ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਖਡੂਰ ਸਾਹਿਬ ਤੋਂ ਘਰ-ਘਰ ਪ੍ਰਚਾਰ ਮੁਹਿੰਮ ਦਾ ਕੀਤਾ ਆਗਾਜ਼ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਖਡੂਰ ਸਾਹਿਬ ਤੋਂ ਘਰ-ਘਰ ਪ੍ਰਚਾਰ ਮੁਹਿੰਮ ਦਾ ਕੀਤਾ ਆਗਾਜ਼
Publish Date: Fri, 27 Nov 2026 04:31 PM (IST)
Updated Date: Fri, 27 Nov 2026 04:34 PM (IST)
ਤਰਸੇਮ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਮੁਹਿੰਮ ਦੀ ਕੀਤੀ ਸ਼ੁਰੂਆਤ ਲੋਕਾਂ ਨਾਲ ਸਿੱਧਾ ਸੰਵਾਦ ਕਰਕੇ ਪੰਜਾਬ ਤੇ ਪੰਥ ਨਾਲ ਜੁੜੇ ਮੁੱਦੇ ਉਠਾਉਣ ਦਾ ਐਲਾਨ ਕੁਲਦੀਪ ਸਿੰਘ ਮਾਨ•, ਪੰਜਾਬੀ ਜਾਗਰਣ ਖਡੂਰ ਸਾਹਿਬ : ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਲੋਕਾਂ ਤਕ ਆਪਣੀ ਪਾਰਟੀ ਦੀ ਵਿਚਾਰਧਾਰਾ, ਨੀਤੀਆਂ ਅਤੇ ਪੰਜਾਬ ਤੇ ਪੰਥ ਨਾਲ ਸਬੰਧਤ ਮੁੱਦੇ ਪਹੁੰਚਾਉਣ ਦੇ ਉਦੇਸ਼ ਨਾਲ ਪੰਜਾਬ ਪੱਧਰੀ ਘਰ-ਘਰ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਖਡੂਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਕੀਤੀ ਗਈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੀ ਅਗਵਾਈ ਹੇਠ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ, ਖਡੂਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਅਤੇ ਇਸ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਅਤੇ ਸੇਵਾਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤਰਸੇਮ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਸਿਆਸੀ ਪ੍ਰਚਾਰ ਕਰਨਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਦੁੱਖ-ਦਰਦ ਨੂੰ ਸਮਝਣਾ, ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਾ ਤੇ ਉਨ੍ਹਾਂ ਦੀ ਆਵਾਜ਼ ਨੂੰ ਬਣਦਾ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਤੇ ਵਰਕਰ ਪਿੰਡਾਂ, ਸ਼ਹਿਰਾਂ, ਗਲੀਆਂ ਤੇ ਮੁਹੱਲਿਆਂ ਵਿੱਚ ਘਰ-ਘਰ ਪਹੁੰਚ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ। ਇਸ ਦੌਰਾਨ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ, ਨਸ਼ਿਆਂ ਦੀ ਸਮੱਸਿਆ, ਪੰਜਾਬ ਦੇ ਪਾਣੀਆਂ, ਕਿਸਾਨਾਂ ਅਤੇ ਹੋਰ ਅਹਿਮ ਲੋਕ ਮਸਲਿਆਂ ਬਾਰੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਭਾਈ ਕਲਦਮਨਰੂਪ ਸਿੰਘ, ਭਾਈ ਹਰਜਿੰਦਰ ਸਿੰਘ ਹੀਰਾ, ਭਾਈ ਦਲਜੀਤ ਸਿੰਘ ਨੰਬਰਦਾਰ, ਸਰਬਜੀਤ ਸਿੰਘ ਬੰਟੀ, ਰਣਜੀਤ ਸਿੰਘ, ਗੁਰਦੇਵ ਸਿੰਘ, ਮਨਜੀਤ ਸਿੰਘ, ਬਲਬੀਰ ਸਿੰਘ, ਮਾਸਟਰ ਪਲਵਿੰਦਰ ਸਿੰਘ, ਹਰਦੇਵ ਸਿੰਘ, ਰਣਜੀਤ ਸਿੰਘ ਫੌਜੀ, ਜ਼ੋਰਾਵਰ ਸਿੰਘ, ਇਕਬਾਲ ਸਿੰਘ ਸਾਬਕਾ ਮੈਂਬਰ, ਬਾਬਾ ਬਲਵਿੰਦਰ ਸਿੰਘ, ਕੁਲਬੀਰ ਸਿੰਘ ਸਾਬਕਾ ਮੈਂਬਰ, ਨਿਰਮਲ ਸਿੰਘ, ਜਤਿੰਦਰ ਸਿੰਘ, ਇਕਬਾਲ ਸਿੰਘ ਚੌਧਰੀ, ਹਰਜਿੰਦਰ ਸਿੰਘ ਜਿੰਦਾ, ਮੰਗਲ ਸਿੰਘ, ਸੁਖਰਾਜ ਸਿੰਘ ਕੈਨੇਡਾ, ਇਕਬਾਲ ਖਾਨ, ਭਾਈ ਅਰਜਿੰਦਰ ਸਿੰਘ ਹੀਰਾ ਅਤੇ ਮੰਗਲ ਸਿੰਘ ਸਮੇਤ ਵੱਡੀ ਗਿਣਤੀ ’ਚ ਪਾਰਟੀ ਆਗੂ ਤੇ ਸਮਰਥਕ ਹਾਜ਼ਰ ਸਨ।