ਮਹਾਂ ਰੈਲੀ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਦੇ ਸਕੱਤਰ ਸੂਰਜ ਠਾਕੁਰ ਨੇ ਤਰਨਤਾਰਨ ਜ਼ਿਲ੍ਹੇ ਦੀ ਲੀਡਰਸ਼ਿਪ ਨਾਲ ਕੀਤੀ ਮੀਟਿੰਗ
ਮਗਨਰੇਗਾ ਕਾਨੂੰਨ ਨੂੰ ਤੋੜ ਮਰੋੜ ਕੇ ਖ਼ਤਮ ਕਰਨ ਦੇ ਵਿਰੁੱਧ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿਚ ‘ਮਗਨਰੇਗਾ ਬਚਾਓ ਮੁਹਿੰਮ’ ਦਾ ਆਗਾਜ਼ ਕੀਤਾ ਗਿਆ ਹੈ
Publish Date: Wed, 25 Feb 2026 04:54 PM (IST)
Updated Date: Thu, 26 Feb 2026 04:04 AM (IST)

ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਗਰੀਬਾਂ ਦੇ ਹੱਕਾਂ ’ਤੇ ਡਾਕਾ ਮਾਰਨ ਦੀ ਨੀਅਤ ਨਾਲ ਮਗਨਰੇਗਾ ਕਾਨੂੰਨ ਨੂੰ ਤੋੜ ਮਰੋੜ ਕੇ ਖ਼ਤਮ ਕਰਨ ਦੇ ਵਿਰੁੱਧ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿਚ ‘ਮਗਨਰੇਗਾ ਬਚਾਓ ਮੁਹਿੰਮ’ ਦਾ ਆਗਾਜ਼ ਕੀਤਾ ਗਿਆ ਹੈ। ਜਿਸ ਦੇ ਚੱਲਦਿਆਂ 28 ਫਰਵਰੀ ਨੂੰ ਬਰਨਾਲਾ ਵਿਖੇ ਮਹਾਂ ਰੈਲੀ ਕੀਤੀ ਜਾ ਰਹੀ ਹੈ। ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਸੂਰਜ ਠਾਕੁਰ ਵੱਲੋਂ ਤਰਨਤਾਰਨ ਜ਼ਿਲ੍ਹੇ ਦੀ ਲੀਡਰਸ਼ਿਪ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ’ਚ ਇਕੱਤਰ ਹੋਏ ਕਾਂਗਰਸ ਪਾਰਟੀ ਦੇ ਲੀਡਰਾਂ ਨੇ ਇਸ ਮੀਟਿੰਗ ਵਿਚ ਸ਼ਿਰਕਤ ਕੀਤੀ ਅਤੇ ਮਹਾਂ ਰੈਲੀ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਸੂਰਜ ਠਾਕੁਰ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਕਿਸਾਨਾਂ ਤੇ ਕਿਸਾਨੀ ਧੰਦੇ ਨੂੰ ਖ਼ਤਮ ਕਰਨ ’ਤੇ ਤੁਲੀ ਹੋਈ ਹੈ ਅਤੇ ਹੁਣ ਗਰੀਬਾਂ ਦੇ ਹੱਕ ਵਿਚ ਬਣੇ ਮਗਨਰੇਗਾ ਕਾਨੂੰਨ ਨੂੰ ਤੋੜ ਕੇ ਗਰੀਬਾਂ ਦੇ ਚੁੱਲ੍ਹਿਆਂ ’ਤੇ ਡਾਕਾ ਮਾਰਿਆ ਹੈ। ਜਿਸ ਦੇ ਵਿਰੋਧ ਵਿਚ 28 ਫਰਵਰੀ ਨੂੰ ਬਰਨਾਲਾ ਵਿਖੇ ਮਗਨਰੇਗਾ ਸਕੀਮ ਨੂੰ ਲੈ ਕੇ ਕਿਸਾਨਾਂ, ਮਜ਼ਦੂਰਾਂ ਦੇ ਹੱਕ ’ਚ ਮਹਾਂ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿਚ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਉਚੇਚੇ ਤੌਰ ’ਤੇ ਪਹੁੰਚ ਕੇ ਕਿਸਾਨਾਂ-ਮਜ਼ਦੂਰਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਬੁਲੰਦ ਕਰੇਗੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਮਗਨਰੇਗਾ ਐਕਟ ਲਿਆਂਦਾ ਗਿਆ ਸੀ। ਜਿਸ ਨਾਲ ਗਰੀਬ ਪਰਿਵਾਰਾਂ ਨੂੰ ਮਗਨਰੇਗਾ ਰਾਹੀਂ ਰੁਜ਼ਗਾਰ ਦੀ ਗਾਰੰਟੀ ਯੋਜਨਾ ਮਿਲ ਸਕੇ, ਤਾਂ ਜੋ ਕੋਈ ਗ਼ਰੀਬ ਕੰਮ ਤੋਂ ਵਾਂਝਾ ਨਾ ਰਹਿ ਸਕੇ। ਪਰ ਕੇਂਦਰ ਦੀ ਭਾਜਪਾ ਸਰਕਾਰ ਨਵਾਂ ਸੋਧ ਬਿੱਲ ਲਿਆ ਕੇ ਗਰੀਬਾਂ ਪਾਸੋਂ ਰੁਜ਼ਗਾਰ ਖੋਹਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 28 ਫਰਵਰੀ ਨੂੰ ਬਰਨਾਲਾ ਵਿਖੇ ਕਿਸਾਨਾਂ, ਮਜ਼ਦੂਰਾਂ ਦੀ ਭਾਰੀ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵੱਲੋਂ ਇਸ ਬਿੱਲ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਕਿਸਾਨਾਂ, ਮਜ਼ਦੂਰਾਂ ਨੂੰ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਜੋਸ਼ ਅਤੇ ਉਤਸ਼ਾਹ ਹੈ ਅਤੇ ਪਿੰਡ-ਪਿੰਡ ਮੀਟਿੰਗਾਂ ਕਰਕੇ ਕਿਸਾਨਾਂ, ਮਜ਼ਦੂਰਾਂ ਨੂੰ ਰੈਲੀ ਪ੍ਰਤੀ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਾਂ ਰੈਲੀ ਵਿਚ ਤਰਨਤਾਰਨ ਜ਼ਿਲ੍ਹੇ ਵਿਚੋਂ ਹਜਾਰਾਂ ਦੀ ਗਿਣਤੀ ਵਿਚ ਕਾਂਗਰਸੀ ਵਰਕਰ ਹੁੰਮ ਹੁਮਾ ਕੇ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ’ਚ ਹੋਣ ਵਾਲੀ ਰੈਲੀ ਜਿਥੇ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ, ਉਥੇ ਹੀ 2027 ਵਿਚ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦੀ ਨੀਂਹ ਵੀ ਰੱਖੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਜਾਣ ਚੁੱਕੇ ਹਨ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ਦੋਵੇਂ ਇਕੋ ਥਾਲੀ ਦੇ ਚੱਟੇ ਵੱਟੇ ਹਨ। ਇਸ ਲਈ ਲੋਕ ਅਗਾਮੀ ਚੋਣਾਂ ’ਚ ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦਾ ਮੂੰਹ ਵਿਖਾਉਣਗੇ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ ਡਿੰਪਾ, ਕਰਨਬੀਰ ਸਿੰਘ ਬੁਰਜ਼ ਹਲਕਾ ਇੰਚਾਰਜ਼ ਤਰਨਤਾਰਨ, ਦਵਿੰਦਰ ਸਿੰਘ ਬਲਾਕ ਪ੍ਰਧਾਨ ਵਲਟੋਹਾ, ਗੁਰਮੁੱਖ ਸਿੰਘ ਬਲਾਕ ਪ੍ਰਧਾਨ ਭਿੱਖੀਵਿੰਡ, ਰੇਸ਼ਮ ਸਿੰਘ ਖਾਲਸਾ ਸਰਪੰਚ, ਸੁਰਿੰਦਰਪਾਲ ਸਿੰਘ ਘਰਿਆਲੀ ਸਰਪੰਚ, ਰਾਜਬੀਰ ਸਿੰਘ ਸਰਪੰਚ, ਗੁਰਜੰਟ ਸਿੰਘ ਸਰਪੰਚ, ਯਾਦਵਿੰਦਰ ਸਿੰਘ ਕੌਂਸਲਰ, ਨੀਰਜ ਕੁਮਾਰ ਭਿੱਖੀਵਿੰਡ, ਜਗਜੀਤ ਸਿੰਘ, ਹੀਰਾ ਸਿੰਘ ਮੱਲ੍ਹੀ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਹੀਰਾ ਸਿੰਘ ਮੱਲ੍ਹੀ, ਸਿਮਰਨਜੀਤ ਸਿੰਘ ਠੱਠਾ, ਲਖਵਿੰਦਰ ਸਿੰਘ ਲੱਕੀ ਪਾਗਲ ਸ਼ਹਿਰੀ ਪ੍ਰਧਾਨ, ਗੁਰਚਰਨ ਸਿੰਘ ਸਰਪੰਚ ਖੈਰਦੀ, ਜਸਕਰਨ ਸਿੰਘ ਜਗਤਪੁਰਾ, ਪਾਹੁਲ ਕਸੇਲ, ਪਰਮਜੀਤ ਸਿੰਘ ਖੈਰਦੀ, ਗੁਰਲਾਲ ਸਿੰਘ, ਜਸਪਾਲ ਸਿੰਘ ਪਾਲਾ, ਡਿੰਪੀ ਮਹੰਤ, ਚੰਦੂ, ਭੰਡਾਰੀ, ਬੀਕੇ ਬਾਵਾ, ਨਵਰੀਤ ਸਿੰਘ ਜੱਲੇਵਾਲ ਬਲਾਕ ਪ੍ਰਧਾਨ, ਦਲਬੀਰ ਸਿੰਘ ਸੇਖੋਂ, ਸੁਖਵਿੰਦਰ ਸਿੰਘ ਸਿੱਧੂ, ਸਰਪੰਚ ਹਰਜਿੰਦਰ ਸਿੰਘ ਚੰਬਲ, ਸੁਖਵਿੰਦਰ ਸਿੰਘ ਸੰਗਵਾਂ ਪੀਏ, ਸਰਪੰਚ ਰਣਜੀਤ ਸਿੰਘ, ਗੁਰਵਰਿਆਮ ਸਿੰਘ ਗੋਰਾ, ਸਰਬਜੀਤ ਸਿੰਘ ਬਿੱਟੂ, ਮਨਦੀਪ ਸਿੰਘ ਮੱਤਾ ਪ੍ਰਧਾਨ ਯੂਥ ਕਾਂਗਰਸ ਪੱਟੀ, ਗੁਰਵਿੰਦਰ ਸਿੰਘ ਜੋਧਾ, ਲਵਪ੍ਰੀਤ ਸਿੰਘ, ਮਹਿੰਦਰ ਸਿੰਘ ਸਰਪੰਚ, ਲਾਡੀ ਸ਼ਾਹ ਸਰਪੰਚ, ਸਰਪੰਚ ਜਗਰੂਪ ਸਿੰਘ, ਕੰਵਲਜੀਤ ਸਿੰਘ ਸ਼ਾਹਬਾਜ਼ਪੁਰ, ਮਨਜੀਤ ਸਿੰਘ ਗੁਲਾਲੀਪੁਰ, ਵਿਜੇ ਬਾਊ, ਹਰਪ੍ਰੀਤ ਸਿੰਘ ਚੰਬਾ, ਕੁਲਜੀਤ ਸਿੰਘ, ਗੁਰਵਿੰਦਰ ਸਿੰਘ ਚੋਹਲਾ ਸਾਹਿਬ, ਜੁਗਰਾਜ ਸਿੰਘ ਰੰਧਾਵਾ, ਸਰਪੰਚ ਅਮਨਦੀਪ ਸਿੰਘ ਸ਼ਾਹ ਆਦਿ ਹਾਜਰ ਸਨ।