ਸ਼ਹੀਦ ਭਾਈ ਮਹਾਂ ਸਿੰਘ ਜੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਮਨਾਇਆ
ਕਵੀਸ਼ਰੀ ਤੇ ਢਾਡੀ ਜਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ
Publish Date: Mon, 04 May 2026 05:42 PM (IST)
Updated Date: Tue, 05 May 2026 04:06 AM (IST)

ਕਾਰਜ ਸਿੰਘ ਬਿੱਟੂ,•ਪੰਜਾਬੀ ਜਾਗਰਣ, ਸੁਰਸਿੰਘ : ਸ਼ਹੀਦ ਭਾਈ ਮਹਾਂ ਸਿੰਘ ਜੀ ਦੇ ਜੱਦੀ ਪਿੰਡ ਸੁਰਸਿੰਘ ਵਿਖੇ ਬਾਬਾ ਮਹਾਂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਤੇ ਮੁਕਤਸਰ ਦੀ ਜੰਗ ਦੇ ਸ਼ਹੀਦ ਚਾਲੀ ਮੁਕਤਿਆਂ ਦੀ ਯਾਦ ਚ ਸਾਲਾਨਾ ਜੋੜ ਮੇਲਾ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਦੇ ਮੁਖੀ ਮਹਾਪੁਰਖ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬਾਬਾ ਮਹਾਂ ਸਿੰਘ ਨਗਰ ਸੁਰਸਿੰਘ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਜਿਸ ’ਚ ਕਵੀਸ਼ਰੀ ਤੇ ਢਾਡੀ ਜਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਕਥਾ ਵਾਚਕ ਗਿਆਨੀ ਅੰਗਰੇਜ਼ ਸਿੰਘ ਸੁਰਸਿੰਘ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ। ਇਸ ਮੌਕੇ ਕੋਲਡ ਡਰਿੰਕ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹੇ। ਇਸ ਮੌਕੇ ਗੁਰਮੇਜ਼ ਸਿੰਘ ਬਿਜਲੀ ਵਾਲੇ, ਹਰਜਿੰਦਰ ਸਿੰਘ, ਡਾ. ਅਵਤਾਰ ਸਿੰਘ, ਗਿਆਨੀ ਮੇਜਰ ਸਿੰਘ, ਕਸ਼ਮੀਰ ਸਿੰਘ, ਬਲਵਿੰਦਰ ਸਿੰਘ, ਪ੍ਰਮਜੀਤ ਸਿੰਘ, ਬਖਸ਼ੀਸ਼ ਸਿੰਘ, ਕੁਲਵੰਤ ਸਿੰਘ, ਜਗਦੇਵ ਸਿੰਘ, ਸੁਖਚੈਨ ਸਿੰਘ, ਪਾਲਾ ਸਿੰਘ, ਨਿਸ਼ਾਨ ਸਿੰਘ ਛੀਨਾ, ਸ਼ਮਸ਼ੇਰ ਸਿੰਘ ਸ਼ੇਰਾ ਤੇ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।