਬਹੁਤ ਸਾਰੇ ਕਿਸਾਨ ਹਾਜ਼ਰ ਸਨ।