- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਅਕਾਲੀ ਆਗੂਆਂ ਨੇ ਸਖ਼ਤ ਨਿੰਦਾ ਕੀਤੀ

ਰਾਕੇਸ਼ ਨਈਅਰ, •ਪੰਜਾਬੀ ਜਾਗਰਣ,
ਚੋਹਲਾ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜੋ ਆਪਣੇ ਪਰਿਵਾਰ ਸਮੇਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਸ੍ਰੀ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਲਈ ਗਏ ਸਨ, ਉਨ੍ਹਾਂ ’ਤੇ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਉਨ੍ਹਾਂ ਦੇ ਪਤੀ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਰਗੇ ਪਾਵਨ ਅਸਥਾਨ ’ਤੇ ਵਾਪਰੀ ਇਹ ਹਿੰਸਕ ਘਟਨਾ ਬੇਹੱਦ ਦੁਖਦਾਈ ਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਤੇ ਸ਼ਾਂਤਮਈ ਮਾਹੌਲ ਨੂੰ ਕਾਇਮ ਰੱਖਣਾ ਹਰੇਕ ਦੀ ਜ਼ਿੰਮੇਵਾਰੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਉਤਸ਼ਾਹਿਤ ਨਹੀਂ ਕੀਤਾ ਜਾਣਾ ਚਾਹੀਦਾ ਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਸ ਮੌਕੇ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤਯਾਬੀ ਤੇ ਚੜ੍ਹਦੀਕਲਾ ਲਈ ਅਰਦਾਸ ਕਰਦਿਆਂ ਕਿਹਾ ਕਿ ਉਹ ਜਲਦ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਪਾਰਟੀ ਵਰਕਰਾਂ ਦੀ ਅਗਵਾਈ ਕਰਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਮੈਂਬਰ ਐੱਸਜੀਪੀਸੀ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਓਐੱਸਡੀ ਕਾਲਾ ਲੰਬੀ, ਜਥੇਦਾਰ ਦਲਬੀਰ ਸਿੰਘ ਜਹਾਂਗੀਰ ਮੈਂਬਰ ਪੀਏਸੀ ਸ਼੍ਰੋਮਣੀ ਅਕਾਲੀ ਦਲ, ਸਿਕੰਦਰ ਸਿੰਘ ਵਰਾਣਾ ਮੈਂਬਰ ਪੀਏਸੀ ਕਮੇਟੀ, ਕੁਲਦੀਪ ਸਿੰਘ ਲਾਹੌਰੀਆ ਸਰਕਲ ਪ੍ਰਧਾਨ, ਮਨਜਿੰਦਰ ਸਿੰਘ ਲਾਟੀ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ, ਸਰਪੰਚ ਜਗਦੀਪ ਸਿੰਘ ਮਿੰਟੂ, ਸੋਨੂੰ ਭੁੱਲਰ ਸਰਪੰਚ ਕਿਰਤੋਵਾਲ, ਹਰਪਾਲ ਸਿੰਘ ਸਾਬਕਾ ਸਰਪੰਚ ਕੱਦਗਿੱਲ, ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ, ਤੇਜਿੰਦਰ ਸਿੰਘ ਪ੍ਰਿੰਸ, ਸੁਖਰਾਜ ਸਿੰਘ ਰਾਜਾ ਭੈਲ, ਠੇਕੇਦਾਰ ਹੀਰਾ ਭੁੱਲਰ ਹਰੀਕੇ, ਦਇਆ ਸਿੰਘ ਚੋਹਲਾ ਖੁਰਦ, ਮਨਜੀਤ ਸਿੰਘ ਪੱਖੋਪੁਰ ਸਾਬਕਾ ਸੰਮਤੀ ਮੈਂਬਰ, ਜੰਗਸ਼ੇਰ ਸਿੰਘ ਟੋਨੀ ਸਰਪੰਚ ਆਦਿ ਵਲੋਂ ਵੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੇ ਸ਼ਬਦਾਂ ’ਚ ਨਿੰਦਾ ਕੀਤੀ ਗਈ ਹੈ।