- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿਸ ਨੂੰ ਪੁਲਿਸ ਕਰਮਚਾਰੀ ਇਲਾਜ ਲਈ ਸਿਵਲ ਹਸਪਤਾਲ ਪੱਟੀ ਲੈ ਪਹੁੰਚੇ। ਡਾਕਟਰਾਂ ਵੱਲੋਂ ਉਨ੍ਹਾਂ ਨੂੰ ਬਚਾਉਣ ਦੇ ਯਤਨ ਕੀਤੇ ਗਏ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਦੇਹ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਰੱਖੀ ਗਈ ਹੈ।

ਕੇਪੀ ਗਿੱਲ•ਪੰਜਾਬੀ ਜਾਗਰਣ, ਕੈਰੋਂ: ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਿਟੀ ਪੱਟੀ ਅਧੀਨ ਪੈਂਦੀ ਪੁਲਿਸ ਚੌਂਕੀ ਕੈਰੋਂ ਦੇ ਇੰਚਾਰਜ ਏਐੱਸਆਈ ਅਮਰਜੀਤ ਸਿੰਘ ਨੇ ਪੁਲਿਸ ਚੌਂਕੀ ਅੰਦਰ ਆਪਣੇ ਸਰਵਿਸ ਹਥਿਆਰ ਨਾਲ ਖੁਦ ਨੂੰ ਸਿਰ ਵਿਚ ਗੋਲੀ ਮਾਰ ਲਈ। ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਿਸ ਨੂੰ ਪੁਲਿਸ ਕਰਮਚਾਰੀ ਇਲਾਜ ਲਈ ਸਿਵਲ ਹਸਪਤਾਲ ਪੱਟੀ ਲੈ ਪਹੁੰਚੇ। ਡਾਕਟਰਾਂ ਵੱਲੋਂ ਉਨ੍ਹਾਂ ਨੂੰ ਬਚਾਉਣ ਦੇ ਯਤਨ ਕੀਤੇ ਗਏ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਦੇਹ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਰੱਖੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਉਨ੍ਹਾਂ ਵੱਲੋਂ ਇਹ ਕਦਮ ਕਿਹੜੇ ਕਾਰਨਾਂ ਕਰਕੇ ਚੁੱਕਿਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਬਾਰੇ ਕੁਝ ਕਿਹਾ ਜਾ ਸਕੇਗਾ।