- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖ ਭਾਈਚਾਰੇ ਦੇ ਤਿੱਖੇ ਰੋਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਨਿਚਰਵਾਰ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ।

ਜਸਪਾਲ ਸਿੰਘ ਜੱਸੀ•,ਪੰਜਾਬੀ ਜਾਗਰਣ, ਤਕਰਨਤਾਰਨ : ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ’ਚ ਸਿੱਖ ਗੁਰੂ ਸਾਹਿਬਾਨ ਸਬੰਧੀ ਦਿੱਤੇ ਗਏ ਅਪਮਾਨਜਨਕ ਬਿਆਨ ਤੋਂ ਬਾਅਦ ਉੱਠੇ ਸਿੱਖ ਭਾਈਚਾਰੇ ਦੇ ਤਿੱਖੇ ਰੋਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਨਿਚਰਵਾਰ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਜਿਸ ਤਹਿਤ ਤਰਨਤਾਰਨ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਅੱਗੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜੱਥੇਬੰਦੀ ਅਤੇ ਅਕਾਲੀ ਵਰਕਰਾਂ ਨੇ ਭਾਰੀ ਇਕੱਠ ਕਰਕੇ ਆਮ ਆਦਮੀ ਪਾਰਟੀ ਅਤੇ ਆਤਿਸ਼ੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਡਿਪਟੀ ਕਮਿਸ਼ਨਰ ਦਫਤਰ ਦੇ ਅਧਿਕਾਰੀ ਨੂੰ ਮੰਗ ਪੱਤਰ ਸੌਂਪ ਕੇ ਆਤਿਸ਼ੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ। ਇਸ ਮਗਰੋਂ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਆਤਿਸ਼ੀ ਦਾ ਪੁਤਲਾ ਫੂਕ ਕੇ ਭਾਰੀ ਰੋਸ ਜਤਾਇਆ ਗਿਆ।
ਇਸ ਮੌਕੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਆਮ ਆਦਮੀ ਪਾਰਟੀ ਨੂੰ ਸਿੱਖ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਹ ਪਾਰਟੀ ਅਤੇ ਇਸਦੇ ਆਗੂ ਵਾਰ-ਵਾਰ ਸਿੱਖ ਮਰਿਆਦਾ ਨੂੰ ਢਾਹ ਲਾਉਣ ਅਤੇ ਸਿੱਖ ਗੁਰੂ ਸਾਹਿਬਾਨ ਬਾਰੇ ਅਸਹਿਣਸ਼ੀਲ ਟਿੱਪਣੀਆਂ ਕਰਨ ਤੋਂ ਗੁਰੇਜ਼ ਨਹੀਂ ਕਰਦੇ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਸੋਚ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖੁੱਲ੍ਹੀ ਧੋਖੇਬਾਜ਼ੀ ਹੈ, ਜਿਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਕਾਲੀ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਆਤਿਸ਼ੀ ਵੱਲੋਂ ਦਿੱਤੇ ਗਏ ਬਿਆਨ ‘ਤੇ ਤੁਰੰਤ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਸੰਘਰਸ਼ ਨੂੰ ਹੋਰ ਤੇਜ਼ ਕਰੇਗਾ ਅਤੇ ਇਸਦੀ ਜ਼ਿੰਮੇਵਾਰੀ ਸਿੱਧੀ ਤੌਰ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਹੋਵੇਗੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਤਰਨਤਾਰਨ ਹਲਕੇ ਦੇ ਇੰਚਾਰਜ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ, ਐੱਸਜੀਪੀਸੀ ਮੈਂਬਰ ਗੁਰਬਚਨ ਸਿੰਘ ਕਰਮੂਵਾਲਾ, ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ਼, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਦਲਬੀਰ ਸਿੰਘ ਜਹਾਂਗੀਰ, ਕੁਲਦੀਪ ਸਿੰਘ ਔਲਖ, ਸਤਨਾਮ ਸਿੰਘ ਚੋਹਲਾ ਸਾਹਿਬ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ, ਕੁਲਦੀਪ ਸਿੰਘ ਲਾਹੌਰੀਆ, ਮਾਸਟਰ ਬਲਦੇਵ ਸਿੰਘ ਕੱਲ੍ਹਾ, ਬਲਾਕ ਸੰਮਤੀ ਮੈਂਬਰ ਸੁਰਿੰਦਰ ਸਿੰਘ ਸ਼ਿੰਦਾ, ਪ੍ਰੇਮ ਸਿੰਘ ਪੰਨੂ, ਹਰਦੀਪ ਸਿੰਘ ਖੱਖ, ਸੋਨੂੰ ਦੋਦੇ, ਦਲਜੀਤ ਸਿੰਘ ਐਮਾ, ਮਨਜਿੰਦਰ ਸਿੰਘ ਐਮਾ ਕਲਾਂ, ਜੱਗਾ ਸਿੰਘ ਸਵਰਗਾਪੁਰੀ, ਸੋਨੂੰ ਐੱਮਸੀ ਤਰਨਤਾਰਨ, ਜਸਬੀਰ ਢੋਟੀਆਂ, ਸੁਖਵਰਸ਼ ਸਿੰਘ ਪੰਨੂ, ਗੁਰਦੀਪ ਸਿੰਘ ਧਾਰੀਵਾਲ, ਤੇਗਾ ਸਿੰਘ ਸੋਹਲ, ਦਿਲਬਾਗ ਸਿੰਘ ਕਾਹਲਵਾਂ, ਮਨਪ੍ਰੀਤ ਸਿੰਘ ਸ਼ੈਲੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।