ਭਾਈ ਗੁਰਦਾਸ ਅਕੈਡਮੀ ਪੰਡੋਰੀ ਰਣ ਸਿੰਘ ’ਚ ਕਰਵਾਇਆ ਐਵਾਰਡ ਸਮਾਗਾਮ
ਕਲਾਸ ਦਸਵੀਂ ਦੇ ਬੋਰਡ ਪ੍ਰੀਖਿਆ ’ਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਵੀ ਵਿਸ਼ੇਸ਼ ਤੌਰ ‘ਤੇ ਸਰਾਹਨਾ ਕੀਤੀ ਗਈ।
Publish Date: Wed, 06 May 2026 04:58 PM (IST)
Updated Date: Thu, 07 May 2026 04:05 AM (IST)

ਸੁਖਮਨਪ੍ਰੀਤ ਸਿੰਘ ਨੂੰ ਹੈੱਡ ਬੁਆਏ ਅਤੇ ਸੁਪ੍ਰੀਨ ਕੌਰ ਨੂੰ ਹੈੱਡ ਗਰਲ ਚੁਣਿਆ ਤੇਜਿੰਦਰ ਸਿੰਘ ਬੱਬੂ•,ਪੰਜਾਬੀ ਜਾਗਰਣ, ਝਬਾਲ : ਭਾਈ ਗੁਰਦਾਸ ਅਕੈਡਮੀ ਪੰਡੋਰੀ ਰਣ ਸਿੰਘ ਤਰਨਤਾਰਨ ’ਚ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਲਈ ਐਵਾਰਡ ਸਮਾਗਮ ਕਰਵਾਇਆ ਗਿਆ। ਇਸ ਸਮਾਰੋਹ ਦੀ ਅਗਵਾਈ ਸਕੂਲ ਦੇ ਚੇਅਰਮੈਨ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਜੋ ਕਿ ਬੱਚਿਆਂ ਨੂੰ ਆਸ਼ੀਰਵਾਦ ਦੇਣ ਲਈ ਖਾਸ ਸਮਾਗਮ ’ਚ ਪਹੁੰਚੇ। ਉਨ੍ਹਾਂ ਇਸ ਮੌਕੇ ਸਕੂਲ ਦੇ ਬੱਚਿਆਂ, ਅਧਿਆਪਕਾਂ ਤੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ। ਅਤੇ ਹੋਰ ਨੰਬਰ ਲੈਣ ਲਈ ਪ੍ਰੇਰਨਾ ਵੀ ਦਿੱਤੀ। ਵਧੀਆ ਕਾਰਗੁਜ਼ਾਰੀ ਤੋਂ ਇਲਾਵਾ ਬੱਚਿਆਂ ਨੂੰ ਚੰਗਾ ਇਨਸਾਨ ਬਣਨ ਲਈ ਪ੍ਰੇਰਿਆ। ਇਸ ਮੌਕੇ ਉੱਚ ਅੰਕ ਪ੍ਰਾਪਤ ਕਰਨ ਵਾਲੇ ਟਾਪਰ ਵਿਦਿਆਰਥੀਆਂ ਜਸਮੀਨ ਕੌਰ, ਅਰਮਨਜੋਤ ਕੌਰ, ਏਕਨੂਰ ਸਿੰਘ, ਸਿਮਰਨਜੀਤ ਕੌਰ ਅਤੇ ਹਰਵਿੰਦਰ ਕੌਰ ਨੂੰ ਨਕਦ ਇਨਾਮ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਖ਼ਾਸ ਤੌਰ ’ਤੇ ਕਲਾਸ ਦਸਵੀਂ ਦੇ ਬੋਰਡ ਪ੍ਰੀਖਿਆ ’ਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਵੀ ਵਿਸ਼ੇਸ਼ ਤੌਰ ‘ਤੇ ਸਰਾਹਨਾ ਕੀਤੀ ਗਈ। ਵਿਦਿਆਰਥੀਆਂ ’ਚ ਨੇਤ੍ਰਿਤਵ ਗੁਣਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ ਕੀਤੀ ਗਈ। ਸੁਖਮਨਪ੍ਰੀਤ ਸਿੰਘ ਨੂੰ ਹੈੱਡ ਬੁਆਏ ਅਤੇ ਸੁਪ੍ਰੀਨ ਕੌਰ ਨੂੰ ਹੈੱਡ ਗਰਲ ਚੁਣਿਆ ਗਿਆ। ਇਸ ਦੇ ਨਾਲ ਹੀ ਨਿਸ਼ਾਨਪ੍ਰੀਤ ਸਿੰਘ ਨੂੰ ਵਾਈਸ ਹੈੱਡ ਬੁਆਏ ਅਤੇ ਜਸਮੀਨ ਕੌਰ ਨੂੰ ਵਾਈਸ ਹੈੱਡ ਗਰਲ ਨਿਯੁਕਤ ਕੀਤਾ ਗਿਆ। ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀ ਮਿਹਨਤ ਤੇ ਲਗਨ ਦੀ ਸਰਾਹਨਾ ਕੀਤੀ ਤੇ ਉਨ੍ਹਾਂ ਨੂੰ ਭਵਿੱਖ ’ਚ ਵੀ ਇਸੇ ਤਰ੍ਹਾਂ ਉੱਚ ਸਫ਼ਲਤਾਵਾਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅਧਿਆਪਕਾਂ ਦੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ। ਅੰਤ ’ਚ ਧੰਨਵਾਦ ਪ੍ਰਸਤਾਵ ਨਾਲ ਸਮਾਰੋਹ ਦਾ ਸਮਾਪਨ ਕੀਤਾ ਗਿਆ ਤੇ ਸਭ ਨੂੰ ਵਧਾਈ ਦਿੱਤੀ ਗਈ।