ਅਕਾਲੀ ਦਲ ਹਮੇਸ਼ਾ ਪੰਜਾਬ ਦੀ ਤਰੱਕੀ ਲਈ ਵਚਨਬੱਧ : ਬ੍ਰਹਮਪੁਰਾ, ਸੇਖ
ਆਉਣ ਵਾਲੀ ਸਰਕਾਰ ਵਿਚ ਵੀ ਅਕਾਲੀ ਦਲ ਪੰਜਾਬ ਦੀ ਜਨਤਾ ਦੇ ਹਿੱਤਾਂ ਲਈ ਕੰਮ ਕਰੇਗਾ
Publish Date: Sun, 22 Mar 2026 06:05 PM (IST)
Updated Date: Mon, 23 Mar 2026 04:08 AM (IST)

ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੱਠਲ ਭਾਈਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਅਹਿਮ ਮੀਟਿੰਗ ਕੀਤੀ ਗਈ, ਜਿਸ ’ਚ ਵੱਡੀ ਗਿਣਤੀ ’ਚ ਵਰਕਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਤੇ ਆਉਣ ਵਾਲੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਜਸਮੀਤ ਸਿੰਘ ਭੱਠਲ ਭਾਈਕੇ ਨੇ ਕਿਹਾ ਕਿ ਉਹ, ਉਨ੍ਹਾਂ ਦਾ ਪਰਿਵਾਰ ਤੇ ਸਮੁੱਚੀ ਟੀਮ ਪਹਿਲਾਂ ਸਵਰਗਵਾਸੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੀ ਨਾਲ ਚੱਟਾਨ ਵਾਂਗ ਖੜ੍ਹੇ ਹਨ ਤੇ ਹੁਣ ਵੀ ਮੌਜੂਦਾ ਸਮੇਂ ’ਚ ਰਵਿੰਦਰ ਸਿੰਘ ਬ੍ਰਹਮਪੁਰਾ, ਹਲਕਾ ਇੰਚਾਰਜ ਖਡੂਰ ਸਾਹਿਬ ਨਾਲ ਡਟੇ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਹਮੇਸ਼ਾਂ ਹੀ ਬ੍ਰਹਮਪੁਰਾ ਦਾ ਸਾਥ ਦਿੰਦੇ ਰਹਿਣਗੇ। ਇਸ ਦੌਰਾਨ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀ ਸਰਕਾਰ ਵਿਚ ਵੀ ਅਕਾਲੀ ਦਲ ਪੰਜਾਬ ਦੀ ਜਨਤਾ ਦੇ ਹਿੱਤਾਂ ਲਈ ਕੰਮ ਕਰੇਗਾ ਅਤੇ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਵਧਾਏਗਾ। ਇਸ ਦੇ ਨਾਲ ਹੀ ਬ੍ਰਹਮਪੁਰਾ ਨੇ ਪਿੰਡ ਭੱਠਲ ਭਾਈਕੇ ਦੀ ਪੂਰੀ ਟੀਮ ਦਾ ਸਾਥ ਦੇਣ ਲਈ ਧੰਨਵਾਦ ਕੀਤਾ। ਇਸ ਦੌਰਾਨ ਜਥੇਦਾਰ ਮੁਖਤਾਰ ਸਿੰਘ, ਜਥੇਦਾਰ ਨਿਰੰਜਨ ਸਿੰਘ, ਮਨਜਿੰਦਰ ਸਿੰਘ ਸਾਬਕਾ ਸਰਪੰਚ, ਗੁਰਬਿੰਦਰ ਸਿੰਘ, ਬਲਵਿੰਦਰ ਸਿੰਘ, ਪ੍ਰਭਜੀਤ ਸਿੰਘ, ਬਲਦੇਵ ਸਿੰਘ, ਤਨਵੀਰ ਸਿੰਘ, ਗੁਰਜੰਟ ਸਿੰਘ, ਮੁਖਤਾਰ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ।