ਸ੍ਰੀ ਦਰਬਾਰ ਸਾਹਿਬ ਤੋਂ ਮਿਲਿਆ ਮਾਸੂਮ ਬੱਚਾ, ਵਾਰਸਾਂ ਦੀ ਭਾਲ ’ਚ ਲੱਗਾ ਪ੍ਰਸ਼ਾਸਨ
ਬਾਲ ਸੁਰੱਖਿਆ ਵੱਲੋਂ ਵਿਭਾਗ ਨੇ ਬੱਚੇ ਦੇ ਮਾਪਿਆਂ ਤੇ ਵਾਰਸਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।
Publish Date: Tue, 05 May 2026 04:42 PM (IST)
Updated Date: Wed, 06 May 2026 04:05 AM (IST)
ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਪ੍ਰਕਰਮਾ ਦੇ ਨਜ਼ਦੀਕ ਤੋਂ ਇਕ ਮਾਸੂਮ ਬੱਚਾ ਲਾਵਾਰਿਸ ਹਾਲਤ ’ਚ ਮਿਲਿਆ ਹੈ। ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਹ ਬੱਚਾ ਮੰਗਲਵਾਰ ਨੂੰ ਦੁਪਹਿਰ ਕਰੀਬ 12 ਵਜੇ ਸ੍ਰੀ ਦਰਬਾਰ ਸਾਹਿਬ ’ਚ ਮਿਲਿਆ। ਜਿਸ ਤੋਂ ਬਾਅਦ ਸ਼ਰਧਾਲੂਆਂ ਨੇ ਇਸ ਦੀ ਸੂਚਨਾ ਪ੍ਰਸ਼ਾਸਨ ਨੂੰ ਦਿੱਤੀ।
ਰਾਜੇਸ਼ ਕੁਮਾਰ ਨੇ ਦੱਸਿਆ ਕਿ ਬੱਚਾ ਇਸ ਵੇਲੇ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਨੇ ਦੱਸਿਆ ਕਿ ਬੱਚੇ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ’ਤੇ ਸਥਿਤ ਕਮਰਾ ਨੰਬਰ 311 ’ਚ ਰੱਖਿਆ ਗਿਆ ਹੈ। ਬਾਲ ਸੁਰੱਖਿਆ ਵੱਲੋਂ ਵਿਭਾਗ ਨੇ ਬੱਚੇ ਦੇ ਮਾਪਿਆਂ ਤੇ ਵਾਰਸਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਇਸ ਬੱਚੇ ਬਾਰੇ ਕੋਈ ਜਾਣਕਾਰੀ ਹੋਵੇ ਜਾਂ ਕੋਈ ਇਸ ਦੇ ਪਰਿਵਾਰ ਨੂੰ ਜਾਣਦਾ ਹੋਵੇ, ਤਾਂ ਉਹ ਤੁਰੰਤ ਮੋਬਾਈਲ ਨੰਬਰ 73074-33144 ’ਤੇ ਸੰਪਰਕ ਕਰ ਸਕਦਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਇਸ ਨੇਕ ਕਾਰਜ ’ਚ ਸਹਿਯੋਗ ਦੇਣ ਦੀ ਗੁਜ਼ਾਰਿਸ਼ ਕੀਤੀ ਹੈ ਤਾਂ ਜੋ ਮਾਸੂਮ ਨੂੰ ਜਲਦ ਤੋਂ ਜਲਦ ਉਸ ਦੇ ਪਰਿਵਾਰ ਨਾਲ ਮਿਲਾਇਆ ਜਾ ਸਕੇ। ਬਾਲ ਸੁਰੱਖਿਆ ਅਫ਼ਸਰ ਰਾਜੇਸ਼ ਕੁਮਾਰ ਨੇ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਜਾਰੀ ਕੀਤੀ ਹੈ ਤਾਂ ਜੋ ਬੱਚੇ ਤਕ ਜਲਦ ਪਹੁੰਚਿਆ ਜਾ ਸਕੇ।